Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Wednesday, 11 Nov 2026 | 11:31 am

+91 90915 01313 , +91 90916 01313

punjabbanni@gmail.com
punjabbani@yahoo.com

ਸਾਨੂੰ ਕੋਈ ਕਰਵਾਹਟ ਵਾਲਾ ਬਿਆਨ ਨਹੀਂ ਦੇਣਾ ਚਾਹੀਦਾ : ਗਰੇਵਾਲ

ਸਾਨੂੰ ਕੋਈ ਕਰਵਾਹਟ ਵਾਲਾ ਬਿਆਨ ਨਹੀਂ ਦੇਣਾ ਚਾਹੀਦਾ : ਗਰੇਵਾਲ

ਸਾਨੂੰ ਕੋਈ ਕਰਵਾਹਟ ਵਾਲਾ ਬਿਆਨ ਨਹੀਂ ਦੇਣਾ ਚਾਹੀਦਾ : ਗਰੇਵਾਲ
ਚੰਡੀਗੜ੍ਹ : ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਮੀਡੀਆ ਵਿਚ ਭਾਜਪਾ ਆਗੂ ਰਾਮ ਚੰਦਰ ਜਾਂਗੜਾ ਦੇ ਚੱਲ ਰਹੇ ਬਿਆਨ ਬਾਰੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅਜਿਹੇ ਸਮੇਂ ਵਿਚ ਸਾਨੂੰ ਕੋਈ ਕਰਵਾਹਟ ਵਾਲਾ ਬਿਆਨ ਨਹੀਂ ਦੇਣਾ ਚਾਹੀਦਾ । ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਕਿਸਾਨ ਅਦੋਲਨ ’ਚ ਜਿਨ੍ਹਾਂ ਲੋਕਾਂ ਨੇ ਸੰਘਰਸ਼ ਕੀਤਾ ਹੈ ਉਨ੍ਹਾਂ ਲਈ ਅਜਿਹਾ ਕੋਈ ਸ਼ਬਦ ਨਹੀਂ ਬੋਲਣਾ ਚਾਹੀਦਾ, ਹੋ ਸਕਦਾ ਕੋਈ ਸ਼ਰਾਰਤੀ ਲੋਕ ਹੋਣ ਉਹ ਅਲੱਗ ਗੱਲ ਹੈ ਜੋ ਅੰਦੋਲਨ ਨੂੰ ਨਾਕਾਮ ਕਰਨ ਲਈ ਕੀ ਸਾਜਿਸ਼ ’ਚ ਹੋਣ ਪਰ ਦਿੱਲੀ ਵਾਲਾ ਅੰਦੋਲਨ ਦਾ ਸ਼ੁੱਧ ਕਿਸਾਨ ਅੰਦੋਲਨ ਸੀ ਪਰ ਅੱਜ ਜ਼ਰੂਰਤ ਡੱਲੇਵਾਲ ਦਾ ਜਾਨ ਬਚਾਉਣ ਦੀ ਹੈ, ਇਸ ਲਈ ਪੰਜਾਬ ਸਰਕਾਰ ਨੂੰ ਜਲਦੀ ਤੋਂ ਜਲਦੀ ਵਿਚ ਪੈ ਕੇ ਕੇਂਦਰ ਸਰਕਾਰ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਮੰਨਣ ਲਈ ਬੇਨਤੀ ਕਰੇ ਅਤੇ ਡੱਲੇਵਾਲ ਦਾ ਮਰਨ ਵਰਤ ਖ਼ਤਮ ਕਰਵਾਉਣ ਦੀ ਕੋਸ਼ਿਸ਼ ਕਰੇ, ਇਸ ਲਈ ਕੇਂਦਰ ਨੂੰ ਸੁਚੇਤ ਹੋਣਾ ਚਾਹੀਦਾ ਹੈ, ਉਨ੍ਹਾਂ ਦੀ ਚਿੰਤਾ ਕੀਤੀ ਜਾਣੀ ਚਾਹੀਦੀ ਹੈ । ਗਰੇਵਾਲ ਨੇ ਕਿਹਾ ਕਿ ਸਾਰੇ ਪੰਜਾਬ ਲਈ ਇਹ ਚਿੰਤਾ ਦਾ ਵਿਸ਼ਾ ਹੈ । ਪੰਜਾਬ ਦਾ ਪਹਿਲਾ ਬਹੁਤ ਨੁਕਸਾਨ ਹੋ ਗਿਆ ਹੈ । ਹੋਰ ਨੁਕਸਾਨ ਨਹੀਂ ਹੋਣਾ ਚਾਹੀਦਾ, ਅੰਦੋਲਨਾਂ ਕਰਕੇ ਵੀ ਬਹੁਤ ਨੁਕਸਾਨ ਹੋ ਰਿਹਾ ਹੈ । ਇਸ ਸਮੇਂ ਪੰਜਾਬ ’ਚ ਹਰ ਤਰ੍ਹਾਂ ਦੀ ਸਮੱਸਿਆ ਹੈ । ਆਮ ਆਦਮੀ ਪਾਰਟੀ ਨੂੰ ਇਸ ਕੋਈ ਚਿੰਤਾ ਨਹੀਂ ਹੈ । ਉਹ ਚਾਹੁੰਦੇ ਹਨ ਕਿ ਪ੍ਰਧਾਨ ਮੰਤਰੀ ਦਾ ਚਿਹਰਾ ਖ਼ਰਾਬ ਹੋਵੇ ਅਤੇ ਬਿਨਾਂ ਗੱਲ ਤੋਂ ਇਸ ਅੰਦੋਲਨ ਨੂੰ ਸ਼ੈਅ ਦੇ ਰਹੇ ਹਨ। ਖ਼ਤਮ ਕਰਵਾਉਣ ਦੀ ਗੱਲ ਨਹੀਂ ਕਰ ਰਹੇ। ਮੇਰੀ ਮੁੱਖ ਮੰਤਰੀ ਜੀ ਨੂੰ ਇਹੀ ਪ੍ਰਾਰਥਨਾ ਹੈ, ਕਿ ਕੇਜਰੀਵਾਲ ਤਾਂ ਦਿੱਲੀ ਬੈਠੇ ਹਨ ਪਰ ਪੰਜਾਬ ਦੀ ਚਿੰਤਾ ਤੁਸੀਂ ਕਰਨੀ ਹੈ ।

Scroll to Top