ਪਟਿਆਲਾ 28 ਫਰਵਰੀ – ਸਿਵਲ ਸਰਜਨ ਪਟਿਆਲਾ ਡਾ. ਜਸਵਿੰਦਰ ਸਿੰਘ ਅੱਜ ਆਪਣੀ 58 ਸਾਲ ਦੀ ਉਮਰ ਪੁਰੀ ਕਰਨ ਤੇਂ ਸਰਕਾਰੀ ਨੌਕਰੀ ਤੋਂ ਸਿਹਤ ਵਿਭਾਗ ਵਿਚੋਂ ਸੇਵਾ ਮੁਕਤ ਹੋ ਗਏ ਹਨ। ਸੇਵਾ ਮੁਕਤੀ ਦੇ ਮੌਕੇ ਤੇ ਸਮੂਹ ਸਿਹਤ ਸਟਾਫ ਵੱਲੋਂ ਉੁਹਨਾਂ ਨੁੰ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ।ਪਾਰਟੀ ਮੌਕੇ ਸਹਾਇਕ ਸਿਵਲ ਸਰਜਨ ਡਾ. ਰਚਨਾ ਨੇ ਦੱਸਿਆ ਕਿ ਸਿਵਲ ਸਰਜਨ ਡਾ. ਜਸਵਿੰਦਰ ਸਿੰਘ ਲਗਭਗ 31 ਸਾਲ ਦੀਆਂ ਸਰਕਾਰੀ ਸੇਵਾਵਾਂ ਦੇ ਕੇ ਆਪਣੇ ਅਹੁਦੇ ਤੋਂ ਬੇਦਾਗ ਅਤੇ ਇਮਾਨਦਾਰ ਅਫਸਰ ਦੇ ਤੌਰ ਤੇ ਰਿਟਾਇਰ ਹੋਏ ਹਨ।
ਉਹਨਾਂ ਕਿਹਾ ਕਿ ਸਿਵਲ ਸਰਜਨ ਡਾ. ਜਸਵਿੰਦਰ ਸਿੰਘ ਨੇ ਆਪਣੀ ਅਣਥੱਕ ਮਿਹਨਤ ਦੇ ਨਾਲ ਸਮੂਹ ਸਿਹਤ ਪ੍ਰੋਗਰਾਮਾਂ ਨੁੰ ਜਿਲ੍ਹੇ ਵਿੱਚ ਲਾਗੂ ਕਰਵਾ ਕੇ ਲੋਕਾਂ ਨੂੰ ਬੁਨਿਆਦੀ ਸਿਹਤ ਸੇਵਾਵਾਂ ਉਪਲਬਧ ਕਰਵਾਈਆਂ। ਉਹਨਾਂ ਨੇ ਹਮੇਸ਼ਾ ਹੀ ਸਰਕਾਰੀ ਨੌਕਰੀ ਦੋਰਾਨ ਕੰਮ ਨੂੰ ਪਹਿਲ ਦੇ ਕੇ ਲੋਕਾਂ ਦੀਆਂ ਸਿਹਤ ਸਮਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ।
ਡਿੳਟੀ ਦੋਰਾਨ ਜਿਥੇ ਉਹਨਾਂ ਇੱਕ ਚੰਗੇ ਪ੍ਰਸਾਸ਼ਨਕ ਅਧਿਕਾਰੀ ਵੱਜੋਂ ਕੰਮ ਕੀਤਾ । ਉਹਨਾਂ ਬਹੁਤ ਇਮਾਨਦਾਰੀ ਅਤੇ ਅਣਥੱਕ ਮਿਹਨਤ ਨਾਲ ਅਪਣੀ ਡਿੳਟੀ ਕੀਤੀ। ਸਮੂਹ ਪ੍ਰੋਗਰਾਮ ਅਫਸਰਾਂ ਵੱਲੋਂ ਆਪਣੇ ਭਾਸ਼ਣ ਵਿੱਚ ਜਿਥੇ ਸਾਰਿਆਂ ਨੂੰ ਰਿਟਾਇਰਮੈਂਟ ਮੋਕੇ ਵਧਾਈ ਦਿੱਤੀ, ਉਥੇ ਪ੍ਰਮਾਤਮਾ ਅੱਗੇ ਉਹਨਾਂ ਦੀ ਲੰਬੀ ਉਮਰ ਅਤੇ ਹਮੇਸ਼ਾ ਚੜਦੀ ਕਲਾ ਵਿੱਚ ਰਹਿਣ ਦੀ ਕਾਮਨਾ ਕੀਤੀ।ਸਮੂਹ ਸਟਾਫ ਵੱਲੋਂ ਉਹਨਾਂ ਨੂੰ ਸਨਮਾਨ ਚਿੰਨ ਭੇਂਟ ਕੀਤਾ ਗਿਆ। ਇਸ ਮੋਕੇ ਸਮੂਹ ਸਿਹਤ ਪ੍ਰੌਗਰਾਮ ਅਫਸਰ ਅਤੇ ਦਫਤਰੀ ਸਟਾਫ ਵੀ ਹਾਜਰ ਸੀ।