ਚੰਡੀਗੜ੍ਹ, 22 ਦਸੰਬਰ : ਪੰਜਾਬ ਦੇ ਸਾਬਕਾ ਇੰਸਪੈਕਟਰ ਜਨਰਲ ਅਮਰ ਸਿੰਘ ਚਾਹਲ ਵਲੋ ਆਪਣੇ ਆਪ ਨੂੰ ਗੋਲੀ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਾਰਨ ਉਨਾ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿਥੇ ਉਨਾ ਦੀ ਹਾਲਤ ਗੰਭੀਰ ਦਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਪੁਲਿਸ ਸੂਤਰਾਂ ਮੁਤਾਬਕ, ਇਸ ਕਦਮ ਤੋਂ ਪਹਿਲਾਂ ਸਾਬਕਾ ਆਈਜੀ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਇੱਕ ਆਖ਼ਰੀ ਚਿੱਠੀ ਵੀ ਭੇਜੀ ਸੀ। ਇਸ ਤੋਂ ਇਲਾਵਾ, ਜਾਂਚ ਦੌਰਾਨ ਘਟਨਾ ਸਥਾਨ ਤੋਂ ਲਗਭਗ 12 ਪੰਨਿਆਂ ਦਾ ਹੱਥ ਨਾਲ ਲਿਖਿਆ ਨੋਟ ਵੀ ਬਰਾਮਦ ਕੀਤਾ ਗਿਆ ਹੈ।
ਦਸ ਦਈਏ ਕਿ ਗੋਲੀ ਉਨ੍ਹਾਂ ਦੀ ਛਾਤੀ ਵਿੱਚ ਲੱਗੀ ਦੱਸੀ ਜਾ ਰਹੀ ਹੈ, ਜਿਸ ਕਾਰਨ ਉਹ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਦਾਖ਼ਲ ਹਨ ਅਤੇ ਜ਼ਿੰਦਗੀ-ਮੌਤ ਦੀ ਲੜਾਈ ਲੜ ਰਹੇ ਹਨ। ਅਧਿਕਾਰੀਆਂ ਵਲੋ ਗੰਭੀਰਤਾ ਨਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।