ਸੀ.ਆਈ.ਏ. ਸਟਾਫ ਮੋਹਾਲ਼ੀ ਵੱਲੋਂ 02 ਦੋਸ਼ੀ 01 ਨਾਜਾਇਜ਼ ਪਿਸਤੌਲ .32 ਬੋਰ ਅਤੇ 02 ਜਿੰਦਾਂ ਰੌਂਦ ਸਮੇਤ ਗ੍ਰਿਫਤਾਰ

ਸੀ.ਆਈ.ਏ. ਸਟਾਫ ਮੋਹਾਲ਼ੀ ਵੱਲੋਂ 02 ਦੋਸ਼ੀ 01 ਨਾਜਾਇਜ਼ ਪਿਸਤੌਲ .32 ਬੋਰ ਅਤੇ 02 ਜਿੰਦਾਂ ਰੌਂਦ ਸਮੇਤ ਗ੍ਰਿਫਤਾਰ
ਐੱਸ ਏ ਐੱਸ ਨਗਰ : ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ ਦੀਪਕ ਪਾਰਿਕ ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਡਾ. ਜੋਤੀ ਯਾਦਵ, ਜ਼ਿਲ੍ਹਾ ਐਸ.ਏ.ਐਸ. ਨਗਰ ਅਤੇ ਉੱਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਤਲਵਿੰਦਰ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਮੋਹਾਲ਼ੀ ਕੈਂਪ ਐਂਟ ਖਰੜ ਦੀ ਟੀਮ ਵੱਲੋਂ 02 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 01 ਨਾਜਾਇਜ਼ ਪਿਸਟਲ .32 ਬੋਰ ਸਮੇਤ 02 ਜਿੰਦਾਂ ਰੌਂਦ ਅਤੇ ਇੱਕ ਗੱਡੀ ਨੰ: 19–3453 ਬ੍ਰਾਮਦ ਕਰਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਜਾਣਕਾਰੀ ਦਿੰਦੇ ਦੱਸਿਆ ਕਿ ਮਿਤੀ 05-09-2024 ਨੂੰ ਸੀ.ਆਈ.ਏ. ਸਟਾਫ ਦੀ ਪੁਲਿਸ ਪਾਰਟੀ ਨੇੜੇ ਏਅਰਪੋਰਟ ਚੌਂਕ ਮੌਜੂਦ ਸੀ, ਜਿੱਥੇ ਸੀ.ਆਈ.ਏ. ਸਟਾਫ ਦੇ ਏ ਐਸ ਆਈ ਗੁਰਦੀਪ ਸਿੰਘ ਨੂੰ ਸੂਚਨਾ ਮਿਲ਼ੀ ਕਿ ਏਵਨਪ੍ਰੀਤ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਮਹਿਲ ਕਲਾਂ, ਜ਼ਿਲ੍ਹਾ ਬਰਨਾਲ਼ਾ ਅਤੇ ਸੰਦੀਪ ਸਿੰਘ ਉਰਫ ਮਿੰਟੂ ਪੁੱਤਰ ਜਗਰੂਪ ਵਾਸੀ ਪਿੰਡ ਸਹੋਰ, ਜ਼ਿਲ੍ਹਾ ਬਰਨਾਲ਼ਾ ਦੇ ਰਹਿਣ ਵਾਲ਼ੇ ਹਨ, ਜਿਨਾਂ ਪਾਸ ਨਾਜਾਇਜ਼ ਹਥਿਆਰ ਹਨ ਅਤੇ ਇਹਨਾਂ ਵਿਰੁੱਧ ਪਹਿਲਾਂ ਵੀ ਲੜਾਈ ਝਗੜੇ ਦੇ ਮੁਕੱਦਮੇ ਦਰਜ ਹਨ। ਜੋ ਅੱਜ ਵੀ ਗੱਡੀ ਨੰ: 19–3453 ਮਾਰਕਾ ਮਹਿੰਦਰਾ -300 ਰੰਗ ਕਾਲ਼ਾ ਪਰ ਸਵਾਰ ਹੋ ਕੇ ਛੱਤ ਲਾਈਟਾਂ ਨੇੜੇ ਆਪਣੇ ਕਿਸੇ ਦੋਸਤ ਦੀ ਉਡੀਕ ਕਰ ਰਹੇ ਹਨ। ਜੇਕਰ ਰੇਡ ਕਰਕੇ ਕਾਬੂ ਕੀਤਾ ਜਾਵੇ ਤਾਂ ਇਹਨਾਂ ਪਾਸੋਂ ਨਜਾਇਜ ਹਥਿਆਰ ਬ੍ਰਾਮਦ ਹੋ ਸਕਦੇ ਹਨ।
ਮਿਲੀ ਸੂਚਨਾ ਦੇ ਅਧਾਰ ਤੇ ਨਿਮਨਲਿਖਤ ਦੋਸ਼ੀਆਂ ਵਿਰੁੱਧ ਮੁਕੱਦਮਾ ਨੰ: 104 ਮਿਤੀ 05-09-2024 ਅ/ਧ 25-54-59 ਅਸਲਾ ਐਕਟ ਥਾਣਾ ਆਈ.ਟੀ. ਸਿਟੀ ਦਰਜ ਰਜਿਸਟਰ ਕੀਤਾ ਗਿਆ। ਜਿਨਾਂ ਨੂੰ ਨੇੜੇ ਛੱਤ ਲਾਈਟਾਂ ਸਲਿੱਪ ਰੋਡ ਤੋਂ ਕਾਬੂ ਕਰਕੇ ਗੱਡੀ ਨੰ: 19–3453 ਦੇ ਡੈਸ਼ਬੋਰਡ ਵਿੱਚੋਂ ਇੱਕ ਪਿਸਟਲ .32 ਬੋਰ ਸਮੇਤ 02 ਜਿੰਦਾ ਰੌਂਦ ਬ੍ਰਾਮਦ ਕੀਤੇ ਗਏ। ਦੋਸ਼ੀ ਪੁਲਿਸ ਰਿਮਾਂਡ ਅਧੀਨ ਹਨ, ਜਿਨਾਂ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਹਥਿਆਰ ਕਿਸ ਪਾਸੋਂ ਅਤੇ ਕਿਸ ਮਕਸਦ ਲਈ ਲੈ ਕੇ ਆਏ ਸਨ।

Leave a Comment

Your email address will not be published. Required fields are marked *

Scroll to Top