Breaking

ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ
Wednesday, 18 Nov 2026 | 12:16 am

+91 90915 01313 , +91 90916 01313

punjabbanni@gmail.com
punjabbani@yahoo.com

ਸਾਡੀ ਤਰਜੀਹ ਪੰਜਾਬ ਵਿੱਚ ਅਜਿਹੇ ਮੌਕੇ ਪੈਦਾ ਕਰਨਾ ਹੈ ਤਾਂ ਜੋ ਨੌਜਵਾਨਾਂ ਨੂੰ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਮਾਨ

ਸਾਡੀ ਤਰਜੀਹ ਪੰਜਾਬ ਵਿੱਚ ਅਜਿਹੇ ਮੌਕੇ ਪੈਦਾ ਕਰਨਾ ਹੈ ਤਾਂ ਜੋ ਨੌਜਵਾਨਾਂ ਨੂੰ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਮਾਨ

ਤਰਨ ਤਾਰਨ, 17 ਨਵੰਬਰ 2026 : ਆਮ ਆਦਮੀ ਪਾਰਟੀ ਦੇ ਏਜੰਡੇ ਅਤੇ ਪਿਛਲੀਆਂ ਸਰਕਾਰਾਂ ਦੀ ਰਾਜਨੀਤੀ ਵਿਚਕਾਰ ਸਪੱਸ਼ਟ ਫਰਕ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਸਿਆਸੀ ਵਿਵਾਦਾਂ ਦੀ ਬਜਾਏ ਲੋਕ ਭਲਾਈ, ਵਿਕਾਸ ਅਤੇ ਠੋਸ ਨਤੀਜਿਆਂ ਦੇ ਆਧਾਰ ‘ਤੇ ਲੜੀਆਂ ਜਾਣਗੀਆਂ।

ਪੱਟੀ ਵਿਧਾਨ ਸਭਾ ਹਲਕੇ ਦੇ ਪਿੰਡ ਸਭਰਾ ਵਿਖੇ ਕਰਵਾਈ ‘ਲੋਕ ਮਿਲਣੀ’ ਦੌਰਾਨ ਉਨ੍ਹਾਂ ਨੇ ਖੇਤੀਬਾੜੀ ਵਿੱਚ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ, ਜਿਸ ਵਿੱਚ ਨਹਿਰੀ ਪਾਣੀ ਦੀ ਵਰਤੋਂ ਨੂੰ 22 ਫ਼ੀਸਦ ਤੋਂ ਵਧਾ ਕੇ 88 ਫ਼ੀਸਦ ਕਰਨਾ ਅਤੇ 14,000 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਉਣਾ ਸ਼ਾਮਲ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਆਈਏਐਸ ਅਤੇ ਆਈਪੀਐਸ ਅਧਿਕਾਰੀ ਬਣਨ ਵਿੱਚ ਮਦਦ ਕਰਨ ਲਈ ਮੁਫ਼ਤ ਯੂਪੀਐਸਸੀ ਕੋਚਿੰਗ ਕੇਂਦਰ ਖੋਲ੍ਹਣ ਦਾ ਐਲਾਨ ਵੀ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਤਰਜੀਹ ਪੰਜਾਬ ਦੇ ਅੰਦਰ ਰੁਜ਼ਗਾਰ ਅਤੇ ਸਿੱਖਿਆ ਦੇ ਮੌਕੇ ਪੈਦਾ ਕਰਨਾ ਹੈ ਤਾਂ ਜੋ ਇੱਥੋਂ ਦੇ ਨੌਜਵਾਨਾਂ ਨੂੰ ਵਿਦੇਸ਼ ਜਾਣ ਲਈ ਮਜਬੂਰ ਨਾ ਹੋਣਾ ਪਵੇ। ਉਨ੍ਹਾਂ ਨੇ ‘ਜਾਗਤ ਜੋਤ ਸਤਿਕਾਰ ਸੋਧ ਐਕਟ’ ਰਾਹੀਂ ਧਾਰਮਿਕ ਭਾਵਨਾਵਾਂ ਦੀ ਰਾਖੀ ਕਰਨ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ ਅਤੇ ਭਰੋਸਾ ਪ੍ਰਗਟਾਇਆ ਕਿ ਮਾਝੇ ਦੇ ਲੋਕ 2027 ਵਿੱਚ ‘ਆਪ’ ਨੂੰ ਵੱਡਾ ਜਨਤਕ ਫਤਵਾ ਦੇਣਗੇ।

‘ਲੋਕ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹੁਣ ਸਮਾਂ ਆ ਗਿਆ ਹੈ ਕਿ ਸਿਆਸੀ ਵਿਵਾਦਾਂ ਅਤੇ ਬਿਆਨਬਾਜ਼ੀ ਤੋਂ ਉੱਪਰ ਉੱਠ ਕੇ ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ‘ਤੇ ਧਿਆਨ ਦਿੱਤਾ ਜਾਵੇ। ‘ਲੋਕ ਮਿਲਣੀ’ ਕੋਈ ਸਿਆਸੀ ਰੈਲੀ ਨਹੀਂ, ਸਗੋਂ ਲੋਕਾਂ ਦੇ ਜੀਵਨ, ਉਨ੍ਹਾਂ ਦੀਆਂ ਚਿੰਤਾਵਾਂ ਅਤੇ ਉਮੀਦਾਂ ਬਾਰੇ ਚਰਚਾ ਕਰਨ ਦਾ ਇੱਕ ਜ਼ਰੀਆ ਹੈ। ਮੈਂ ਇੱਥੋਂ ਦੇ ਵਸਨੀਕਾਂ, ਖਾਸ ਕਰਕੇ ਸਾਡੀਆਂ ਮਾਵਾਂ-ਭੈਣਾਂ ਦਾ ਧੰਨਵਾਦੀ ਹਾਂ ਜੋ ਇੰਨੀ ਵੱਡੀ ਗਿਣਤੀ ਵਿੱਚ ਇੱਥੇ ਪਹੁੰਚੀਆਂ ਹਨ। ਉਨ੍ਹਾਂ ਦਾ ਪਿਆਰ ਅਤੇ ਸਮਰਥਨ ਮੈਨੂੰ ਪੰਜਾਬ ਲਈ ਹੋਰ ਸਖ਼ਤ ਮਿਹਨਤ ਕਰਨ ਦੀ ਤਾਕਤ ਦਿੰਦਾ ਹੈ।”

ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਦਾ ਧਿਆਨ ਸਿੱਖਿਆ ਅਤੇ ਅਗਲੀ ਪੀੜ੍ਹੀ ਨੂੰ ਸਮਰੱਥ ਬਣਾਉਣ ‘ਤੇ ਕੇਂਦਰਿਤ ਹੈ। ਸਾਨੂੰ ਹੋਰ ਕਾਲਜਾਂ, ਯੂਨੀਵਰਸਿਟੀਆਂ ਅਤੇ ਬਿਹਤਰ ਵਿਦਿਅਕ ਮੌਕਿਆਂ ਦੀ ਲੋੜ ਹੈ ਤਾਂ ਜੋ ਸਾਡੇ ਬੱਚੇ ਰੌਸ਼ਨ ਭਵਿੱਖ ਬਣਾ ਸਕਣ। ਲੋਕਾਂ ਵੱਲੋਂ ਇੱਕ ਕਾਲਜ ਅਤੇ ਇੱਕ ਮੈਡੀਕਲ ਕਾਲਜ ਦੀ ਕੀਤੀ ਗਈ ਮੰਗ ਨੂੰ ਜਲਦ ਹੀ ਪੂਰਾ ਕੀਤਾ ਜਾਵੇਗਾ। ਅਸੀਂ ਮੁਫ਼ਤ ਯੂਪੀਐਸਸੀ ਕੋਚਿੰਗ ਕੇਂਦਰ ਵੀ ਸਥਾਪਤ ਕਰਾਂਗੇ ਤਾਂ ਜੋ ਆਮ ਪਰਿਵਾਰਾਂ ਦੇ ਬੱਚੇ ਸਿਵਲ ਸੇਵਾਵਾਂ ਦੀਆਂ ਪ੍ਰੀਖਿਆਵਾਂ ਲਈ ਤਿਆਰੀ ਕਰ ਸਕਣ ਅਤੇ ਆਈਏਐਸ ਅਤੇ ਆਈਪੀਐਸ ਅਧਿਕਾਰੀ ਬਣ ਸਕਣ।”

ਉਨ੍ਹਾਂ ਕਿਹਾ, “ਪਹਿਲਾਂ, ਕਿਸਾਨਾਂ ਨੂੰ ਆਪਣੀਆਂ ਫਸਲਾਂ ਨੂੰ ਪਾਣੀ ਦੇਣ ਲਈ ਰਾਤ ਵੇਲੇ ਖੇਤਾਂ ਵਿੱਚ ਜਾਣਾ ਪੈਂਦਾ ਸੀ, ਜਿੱਥੇ ਉਨ੍ਹਾਂ ਨੂੰ ਕੜਾਕੇ ਦੀ ਠੰਡ ਅਤੇ ਸੱਪ ਦੇ ਡੰਗਣ ਵਰਗੇ ਖ਼ਤਰਿਆਂ ਦਾ ਸਾਹਮਣਾ ਕਰਨਾ ਪੈਂਦਾ ਸੀ। ਅਸੀਂ ਕਿਸਾਨਾਂ ਨੂੰ ਸਵੇਰ ਤੋਂ ਲੈ ਕੇ ਸ਼ਾਮ 6 ਵਜੇ ਤੱਕ ਦਿਨ ਵੇਲੇ ਬਿਜਲੀ ਸਪਲਾਈ ਯਕੀਨੀ ਬਣਾ ਕੇ ਇਸ ਸਥਿਤੀ ਨੂੰ ਬਦਲ ਦਿੱਤਾ ਹੈ। ਹੁਣ ਸਾਡੇ ਕਿਸਾਨ ਆਪਣੀ ਜਾਨ ਨੂੰ ਜ਼ੋਖਮ ਵਿੱਚ ਪਾਏ ਬਿਨਾਂ ਦਿਨ ਵੇਲੇ ਆਪਣੇ ਖੇਤਾਂ ਨੂੰ ਪਾਣੀ ਦੇ ਸਕਦੇ ਹਨ। ਚੰਗੇ ਸ਼ਾਸਨ ਦਾ ਅਰਥ ਹੈ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਣਾ ਅਤੇ ਉਨ੍ਹਾਂ ਦੇ ਵਿਹਾਰਕ ਹੱਲ ਲੱਭਣਾ ਅਤੇ ਸਾਡੀ ਸਰਕਾਰ ਬਿਲਕੁਲ ਇਹੀ ਕਰ ਰਹੀ ਹੈ।”

ਪੰਜਾਬ ਦੇ ਸਿੰਚਾਈ ਢਾਂਚੇ ਵਿੱਚ ਆਈ ਤਬਦੀਲੀ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੂਰੇ ਪੰਜਾਬ ਵਿੱਚ ਲਗਭਗ 14,000 ਕਿਲੋਮੀਟਰ ਲੰਬੀਆਂ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਈਆਂ ਹਨ ਅਤੇ ਅਗਲੇ ਛੇ ਮਹੀਨਿਆਂ ਵਿੱਚ 6,000 ਕਿਲੋਮੀਟਰ ਹੋਰ ਪਾਈਪਲਾਈਨਾਂ ਦਾ ਕੰਮ ਪੂਰਾ ਕਰ ਲਿਆ ਜਾਵੇਗਾ। ਸਾਡੀ ਸਰਕਾਰ ਦੇ ਸੱਤਾ ਸੰਭਾਲਣ ਤੋਂ ਪਹਿਲਾਂ ਨਹਿਰੀ ਪਾਣੀ ਦੀ ਵਰਤੋਂ ਸਿਰਫ਼ 22 ਫੀਸਦੀ ਸੀ, ਜੋ ਹੁਣ ਚਾਰ ਸਾਲਾਂ ਵਿੱਚ ਵੱਧ ਕੇ 88 ਫੀਸਦੀ ਹੋ ਗਈ ਹੈ। ਇਸ ਨਾਲ ਕਿਸਾਨਾਂ ਲਈ ਨਹਿਰੀ ਪਾਣੀ ਦੀ ਉਪਲਬਧਤਾ ਵਧੀ ਹੈ ਅਤੇ ਧਰਤੀ ਹੇਠਲੇ ਪਾਣੀ ‘ਤੇ ਸਾਡੀ ਨਿਰਭਰਤਾ ਘਟੀ ਹੈ।”

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਬਾਰੇ ਚਰਚਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਇਸ ਯੋਜਨਾ ਤਹਿਤ ਦਿੱਤੀ ਜਾਣ ਵਾਲੀ ਮਹੀਨਾਵਾਰ ਵਿੱਤੀ ਸਹਾਇਤਾ, ਔਰਤਾਂ ਦੇ ਯੋਗਦਾਨ ਪ੍ਰਤੀ ਸਤਿਕਾਰ ਅਤੇ ਮਾਨਤਾ ਪ੍ਰਗਟਾਉਣ ਦਾ ਜ਼ਰੀਆ ਹੈ। ਸਾਡਾ ਮਕਸਦ ਔਰਤਾਂ ਨੂੰ ਅਮੀਰ ਬਣਾਉਣਾ ਨਹੀਂ, ਸਗੋਂ ਉਨ੍ਹਾਂ ਦੀ ਵੱਡਮੁੱਲੀ ਭੂਮਿਕਾ ਨੂੰ ਮਾਨਤਾ ਦੇਣਾ ਅਤੇ ਉਨ੍ਹਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ। ਔਰਤਾਂ ਨੇ ਸਾਨੂੰ ਦੱਸਿਆ ਹੈ ਕਿ ਉਹ ਇਸ ‘ਸਨਮਾਨ ਰਾਸ਼ੀ’ ਦੀ ਵਰਤੋਂ ਘਰੇਲੂ ਲੋੜਾਂ, ਵਾਟਰ ਪਿਊਰੀਫਾਇਰ, ਆਪਣੇ ਬੱਚਿਆਂ ਦੀ ਪੜ੍ਹਾਈ ਅਤੇ ਆਪਣੇ ਪੋਤੇ-ਪੋਤੀਆਂ/ਦੋਹਤੇ-ਦੋਹਤੀਆਂ ਲਈ ਤੋਹਫ਼ੇ ਖਰੀਦਣ ਵਾਸਤੇ ਕਰ ਰਹੀਆਂ ਹਨ। ਇਹ ਇੱਕ ਅਜਿਹੀ ਸਾਰਥਕ ਸਹਾਇਤਾ ਹੈ ਜੋ ਪਰਿਵਾਰਾਂ ਨੂੰ ਮਜ਼ਬੂਤ ਬਣਾਉਂਦੀ ਹੈ।”

ਪਿਛਲੀਆਂ ਸਰਕਾਰਾਂ ‘ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ਕਿਹਾ, “ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਵਾਰੋ-ਵਾਰੀ ਪੰਜਾਬ ‘ਤੇ ਰਾਜ ਕੀਤਾ, ਪਰ ਕਦੇ ਵੀ ਇੱਥੋਂ ਦੇ ਲੋਕਾਂ ਦੇ ਹਿੱਤ ਵਿੱਚ ਕੰਮ ਨਹੀਂ ਕੀਤਾ। ਸਿਆਸੀ ਪਰਿਵਾਰਾਂ ਨੇ ਮਾਝਾ ਖੇਤਰ ਦਾ ਆਰਥਿਕ ਅਤੇ ਧਾਰਮਿਕ ਸ਼ੋਸ਼ਣ ਕੀਤਾ, ਜਿਸ ਕਾਰਨ ਇੱਥੋਂ ਦੇ ਲੋਕ ਪੀੜ੍ਹੀਆਂ ਤੱਕ ਦੁੱਖ ਝੱਲਦੇ ਰਹੇ। ਅੱਜ, ਮਾਝੇ ਦੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਖੜ੍ਹੇ ਹਨ ਅਤੇ ਮੈਨੂੰ ਪੂਰਾ ਭਰੋਸਾ ਹੈ ਕਿ ਇਹ ਖੇਤਰ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਨੂੰ ਭਾਰੀ ਜਨਤਕ ਫਤਵਾ ਦੇਵੇਗਾ।”

ਅਕਾਲੀ ਲੀਡਰਸ਼ਿਪ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਬਾਦਲ ਪਰਿਵਾਰ ਨੇ ਵਾਰ-ਵਾਰ ਆਪਣੇ ਸਿਆਸੀ ਹਿੱਤਾਂ ਲਈ ਧਰਮ ਦੀ ਵਰਤੋਂ ਕੀਤੀ। ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਰੱਖਿਆ ਕਰਨ ਵਿੱਚ ਅਸਫਲ ਰਿਹਾ। ਸਵਾਲ ਇਹ ਹੈ ਕਿ ਪਿਛਲੇ ਲਗਭਗ 15 ਸਾਲਾਂ ਤੋਂ ਐਸ.ਜੀ.ਪੀ.ਸੀ. (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਦੀਆਂ ਚੋਣਾਂ ਕਿਉਂ ਨਹੀਂ ਕਰਵਾਈਆਂ ਗਈਆਂ? ਕੋਈ ਸੰਸਥਾ ਇੰਨੇ ਲੰਬੇ ਸਮੇਂ ਤੱਕ ਬਿਨਾਂ ਨਵੇਂ ਚੋਣ ਫਤਵੇ ਦੇ ਕਿਵੇਂ ਕੰਮ ਕਰ ਸਕਦੀ ਹੈ? ਧਾਰਮਿਕ ਸੰਸਥਾਵਾਂ ਅਤੇ ਆਸਥਾ ਪ੍ਰਤੀ ਸਤਿਕਾਰ ਅਮਲਾਂ ਰਾਹੀਂ ਦਿਖਾਇਆ ਜਾਣਾ ਚਾਹੀਦਾ ਹੈ, ਨਾ ਕਿ ਸਿਆਸੀ ਦਿਖਾਵੇ ਰਾਹੀਂ।”

ਬੇਅਦਬੀ ਦੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, “ਸਾਡੀ ਸਰਕਾਰ ਨੇ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਿਆ ਕੇ ਕਾਨੂੰਨੀ ਢਾਂਚੇ ਨੂੰ ਮਜ਼ਬੂਤ ਕੀਤਾ ਹੈ। ਇਸ ਕਾਨੂੰਨ ਦੇ ਲਾਗੂ ਹੋਣ ਤੋਂ ਬਾਅਦ ਬੇਅਦਬੀ ਦੀ ਕੋਈ ਵੀ ਘਟਨਾ ਨਹੀਂ ਵਾਪਰੀ। ਅਸੀਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਰਾਖੀ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਅਜਿਹੀਆਂ ਘਟਨਾਵਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇ।”

ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਾਂਗਰਸੀ ਆਗੂ ਲੋਕਾਂ ਨਾਲ ਜੁੜੇ ਮੁੱਦੇ ਉਠਾਉਣ ਦੀ ਬਜਾਏ ਆਪਸ ਵਿੱਚ ਲੜਨ ਵਿੱਚ ਰੁੱਝੇ ਹੋਏ ਹਨ। ਪਿਛਲੀਆਂ ਸਰਕਾਰਾਂ ਨੇ ਚੋਣਾਂ ਦੌਰਾਨ ਨੌਕਰੀਆਂ, ਲੈਪਟਾਪ ਅਤੇ ਵਿਕਾਸ ਦੇ ਵਾਅਦੇ ਕੀਤੇ ਸਨ, ਪਰ ਲੋਕ ਜਾਣਦੇ ਹਨ ਕਿ ਬਦਲੇ ਵਿੱਚ ਉਨ੍ਹਾਂ ਨੂੰ ਕੀ ਮਿਲਿਆ। ‘ਆਪ’ ਸਰਕਾਰ ਨੇ ਪੰਜਾਬ ਨੂੰ ਇੱਕ ਭਰੋਸੇਯੋਗ ਸਿਆਸੀ ਬਦਲ ਦਿੱਤਾ ਹੈ, ਜੋ ਖੋਖਲੇ ਵਾਅਦੇ ਕਰਨ ਦੀ ਬਜਾਏ ਠੋਸ ਨਤੀਜੇ ਦੇਣ ਵਿੱਚ ਵਿਸ਼ਵਾਸ ਰੱਖਦਾ ਹੈ।”

ਆਪਣੀ ਸਰਕਾਰ ਦੀਆਂ ਤਰਜੀਹਾਂ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, “ਰੁਜ਼ਗਾਰ, ਸਿੱਖਿਆ, ਖੇਤੀ ਸੁਧਾਰ ਅਤੇ ਬੁਨਿਆਦੀ ਢਾਂਚੇ ਦਾ ਵਿਕਾਸ ਪੰਜਾਬ ਦੇ ਭਵਿੱਖ ਲਈ ਬੇਹੱਦ ਜ਼ਰੂਰੀ ਹਨ। ਅਸੀਂ ਸੂਬੇ ਦੇ ਅੰਦਰ ਹੀ ਅਜਿਹੇ ਮੌਕੇ ਪੈਦਾ ਕਰਨ ਲਈ ਕੰਮ ਕਰ ਰਹੇ ਹਾਂ ਤਾਂ ਜੋ ਸਾਡੇ ਨੌਜਵਾਨਾਂ ਨੂੰ ਬਿਹਤਰ ਭਵਿੱਖ ਦੀ ਭਾਲ ਵਿੱਚ ਵਿਦੇਸ਼ ਨਾ ਜਾਣਾ ਪਵੇ। ਮੈਂ ਅਦਾਕਾਰੀ ਅਤੇ ਕਾਮੇਡੀ ਦੇ ਖੇਤਰ ਵਿੱਚ ਆਪਣਾ ਸਫਲ ਕਰੀਅਰ ਛੱਡ ਦਿੱਤਾ ਕਿਉਂਕਿ ਮੈਂ ਪੰਜਾਬ ਦੇ ਲੋਕਾਂ ਦੀ ਸੇਵਾ ਕਰਨਾ ਚਾਹੁੰਦਾ ਸੀ। ਜਨਤਕ ਜੀਵਨ ਵਿੱਚ ਮੇਰਾ ਮਕਸਦ ਲੋਕਾਂ ਲਈ ਕੰਮ ਕਰਨਾ ਅਤੇ ਉਨ੍ਹਾਂ ਦੇ ਸੁੱਖ-ਦੁੱਖ ਵਿੱਚ ਸ਼ਾਮਲ ਹੋਣਾ ਹੈ।”

ਮਾਝਾ ਖੇਤਰ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਲੋਕ ਭਲਾਈ, ਖੇਤੀਬਾੜੀ ਨਾਲ ਜੁੜੇ ਬੁਨਿਆਦੀ ਢਾਂਚੇ, ਸਿੱਖਿਆ ਅਤੇ ਰੁਜ਼ਗਾਰ ਨੂੰ ਤਰਜੀਹ ਦੇਣੀ ਜਾਰੀ ਰੱਖਾਂਗੇ। ਪੰਜਾਬ ਦਾ ਭਵਿੱਖ ਇੱਥੋਂ ਦੇ ਲੋਕਾਂ, ਖਾਸ ਕਰਕੇ ਨੌਜਵਾਨਾਂ ‘ਤੇ ਨਿਰਭਰ ਕਰਦਾ ਹੈ। ਸਾਨੂੰ ਇੱਕਜੁੱਟ ਰਹਿਣਾ ਚਾਹੀਦਾ ਹੈ ਅਤੇ ਵਿਕਾਸ ‘ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ ਅਤੇ ਸਾਨੂੰ ਸਿਆਸੀ ਪਾਰਟੀਆਂ ਨੂੰ ਆਪਣੇ ਨਿੱਜੀ ਹਿੱਤਾਂ ਲਈ ਸਾਡੇ ਦਰਮਿਆਨ ਫੁੱਟ ਪਾਉਣਾ ਦਾ ਮੌਕਾ ਨਹੀਂ ਦੇਣਾ ਚਾਹੀਦਾ।”

ਅਖੀਰ ਵਿੱਚ ਉਨ੍ਹਾਂ ਕਿਹਾ, “ਇਸ ‘ਲੋਕ ਮਿਲਣੀ’ ਦੌਰਾਨ ਲਿਖਤੀ ਰੂਪ ਵਿੱਚ ਸੌਂਪੀ ਗਈ ਹਰ ਮੰਗ ਦੇ ਨਿਪਟਾਰੇ ਲਈ ਕਾਰਵਾਈ ਕੀਤੀ ਜਾਵੇਗੀ। ਸਾਡੀ ਸਰਕਾਰ ਦਾ ਲੋਕਾਂ ਨਾਲ ਸਿੱਧਾ ਸੰਪਰਕ ਹੈ ਅਤੇ ਮੈਂ ਹਮੇਸ਼ਾ ਉਨ੍ਹਾਂ ਲਈ ਹਾਜ਼ਰ ਰਹਾਂਗਾ। ਸਾਡੀ ਪਹਿਲ ਲੋਕਾਂ ਦੀਆਂ ਚਿੰਤਾਵਾਂ ਸੁਣਨਾ, ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਉਨ੍ਹਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਾ ਹੈ।

Scroll to Top