ਸਿਆਲਕੋਟ, 26 ਫਰਵਰੀ : ਪਾਕਿਸਤਾਨ ਦੇ ਸਿਆਲਕੋਟ ਵਿੱਚ ਸਥਿਤ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਪਹਿਲੀ ਪਾਤਸ਼ਾਹੀ ਨਾਨਕਸਰ ਨੂੰ ਮੁੜ ਬਹਾਲ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਵੰਡ ਤੋਂ ਬਾਅਦ ਬੰਦ ਪਿਆ ਇਹ ਗੁਰਦੁਆਰਾ ਡਸਕਾ ਜ਼ਿਲ੍ਹੇ ਦੇ ਪਿੰਡ ਫਤਹਿ ਭਿੰਡਰ ਵਿੱਚ ਸਥਿਤ ਹੈ ਅਤੇ ਇਸ ਸਮੇਂ ਇਸ ਦੀ ਇਮਾਰਤ ਕਾਫੀ ਜ਼ਰਜ਼ਰ ਹਾਲਤ ਵਿੱਚ ਹੈ।
ਦਸ ਦਈਏ ਕਿ ਅੱਜ ਉਥੋ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਵਲੋ ਵੀ ਇਸ ਸਥਾਨ ਦਾ ਜਾਇਜਾ ਲਿਆ ਗਿਆ ਹੈ। ਸਥਾਨਕ ਪੱਧਰ ’ਤੇ ਉਮੀਦ ਜਤਾਈ ਜਾ ਰਹੀ ਹੈ ਕਿ ਬਹਾਲੀ ਤੋਂ ਬਾਅਦ ਇਹ ਅਸਥਾਨ ਦੁਬਾਰਾ ਧਾਰਮਿਕ ਸਰਗਰਮੀਆਂ ਦਾ ਕੇਂਦਰ ਬਣ ਸਕੇਗਾ।
ਸੂਤਰਾਂ ਅਨੁਸਾਰ ਅਧਿਕਾਰੀਆਂ ਵੱਲੋਂ ਇਮਾਰਤ ਦੀ ਮੌਜੂਦਾ ਹਾਲਤ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਮੁਰੰਮਤ ਅਤੇ ਸੰਭਾਲ ਦੇ ਕੰਮ ਦੀ ਯੋਜਨਾ ਤਿਆਰ ਕੀਤੀ ਜਾ ਸਕੇ। ਮੰਨਿਆ ਜਾਂਦਾ ਹੈ ਕਿ ਪਹਿਲੀ ਪਾਤਸ਼ਾਹੀ Guru Nanak Dev ਨੇ ਆਪਣੇ ਉਦਾਸੀਆਂ ਦੌਰਾਨ ਇਸ ਅਸਥਾਨ ਦੀ ਯਾਤਰਾ ਕੀਤੀ ਸੀ, ਜਿਸ ਕਾਰਨ ਇਹ ਸਥਾਨ ਇਤਿਹਾਸਕ ਅਤੇ ਧਾਰਮਿਕ ਦ੍ਰਿਸ਼ਟੀ ਨਾਲ ਵਿਸ਼ੇਸ਼ ਮਹੱਤਵ ਰੱਖਦਾ ਹੈ।