Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 18 Oct 2026 | 6:04 am

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਪਟਿਆਲਾ, 30 ਜੁਲਾਈ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਹੋਟਲ ਸ਼ੌਰਿਆ ਵਿਖੇ “ਰੰਗਲਾ ਪੰਜਾਬ ਸਾਡੀ ਸਾਂਝੀ ਜ਼ਿੰਮੇਵਾਰੀ—ਸੁਰੱਖਿਅਤ ਅਤੇ ਪੌਸ਼ਟਿਕ ਖੁਰਾਕ, ਚੰਗੀ ਸਿਹਤ ਦਾ ਆਧਾਰ” ਵਿਸ਼ੇ ‘ਤੇ ਕਰਵਾਏ ਗਏ ਫੂਡ ਸੇਫਟੀ ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਹ ਸੈਮੀਨਾਰ ਡਿਪਟੀ ਕਮਿਸ਼ਨਰ ਪਟਿਆਲਾ, ਸਿਵਲ ਸਰਜਨ ਦਫ਼ਤਰ ਅਤੇ ਫੂਡ ਸੇਫਟੀ ਵਿਭਾਗ ਦੇ ਸਾਂਝੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ।

ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ “ਜੈਸਾ ਅੰਨ, ਵੈਸਾ ਮਨ” ਸਿਰਫ਼ ਇੱਕ ਕਹਾਵਤ ਨਹੀਂ, ਸਗੋਂ ਸਿਹਤਮੰਦ ਜੀਵਨ ਦਾ ਮੂਲ ਮੰਤਰ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸ਼ੁੱਧ ਹਵਾ ਅਤੇ ਸਾਫ਼ ਪਾਣੀ ਮਨੁੱਖੀ ਸਿਹਤ ਲਈ ਜ਼ਰੂਰੀ ਹਨ, ਉਸੇ ਤਰ੍ਹਾਂ ਸੁਰੱਖਿਅਤ, ਪੌਸ਼ਟਿਕ ਅਤੇ ਮਿਆਰੀ ਖੁਰਾਕ ਵੀ ਤੰਦਰੁਸਤ ਜੀਵਨ ਦਾ ਅਹਿਮ ਆਧਾਰ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਸਿਰਜੇ ਜਾ ਰਹੇ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਲੋਕਾਂ ਵਿੱਚ ਸਿਹਤਮੰਦ ਖਾਣ-ਪੀਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸੇ ਉਦੇਸ਼ ਨਾਲ ਸੂਬਾ ਸਰਕਾਰ ਵੱਲੋਂ ਅਜਿਹੇ ਜਾਗਰੂਕਤਾ ਸੈਮੀਨਾਰ ਲਗਾਤਾਰ ਕਰਵਾਏ ਜਾ ਰਹੇ ਹਨ।

ਸਿਹਤ ਮੰਤਰੀ ਨੇ ਦੱਸਿਆ ਕਿ ਇਸ ਸੈਮੀਨਾਰ ਵਿੱਚ ਖੇਤੀਬਾੜੀ ਯੂਨੀਵਰਸਿਟੀ, ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ (ਗਡਵਾਸੂ) ਦੇ ਮਾਹਿਰਾਂ ਅਤੇ ਕੁਦਰਤੀ ਤੇ ਜੈਵਿਕ ਖੇਤੀ ਕਰਨ ਵਾਲੇ ਕਿਸਾਨਾਂ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਇਹ ਸੰਸਥਾਵਾਂ ਆਪਸੀ ਤਾਲਮੇਲ ਨਾਲ ਨੌਜਵਾਨ ਪੀੜ੍ਹੀ ਨੂੰ ਰਸਾਇਣ-ਮੁਕਤ ਅਤੇ ਜੈਵਿਕ ਖੁਰਾਕ ਦੇ ਮਹੱਤਵ ਬਾਰੇ ਜਾਗਰੂਕ ਕਰਨਗੀਆਂ। ਉਨ੍ਹਾਂ ਕਿਹਾ ਕਿ ਜੈਵਿਕ ਖੇਤੀ ਕਰਨ ਵਾਲੇ ਕਿਸਾਨ ਰਸਾਇਣਕ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਤੋਂ ਪਰਹੇਜ਼ ਕਰਦੇ ਹਨ, ਜਿਸ ਨਾਲ ਸਿਹਤਮੰਦ ਅਤੇ ਗੁਣਵੱਤਾ ਭਰਪੂਰ ਅਨਾਜ ਤਿਆਰ ਹੁੰਦਾ ਹੈ।

ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਵੱਧ ਤੋਂ ਵੱਧ ਕੁਦਰਤੀ ਅਤੇ ਜੈਵਿਕ ਖੁਰਾਕ ਅਪਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਿਹਤਮੰਦ ਸਮਾਜ ਦੀ ਨੀਂਹ ਸੁਰੱਖਿਅਤ ਭੋਜਨ ‘ਤੇ ਹੀ ਟਿਕੀ ਹੁੰਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਫੂਡ ਬਿਜ਼ਨਸ ਆਪਰੇਟਰਾਂ ਅਤੇ ਖਾਣ-ਪੀਣ ਵਾਲੀਆਂ ਵਸਤਾਂ ਵੇਚਣ ਵਾਲੇ ਵਿਕਰੇਤਾਵਾਂ ਦੀ ਨਿਯਮਤ ਜਾਂਚ ਕੀਤੀ ਜਾਂਦੀ ਹੈ ਤਾਂ ਜੋ ਲੋਕਾਂ ਨੂੰ ਮਿਆਰੀ ਅਤੇ ਸੁਰੱਖਿਅਤ ਖੁਰਾਕ ਉਪਲਬਧ ਹੋ ਸਕੇ ਅਤੇ ਕਿਸੇ ਵੀ ਤਰ੍ਹਾਂ ਦੀ ਮਿਲਾਵਟ ਜਾਂ ਗੈਰ-ਮਿਆਰੀ ਖੁਰਾਕ ਨੂੰ ਰੋਕਿਆ ਜਾ ਸਕੇ।

Scroll to Top