ਸਾਬਕਾ ਹਵਾਈ ਸੇਨਾ ਮੁਖੀ ਭਦੌਰੀਆ ਭਾਜਪਾ ਵਿੱਚ ਹੋਏ ਸ਼ਾਮਲ

ਸਾਬਕਾ ਹਵਾਈ ਸੇਨਾ ਮੁਖੀ ਭਦੌਰੀਆ ਭਾਜਪਾ ਵਿੱਚ ਹੋਏ ਸ਼ਾਮਲ
ਨਵੀਂ ਦਿੱਲੀ, 24 ਮਾਰਚ
ਭਾਰਤੀ ਹਵਾਈ ਸੈਨਾ ਦੇ ਸਾਬਕਾ ਮੁਖੀ ਏਅਰ ਚੀਫ਼ ਮਾਰਸ਼ਲ ਆਰ.ਕੇ.ਐੱਸ.ਭਦੌਰੀਆ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ। ਉਨ੍ਹਾਂ ਭਾਜਪਾ ਦੇ ਜਨਰਲ ਸਕੱਤਰ ਵਿਨੋਦ ਤਾਵੜੇ ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦੀ ਮੌਜੂਦਗੀ ਵਿਚ ਭਾਜਪਾ ਦਾ ਪੱਲਾ ਫੜਿਆ। ਭਾਜਪਾ ਆਗੂ ਨੇ ਕਿਹਾ ਕਿ ਭਦੌਰੀਆ ਨੇ ਕਰੀਬ 40 ਸਾਲ ਭਾਰਤੀ ਹਵਾਈ ਸੈਨਾ ਵਿਚ ਸੇਵਾਵਾਂ ਦਿੱਤੀਆਂ ਤੇ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਤਮਨਿਰਭਰ ਭਾਰਤ ਪ੍ਰੋਗਰਾਮ ਵਿਚ ਯੋਗਦਾਨ ਪਾਇਆ। ਭਦੌਰੀਆ ਉੱਤਰ ਪ੍ਰਦੇਸ਼ ਨਾਲ ਸਬੰਧਤ ਹਨ। ਭਾਜਪਾ ਨੇ ਲੋਕ ਸਭਾ ਚੋਣਾਂ ਲਈ ਅਜੇ ਉੱਤਰ ਪ੍ਰਦੇਸ਼ ਦੀਆਂ ਕਈ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰਨਾ ਹੈ।

Leave a Comment

Your email address will not be published. Required fields are marked *

Scroll to Top