ਕੋਲਕਾਤਾ, 19 ਫਰਵਰੀ : ਸਾਬਕਾ ਕੇਂਦਰੀ ਰੇਲ ਰਾਜ ਮੰਤਰੀ ਮੁਕੁਲ ਰਾਏ ਦਾ ਅੱਜ ਇਥ ਲੰਬੀ ਬਿਮਾਰੀਦੇ ਬਾਅਦ ਦੇਹਾਂਤ ਹੋ ਗਿਆ ਹੈ, ਜਿਸ ਕਾਰਨ ਉਨਾ ਦੇ ਪਰਿਵਾਰ ਅਤੇ ਰਾਜਨੀਤਕ ਵਰਗ ਵਿਚ ਸ਼ੋਕ ਦੀ ਲਹਿਰ ਦੌੜ ਪਈ ਹੈ।
ਜਾਣਕਾਰੀ ਦੇ ਅਨੁਸਾਰ ਉਹ ਕਾਫ਼ੀ ਸਮੇਂ ਤੋਂ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਸਨ ਅਤੇ ਹਸਪਤਾਲ ਵਿੱਚ ਇਲਾਜ ਅਧੀਨ ਸਨ। ਵੱਖ-ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਸ਼ੋਕ ਸੰਦੇਸ਼ ਜਾਰੀ ਕੀਤੇ ਜਾ ਰਹੇ ਹਨ।
ਉਨ੍ਹਾਂ ਦੇ ਪੁੱਤਰ ਸ਼ੁਭਰਾਂਸ਼ੂ ਰਾਏ ਮੁਤਾਬਕ 71 ਸਾਲਾ ਮੁਕੁਲ ਰਾਏ ਨੇ ਸੋਮਵਾਰ ਰਾਤ ਕਰੀਬ ਡੇਢ ਵਜੇ ਇੱਕ ਨਿੱਜੀ ਹਸਪਤਾਲ ਵਿੱਚ ਆਖ਼ਰੀ ਸਾਹ ਲਏ। ਉਹ ਪਿਛਲੇ ਕਈ ਦਿਨਾਂ ਤੋਂ ਕੋਮਾ ਵਿੱਚ ਸਨ ਅਤੇ ਲੰਬੇ ਸਮੇਂ ਤੋਂ ਬਿਮਾਰੀ ਨਾਲ ਲੜ ਰਹੇ ਸਨ।
ਉਨ੍ਹਾਂ ਦੇ ਦੇਹਾਂਤ ਨਾਲ West Bengal ਸਮੇਤ ਦੇਸ਼ ਦੀ ਰਾਜਨੀਤੀ ਵਿੱਚ ਇੱਕ ਵੱਡਾ ਖਲਾਅ ਪੈਦਾ ਹੋ ਗਿਆ ਹੈ।