ਸਿੱਖ ਜਥੇਬੰਦੀਆਂ ਨੇ ਸਾਈਕਲ ਯਾਤਰਾ ਦਾ ਸ਼ੰਭੂ ਬਾਰਡਰ ਤੇ ਕੀਤਾ ਨਿੱਘਾ ਸਵਾਗਤ

ਸ਼ੰਬੂ ਬਾਰਡਰ/ਰਾਜਪੁਰਾ/ਪਟਿਆਲਾ  17 ਨਵੰਬਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ ਤੋਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਦੀ ਅਗਵਾਈ ਵਿੱਚ ਚੱਲੀ ਸਾਈਕਲ ਯਾਤਰਾ ਦਾ ਅੱਜ ਪੰਜਾਬ ‘ਚ ਦਾਖਲ ਹੋਣ ਸਮੇਂ ਸ਼ੰਭੂ ਬਾਰਡਰ ਤੇ ਨਿੱਘਾ ਸਵਾਗਤ ਕੀਤਾ ਗਿਆ।

ਇਸ ਮੌਕੇ ਮਨਜੀਤ ਸਿੰਘ ਜੀਕੇ ਅਤੇ ਉਹਨਾਂ ਦੇ ਨਾਲ ਸਾਈਕਲ ਯਾਤਰਾ ਵਿੱਚ ਸ਼ਾਮਿਲ ਮੈਂਬਰਾਂ ਦਾ ਸਵਾਗਤ ਕਰਨ ਲਈ ਉਚੇਚੇ ਤੌਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜੀ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨਿਹੰਗ ਜਥੇਬੰਦੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਯੂਥ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਸਾਬਕਾ ਵਿਧਾਇਕ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ ਅਤੇ ਹੋਰ ਵੱਖ-ਵੱਖ ਨਿਹੰਗ ਜਥੇਬੰਦੀਆਂ ਦੇ ਮੁਖੀ ਸ਼ਾਮਲ ਸਨ।

ਇਸ ਮੌਕੇ ਗੱਲਬਾਤ ਕਰਦਿਆਂ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ, ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਅਤੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜੀ ਨੇ ਕਿਹਾ ਕਿ ਅੱਜ ਸਮੁੱਚਾ ਜਗਤ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350 ਸਾਲਾ ਸ਼ਹੀਦੀ ਪੁਰਬ ਜਿੱਥੇ ਪੂਰੇ ਜਾਹੋ ਜਲਾਲ ਦੇ ਨਾਲ ਮਨਾ ਰਿਹਾ ਹੈ ਉੱਥੇ ਹੀ ਸੰਗਤਾਂ ਵਿੱਚ ਵੀ ਵੱਡਾ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ।

ਇਸੇ ਦਰਮਿਆਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿੱਥੇ ਨਗਰ ਕੀਰਤਨ ਸਜਾਏ ਜਾ ਰਹੇ ਹਨ ਉੱਥੇ ਹੀ ਸਿੱਖ ਕੌਮ ਦੀਆਂ ਮਹਾਨ ਸੰਸਥਾਵਾਂ ਸਿੱਖ ਜਥੇਬੰਦੀਆਂ ਸਿੱਖ ਸਭਾਵਾਂ ਵੱਲੋਂ ਵੀ ਅਜਿਹੇ ਪ੍ਰੋਗਰਾਮ ਉਲੀਕੇ ਗਏ ਹਨ ਤਾਂ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵੱਲੋਂ ਰਚਿਤ ਗੁਰਬਾਣੀ ਦਾ ਉਦੇਸ਼ ਜੀਵਨ ਵਿਚਾਰਧਾਰਾ ਨੂੰ ਸੰਗਤਾਂ ਤੱਕ ਪਹੁੰਚਾਇਆ ਜਾ ਸਕੇ।

ਇਸ ਮੌਕੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਦੂਜੇ ਧਰਮ ਲਈ ਆਪਣਾ ਆਪ ਕੁਰਬਾਨ ਕੀਤਾ ਅਤੇ ਉਹਨਾਂ ਦੀ ਸ਼ਹਾਦਤ ਸਦਕਾ ਹੀ ਸਮੁੱਚੀ ਸਿੱਖ ਕੌਮ ਤੇ ਲਕਾਈ ਦੇ ਲੋਕ ਗੌਰਵਮਈ ਹੁਣ ਦਾ ਮਾਣ ਮਹਿਸੂਸ ਕਰ ਰਹੀ। ਉਹਨਾਂ ਨੇ ਕਿਹਾ ਕਿ ਨੌਜਵਾਨ ਇਸ ਮਹਿਮ ਵਿੱਚ ਸ਼ਾਮਿਲ ਹੋਣ ਅਤੇ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ਤੇ ਚੱਲਣ ਅੱਜ ਅਜਿਹੀਆਂ ਤਾਕਤਾਂ ਵੱਲੋਂ ਸਾਡੇ ਕੰਕਾਰਾਂ ਤੇ ਸਾਡੀਆਂ ਮਹਾਨ ਸਿੱਖ ਸੰਸਥਾਵਾਂ ਤੇ ਹਮਲੇ ਕੀਤੇ ਜਾ ਰਹੇ ਹਨ ਅਤੇ ਜਿਸ ਕੌਮ ਨੇ ਦੇਸ਼ ਦੀ ਆਜ਼ਾਦੀ ਵਿੱਚ ਮਹਾਨ ਯੋਗਦਾਨ ਪਾਇਆ ਹੋਵੇ ਅੱਜ ਉਸ ਕੌਮ ਨੂੰ ਅਣਡਿੱਠ ਕੀਤਾ ਜਾ ਰਿਹਾ ਹੈ, ਅਜਿਹੇ ਹੋ ਰਹੇ ਹਮਲਿਆਂ ਤੋਂ ਸੁਚੇਤ ਹੋਣ ਦੀ ਵੀ ਵੱਡੀ ਲੋੜ ਹੈ ਤਾਂ ਜੋ ਇਹਨਾਂ ਬਾਹਰੀ ਤਾਕਤਾਂ ਨੂੰ ਮੋੜਵਾਂ ਜਵਾਬ ਦਿੱਤਾ ਜਾ ਸਕੇ। ਉਹਨਾਂ ਨੇ ਕਿਹਾ ਕਿ ਗੁਰੂ ਸਾਹਿਬ ਨੇ ਮਾਨਵਤਾ ਦੇ ਕਲਿਆਣ ਅਤੇ ਸਰਬੱਤ ਦੇ ਭਲੇ ਦੇ ਹਮੇਸ਼ਾ ਕਾਰਜ ਕੀਤੇ ਅੱਜ ਸਾਨੂੰ ਉਹਨਾਂ ਕਾਰਜਾਂ ਨੂੰ ਘਰ ਘਰ ਪਹੁੰਚਾਉਣ ਦੀ ਵੱਡੀ ਲੋੜ ਹੈ।

ਇਸ ਮੌਕੇ ਸ੍ਰੀ ਗੁਰੂ ਰਾਮਦਾਸ ਸੇਵਾ ਸੋਸਾਇਟੀ ਦੇ ਪ੍ਰਧਾਨ ਕੰਵਲਜੀਤ ਸਿੰਘ ਗੋਨਾ ਅਤੇ ਸਮੂਹ ਮੈਂਬਰਾਂ ਨੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਦਾ ਅਤੇ ਸਾਈਕਲ ਯਾਤਰਾ ਵਿੱਚ ਸ਼ਾਮਿਲ ਹੋਏ ਸਾਰੇ ਮੈਂਬਰਾਂ ਦਾ ਸਿਰੋਪਾਓ ਦੇ ਕੇ ਸਨਮਾਨ ਵੀ ਕੀਤਾ। ਗੱਲਬਾਤ ਕਰਦਿਆਂ ਕੰਵਲਜੀਤ ਸਿੰਘ ਗੋਨਾ ਨੇ ਕਿਹਾ ਕਿ ਸੰਗਤਾਂ ਦੇ ਸਵਾਗਤ ਲਈ ਅੱਜ ਏਗਿਲ ਹੋਟਲ ਵਾਲਿਆਂ ਨੇ ਵੀ ਇਸ ਦੌਰਾਨ ਲੰਗਰ ਦੀ ਅਤੁੱਟ ਸੇਵਾ ਕੀਤੀ ਹੈ। ਅੰਤ ਵਿੱਚ ਅੰਤਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜੀ ਅਤੇ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਭਾਗ ਸਿੰਘ, ਤਰਲੋਕ ਸਿੰਘ ਤੋਰਾ, ਸੁਰਿੰਦਰ ਸਿੰਘ ਘੁਮਾਣਾ, ਬਾਬਾ ਕੁਲਦੀਪ ਸਿੰਘ ਨਿਹੰਗ ਸਿੰਘ, ਗਿਆਨੀ ਰਘਵੀਰ ਸਿੰਘ, ਬਲਵਿੰਦਰ ਸਿੰਘ ਨੇਪਰਾ, ਅਵਤਾਰ ਸਿੰਘ, ਇੰਦਰਪ੍ਰੀਤ ਸਿੰਘ ਰੌਲੀ, ਸਹਿਜਪ੍ਰੀਤ ਸਿੰਘ ਦੀਪਾ, ਰਣਜੀਤ ਸਿੰਘ ਰਾਣਾ ਰਾਜਪੁਰਾ ਸਾਬਕਾ ਮੈਨੇਜਰ ਕਮਲਜੀਤ ਸਿੰਘ ਜੋਗੀਪੁਰ ਸੁਖਦੇਵ ਸਿੰਘ ਕਾਹਲਵਾਂ,ਮਨਜੀਤ ਸਿੰਘ ਪਵਾਰ,ਗਗਨਦੀਪ ਸਿੰਘ ਪੂਨੀਆ ਤੇ ਸੰਗਤਾਂ ਵੱਡੀ ਗਿਣਤੀ ਵਿੱਚ ਸ਼ਾਮਿਲ ਸਨ।

Scroll to Top