Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 19 Sep 2026 | 1:28 pm

+91 90915 01313 , +91 90916 01313

punjabbanni@gmail.com
punjabbani@yahoo.com

ਸਾਬਕਾ ਕੇਦਰੀ ਮੰਤਰੀ ਰਵਨੀਤ ਬਿੱਟੂ ਦੇ ਕਾਫਲੇ ਤੇ ਹਮਲੇ ਦੇ ਦੋਸ਼, ਹੋਇਆ ਹੰਗਾਮਾ

ਸਾਬਕਾ ਕੇਦਰੀ ਮੰਤਰੀ ਰਵਨੀਤ ਬਿੱਟੂ ਦੇ ਕਾਫਲੇ ਤੇ ਹਮਲੇ ਦੇ ਦੋਸ਼, ਹੋਇਆ ਹੰਗਾਮਾ

ਪਠਾਨਕੋਟ, 18 ਸਤੰਬਰ 2026 : ਦੇਸ਼ ਦੇ ਸਾਬਕਾ ਕੇਦਰੀ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਰਵਨੀਤ ਸਿੰਘ ਬਿੱਟੂ ਨੇ ਆਪਣੇ ਕਾਫਲੇ ਉਪਰ ਹਮਲੇ ਦੇ ਦੋਸ਼ ਲਗਾਏ ਹਨ। ਜਾਣਕਾਰੀ ਅਨੁਸਾਰ ਉਨ੍ਹਾਂ ਦੀ ਸੁਰੱਖਿਆ ਟੀਮ ਵੱਲੋਂ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਵੀ ਕੀਤਾ ਗਿਆ ਹੈ। ਘਟਨਾ ਦੌਰਾਨ ਕਾਫ਼ਲੇ ਦੇ ਵਾਹਨਾਂ ’ਤੇ ਅੰਡੇ ਅਤੇ ਟਮਾਟਰ ਸੁੱਟੇ ਜਾਣ ਦੇ ਵੀ ਦੋਸ਼ ਲੱਗੇ ਹਨ।

ਦਸ ਦਈਏ ਕਿ ਪੰਜਾਬ ਭਾਜਪਾ ਵੱਲੋਂ ਅੱਜ ਪਠਾਨਕੋਟ ਤੋਂ ਸ਼ੁਰੂ ਕੀਤੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਤੋਂ ਪਹਿਲਾਂ ਉਸ ਵੇਲੇ ਸਿਆਸੀ ਮਾਹੌਲ ਗਰਮਾ ਗਿਆ, ਜਦੋਂ ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਆਪਣੇ ਕਾਫ਼ਲੇ ’ਤੇ ਹਮਲਾ ਹੋਣ ਦੇ ਦੋਸ਼ ਲਗਾਏ। ਬਿੱਟੂ ਯਾਤਰਾ ਵਿੱਚ ਸ਼ਾਮਲ ਹੋਣ ਲਈ ਪਠਾਨਕੋਟ ਵੱਲ ਜਾ ਰਹੇ ਸਨ।

ਰਵਨੀਤ ਸਿੰਘ ਬਿੱਟੂ ਨੇ ਦੋਸ਼ ਲਗਾਇਆ ਕਿ ਇਸ ਘਟਨਾ ਪਿੱਛੇ ਆਮ ਆਦਮੀ ਪਾਰਟੀ ਨਾਲ ਜੁੜੇ ਲੋਕਾਂ ਦਾ ਹੱਥ ਹੈ। ਉਨ੍ਹਾਂ ਨੇ ‘ਆਪ’ ਵਿਧਾਇਕ ਕਲਸੀ ’ਤੇ ਵੀ ਇਸ ਮਾਮਲੇ ਵਿੱਚ ਸ਼ਾਮਲ ਹੋਣ ਦੇ ਦੋਸ਼ ਲਗਾਏ। ਬਿੱਟੂ ਨੇ ਕਿਹਾ ਕਿ ਜੇਕਰ ਉਨ੍ਹਾਂ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਪੰਜਾਬ ਦੇ ਮੁੱਖ ਮੰਤਰੀ ਅਤੇ ਡੀਜੀਪੀ ਨੂੰ ਇਸ ਦੀ ਜ਼ਿੰਮੇਵਾਰੀ ਲੈਣੀ ਪਵੇਗੀ। ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮਾਮਲੇ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ।

Scroll to Top