ਚੰਡੀਗੜ੍ਹ, 19 ਫਰਵਰੀ : ਕੇਂਦਰ ਸਰਕਾਰ ਨੇ ਪੰਜਾਬ ਕੇਡਰ ਦੇ 1989 ਬੈਚ ਦੇ ਸੇਵਾਮੁਕਤ ਆਈਏਐਸ ਅਧਿਕਾਰੀ ਵਿਜੇ ਕੁਮਾਰ ਜੰਜੂਆ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਮਨਜ਼ੂਰੀ ਦੇ ਦਿੱਤੀ ਹੈ। ਅਮਲਾ ਅਤੇ ਸਿਖਲਾਈ ਵਿਭਾਗ, ਜਨਤਕ ਸ਼ਿਕਾਇਤਾਂ ਅਤੇ ਪੈਨਸ਼ਨ ਮੰਤਰਾਲੇ ਵੱਲੋਂ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ 1988 ਦੀ ਧਾਰਾ 19 ਅਧੀਨ 11 ਫਰਵਰੀ ਨੂੰ ਇਹ ਇਜਾਜ਼ਤ ਜਾਰੀ ਕੀਤੀ ਗਈ।
ਜਿਕਰਯੋਗ ਹੈ ਕਿ ਮਾਮਲੇ ਨਾਲ ਸੰਬੰਧਿਤ ਅਗਲੀ ਕਾਰਵਾਈ ਕਾਨੂੰਨੀ ਪ੍ਰਕਿਰਿਆ ਅਨੁਸਾਰ ਕੀਤੀ ਜਾਵੇਗੀ।
ਇਸ ਸੰਬੰਧੀ ਜਾਣਕਾਰੀ ਜਸਟਿਸ ਅਲਕਾ ਸਰੀਨ ਦੀ ਅਦਾਲਤ ਦੌਰਾਨ ਸਾਹਮਣੇ ਆਈ। ਸੁਣਵਾਈ ਵੇਲੇ ਕੇਂਦਰ ਸਰਕਾਰ ਦੇ ਵਧੀਕ ਸੌਲੀਸਿਟਰ ਜਨਰਲ ਸੱਤਿਆ ਪਾਲ ਜੈਨ ਵੱਲੋਂ ਅਦਾਲਤ ਵਿੱਚ ਪੇਸ਼ ਕੀਤੇ ਕੇਂਦਰੀ ਪੱਤਰ ਰਾਹੀਂ ਪ੍ਰੋਸੀਕਿਊਸ਼ਨ ਮਨਜ਼ੂਰੀ ਦੀ ਪੁਸ਼ਟੀ ਹੋਈ।