Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 9:42 pm

+91 90915 01313 , +91 90916 01313

punjabbanni@gmail.com
punjabbani@yahoo.com

ਸਾਬਕਾ ਮੰਤਰੀ ਟੌਹੜਾ ਦੇ ਘਰ 'ਤੇ ਦੇਰ ਰਾਤ ਅਣਪਛਾਤਿਆਂ ਨੇ ਕੀਤਾ ਹਮਲਾ

ਸਾਬਕਾ ਮੰਤਰੀ ਟੌਹੜਾ ਦੇ ਘਰ 'ਤੇ ਦੇਰ ਰਾਤ ਅਣਪਛਾਤਿਆਂ ਨੇ ਕੀਤਾ ਹਮਲਾ

ਸਾਬਕਾ ਮੰਤਰੀ ਟੌਹੜਾ ਦੇ ਘਰ ‘ਤੇ ਦੇਰ ਰਾਤ ਅਣਪਛਾਤਿਆਂ ਨੇ ਕੀਤਾ ਹਮਲਾ
– ਲੱਤਾਂ ਮਾਰਕੇ ਗੇਟ ਨੂੰ ਤੋੜਨ ਦੀ ਕੀਤੀ ਕੋਸ਼ਿਸ਼
– ਘਰ ਦੇ ਅੰਦਰ ਇੱਟਾਂ ਰੋੜੇ ਵੀ ਗਏ ਮਾਰੇ
– ਕੈਮਰੇ ਵਿੱਚ ਕੈਦ ਤਸਵੀਰਾਂ : ਪੁਲਿਸ ਖਾਮੋਸ਼
ਪਟਿਆਲਾ, 24 ਸਤੰਬਰ : ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਪਟਿਆਲਾ ਸਥਿਤ ਘਰ ਜਿਸ ਵਿੰਚ ਅੱਜ ਕਲ ਉਨ੍ਹਾਂ ਦਾ ਪਰਿਵਾਰ ਰਹਿੰਦਾ ਹੈ ਤੇ ਲੰਘੀ ਰਾਤ ਕੁੱਝ ਅਣਪਛਾਤਿਆਂ ਨੇ ਹਮਲਾ ਕਰ ਦਿੱਤਾ। ਬਕਾਇਦਾ ਤੌਰ ‘ਤੇ ਗੇਟ ਨੂੰ ਲੱਤਾਂ ਮਾਰਕੇ ਤੋੜਨ ਦੀ ਕੋਸ਼ਿਸ਼ ਕੀਤੀ ਗਈ ਤੇ ਘਰ ਦੇ ਅੰਦਰ ਇੱਟਾਂ ਰੋੜੇ ਵੀ ਮਾਰੇ ਗਏ, ਇਹ ਹਮਲਾਵਰ ਅਧਾ ਦਰਜਨ ਦੇ ਕਰੀਬ ਸਨ। ਹਾਲਾਂਕਿ ਸਾਰਾ ਕੁੱਝ ਕੈਮਰੇ ਵਿੱਚ ਕੈਦ ਹੋ ਗਿਆ ਪਰ ਪੁਲਿਸ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ, ਿਜਸਨੂੰ ਲੈ ਕੇ ਪਰਿਵਾਰ ਅਜੇ ਤੱਕ ਚਿੰਤਾ ਵਿੱਚ ਹੈ।
ਕਿਸੇ ਵੇਲੇ ਸਾਰਾ ਪੰਜਾਬ ਇਸ ਘਰ ਤੋਂ ਚਲਦਾ ਸੀ। ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਪਿੰਡ ਵਾਲੇ ਘਰ ਤੋਂ ਬਾਅਦ ਇਸ ਘਰ ਵਿੱਚ ਡੇਰੇ ਲਗਾਉਂਦੇ ਸਨ। ਅੱਜ ਕੱਲ ਇਥੇ ਉਨ੍ਹਾਂ ਦੇ ਦਾਮਾਦ ਸਾਬਕਾ ਮੰਤਰੀ ਪੰਜਾਬ ਹਰਮੇਲ ਸਿੰਘ ਟੌਹੜਾ ਤੇ ਉਨ੍ਹਾਂ ਦੀ ਬੇਟੀ ਅਤੇ ਪਰਿਵਾਰ ਰਹਿ ਰਿਹਾ ਹੈ। ਹੈਰਾਨੀ ਹੈ ਕਿ ਇਸ ਪਰਿਵਾਰ ਵੱਲ ਕਿਸੇ ਦੀ ਝਾਕਣ ਦੀ ਜੁਅਰਤ ਨਹੀਂ ਸੀ ਪਰ ਇਸਨੂੰ ਪੁਲਿਸ ਦੀ ਨਾਕਾਮੀ ਕਹਿ ਲਵੋ ਕਿ ਘਰ ਉਪਰ ਹਮਲਾ ਹੋ ਗਿਆ ਤੇ ਇੱਟਾਂ ਰੋੜਿਆਂ ਦੀ ਬਰਸਾਤ ਹੋ ਗਈ, ਜਿਸਨੂੰ ਲੈ ਕੇ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ, ਜਿਸਨੂੰ ਲੈ ਕੇ ਪਰਿਵਾਰ ਵੱਡੀ ਨਿਰਾਸ਼ਾ ਵਿੱਚ ਹੈ।
ਜਦੋਂ ਜਥੇਦਾਰ ਗੁਰਚਰਨ ਸਿੰਘ ਟੌਹੜਾ ਖੁਦ ਹੁੰਦੇ ਸਨ, ਉਸ ਵੇਲੇ ਇਸ ਘਰ ਦੇ ਦੁਆਲੇ ਪੰਜਾਬ ਪੁਲਿਸ ਤਾਂ ਕਿ ਸੀਆਰਪੀ ਦਾ ਪਹਿਰਾ ਵੀ ਰਿਹਾ ਹੈ। ਜਥੇਦਾਰ ਟੌਹੜਾ ਦੇ ਦਾਮਾਦ ਹਰਮੇਲ ਸਿੰਘ ਟੌਹੜਾ ਪੰਜਾਬ ਦੀ ਵਜਾਰਤ ਵਿੱਚ ਮੰਤਰੀ ਰਹੇ ਹਨ। ਇਸਦੇ ਬਾਵਜੂਦ ਵੀ ਪਰਿਵਾਰ ਦੀ ਸੁਰਖਿਆ ਪਿਛਲੇ ਸਮੇਂ ਵਿੱਚ ਖੋਹ ਲਈ ਗਈ ਪਰ ਫਿਰ ਵੀ ਪਰਿਵਾਰ ਸ਼ਾਂਤ ਰਿਹਾ। ਸਿਕਉਰਿਟੀ ਸਬੰਧੀ ਪਰਿਵਾਰ ਨੇ ਡੀਜੀਪੀ ਪੰਜਾਬ ਨੂੰ ਵੀ ਲਿਖਿਆ ਹੈ ਪਰ ਸੁਰਖਿਆ ਨੂੰ ਲੈ ਕੇ ਹੀ ਪਹਿਲਾਂ ਪੰਜਾਬ ਵਿੱਚ ਨਾਮਵਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਜਾਨ ਜਾ ਚੁਕੀ ਹੈ ਤੇ ਜੇਕਰ ਲੰਘੀ ਰਾਤ ਅਣਪਛਾਤੇ ਹਮਲਾਵਰ ਕੋਈ ਵੱਡਾ ਭਾਣਾ ਵੀ ਵਰਤਾ ਸਕਦੇ ਸਨ।
ਸਾਬਕਾ ਮੰਤਰੀ ਪੰਜਾਬ ਹਰਮੇਲ ਸਿੰਘ ਟੌਹੜਾ ਨੇ ਪੰਜਾਬ ਦੇ ਡੀਜੀਪੀ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੇ ਹਮਲਾਵਰਾਂ ਨੂੰ ਤੁਰੰਤ ਪਟਿਆਲਾ ਪੁਲਿਸ ਨੂੰ ਕਹਿ ਕੇ ਨੱਥ ਪਵਾਉਣ। ਉਨ੍ਹਾਂ ਆਖਿਆ ਕਿ ਉਨ੍ਹਾਂ ਨੇ ਪਟਿਆਲਾ ਦੇ ਕਈ ਪੁਲਿਸ ਅਧਿਕਾਰੀਆਂ ਨੂੰ ਇਸ ਸਬੰਧਂ ਬੇਨਤੀ ਕੀਤੀ ਹੈ ਪਰ ਕੋਈ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਿਹਾ, ਜਿਸ ਕਾਰਨ ਪਰਿਵਾਰ ਦੀ ਚਿੰਤਾਵਾਂ ਵਿੱਚ ਵਾਧਾ ਹੋ ਰਿਹਾ ਹੈ। ਜੇਕਰ ਇਨੇ ਵੱਡੇ ਪਰਿਵਾਰ ‘ਤੇ ਹਮਲਾ ਹੋ ਸਕਦਾ ਹੈ ਤਾਂ ਬਾਕੀ ਪਟਿਆਲਵੀਆਂ ਦੀ ਸੁਰੱਖਿਆ ਦਾ ਕਿ ਹਾਲ ਹੋਵੇਗਾ। ਇਹ ਤੁਸੀ ਆਪ ਹੀ ਵੇਖ ਲਵੋ।

Scroll to Top