ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣਾਂ ਵਿੱਚ ਭਾਜਪਾ ਦੀ ਹੋਈ ਜਿੱਤ

ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣਾਂ ਵਿੱਚ ਭਾਜਪਾ ਦੀ ਹੋਈ ਜਿੱਤ
ਚੰਡੀਗੜ੍ਹ : ਚੰਡੀਗੜ੍ਹ ਵਿਚ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਵਿਚ ਭਾਜਪਾ ਦੀ ਜਿੱਤ ਹੋਈ ਹੈ। ਭਾਜਪਾ ਦੇ ਸੀਨੀਅਰ ਡਿਪਟੀ ਮੇਅਰ ਦੀ ਚੋਣ ਜਿੱਤ ਲਈ ਹੈ।
ਕੁਲਜੀਤ ਸੰਧੂ ਸੀਨੀਅਰ ਡਿਪਟੀ ਮੇਅਰ ਬਣੇ ਹਨ। ਭਾਜਪਾ ਨੂੰ 19 ਵੋਟਾਂ ਪਈਆਂ ਹਨ, ਜਦ ਕਿ ਆਪ ਅਤੇ ਕਾਂਗਰਸ ਗੱਠਜੋੜ ਨੂੰ 16 ਵੋਟਾਂ ਪਈਆਂ। ਸੈਕਟਰ-17 ਵਿੱਚ ਸਥਿਤ ਨਗਰ ਨਿਗਮ ਦੀ ਬਿਲਡਿੰਗ ਵਿੱਚ ਸਵੇਰੇ 10 ਵਜੇ ਵੋਟਾਂ ਪਈਆਂ। ਇਹ ਚੋਣ ਦੇ ਰਿਟਰਨਿੰਗ ਅਫ਼ਸਰ ਕੁਲਦੀਪ ਕੁਮਾਰ ਸਨ। ਉਨ੍ਹਾਂ ਦੀ ਦੇਖ ਰੇਖ ਹੇਠ ਇਹ ਚੋਣਾਂ ਹੋਈਆਂ। ਉੱਧਰ ਚੋਣਾਂ ਨੂੰ ਲੈ ਕੇ ਨਗਰ ਨਿਗਮ ਦੇ ਬਾਹਰ ਸਖ਼ਤ ਚੰਡੀਗੜ੍ਹ ਪੁਲਿਸ ਨੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰ ਲਏ ਹਨ।

Leave a Comment

Your email address will not be published. Required fields are marked *

Scroll to Top