ਸਿਸੋਦੀਆ ਦੀ ਜ਼ਮਾਨਤ ਸਬੰਧੀ ਨਵੀਂ ਪਟੀਸ਼ਨ ਸੂਚੀਬੱਧ ਕਰਨ ’ਤੇ ਵਿਚਾਰ ਕਰੇਗਾ ਸੁਪਰੀਮ ਕੋਰਟ

ਸਿਸੋਦੀਆ ਦੀ ਜ਼ਮਾਨਤ ਸਬੰਧੀ ਨਵੀਂ ਪਟੀਸ਼ਨ ਸੂਚੀਬੱਧ ਕਰਨ ’ਤੇ ਵਿਚਾਰ ਕਰੇਗਾ ਸੁਪਰੀਮ ਕੋਰਟ
ਨਵੀਂ ਦਿੱਲੀ, 8 ਜੁਲਾਈ : ਭਾਰਤ ਦੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਆਮ ਆਦਮੀ ਪਾਰਟੀ ਦੇ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਉਸ ਨਵੀਂ ਪਟੀਸ਼ਨ ਨੂੰ ਸੂਚੀਬੱਧ ਕਰਨ ਬਾਰੇ ਵਿਚਾਰ ਕੀਤਾ ਜਾਵੇਗਾ ਜਿਸ ਵਿੱਚ ਕਥਿਤ ਆਬਕਾਰੀ ਨੀਤੀ ਘੁਟਾਲਾ ਮਾਮਲਿਆਂ ਵਿੱਚ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਮੁੜ ਤੋਂ ਸੁਣਵਾਈ ਕਰਨ ਦੀ ਅਪੀਲ ਕੀਤੀ ਗਈ ਹੈ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਦੇ ਸਬੰਧ ਵਿੱਚ ਸੀਬੀਆਈ ਅਤੇ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਰਜ ਮਾਮਲਿਆਂ ’ਚ ਸਿਸੋਦੀਆ ਦੀ ਜ਼ਮਾਨਤ ਪਟੀਸ਼ਨਾਂ ’ਤੇ ਵਿਚਾਰ ਕਰਨ ਤੋਂ 4 ਜੂਨ ਨੂੰ ਇਨਕਾਰ ਕਰ ਦਿੱਤਾ ਸੀ।

Leave a Comment

Your email address will not be published. Required fields are marked *

Scroll to Top