Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 1:10 am

+91 90915 01313 , +91 90916 01313

punjabbanni@gmail.com
punjabbani@yahoo.com

ਸੀ.ਐਚ.ਸੀ ਤ੍ਰਿਪੜੀ ਵਿਖੇ ਮਨਾਇਆ ਗਿਆ ਆਸ਼ਾ ਵਰਕਰ ਦਿਵਸ

ਸੀ.ਐਚ.ਸੀ ਤ੍ਰਿਪੜੀ ਵਿਖੇ ਮਨਾਇਆ ਗਿਆ ਆਸ਼ਾ ਵਰਕਰ ਦਿਵਸ

ਪਟਿਆਲਾ 27 ਅਪ੍ਰੈਲ –  ਡਾਈਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਡਾ.ਹਿਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਪਟਿਆਲਾ ਡਾ.ਸ਼ੈਲੀ ਜੇਤਲੀ ਦੀ ਅਗਵਾਈ ਹੇਠ ਸੀ.ਐਚ.ਸੀ ਤ੍ਰਿਪੜੀ ਵਿਖੇ ਆਸ਼ਾ ਵਰਕਰ ਦਿਵਸ ਮਨਾਇਆ ਗਿਆ। ਇਸ ਮੌਕੇ ਬੋਲਦਿਆਂ ਸਿਵਲ ਸਰਜਨ ਪਟਿਆਲਾ ਡਾ.ਸ਼ੈਲੀ ਜੇਤਲੀ ਨੇ ਕਿਹਾ ਕਿ ਆਸ਼ਾ ਵਰਕਰਾਂ ਦਾ ਸਮਾਜ ਪ੍ਰਤੀ ਯੋਗਦਾਨ ਅਤਿਅੰਤ ਸ਼ਲਾਘਾਯੋਗ ਹੈ, ਇਹਨਾਂ ਦੀ ਮਿਹਨਤ ਸਦਕਾ ਹੀ ਜਨੇਪਾਦਰ ਵਿੱਚ ਕਮੀ ਆਈ ਹੈ, ਟੀਕਾਕਰਨ ਵਿੱਚ ਵਾਧਾ ਹੋਇਆ ਹੈ ਅਤੇ ਲੋਕਾਂ ਵਿੱਚ ਸਿਹਤ ਸਬੰਧੀ ਜਾਗਰੂਕਤਾ ਵਿੱਚ ਵਾਧਾ ਹੋਇਆ ਹੈ।

ਪੰਜਾਬ ਸਰਕਾਰ ਨੇ ਮਹੱਤਵਪੂਰਨ ਉਪਰਾਲਾ ਕਰਕੇ ਆਸ਼ਾ ਨੂੰ ਸਨਮਾਨ ਦੇਣ ਲਈ ਅਤੇ ਇਹਨਾਂ ਦੇ ਕੰਮਾਂ ਨੂੰ ਉਤਸ਼ਾਹਿਤ ਕਰਨ ਲਈ 27 ਅਪ੍ਰੈਲ ਦੇ ਦਿਨ ਨੂੰ ਆਸ਼ਾ ਵਰਕਰ ਦਿਵਸ ਵੱਜੋਂ ਮਨਾਉਣ ਦਾ ਫੈਸਲਾ ਕੀਤਾ ਹੈ। ਸੀਨੀਅਰ ਮੈਡੀਕਲ ਅਫਸਰ ਡਾ.ਪ੍ਰਨੀਤ ਕੌਰ ਨੇ ਕਿਹਾ ਕਿ ਆਸ਼ਾ ਵਰਕ ਮਾਨਤਾ ਪ੍ਰਾਪਤ ਸਮਾਜਿਕ ਕਾਰਕੁਨ ਹਨ ਜੋ ਕਿ ਪੈਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੰਮ ਕਰ ਰਹੀਆਂ ਹਨ। ਆਸ਼ਾ ਵਰਕਰਾਂ ਨੂੰ ਸਿਹਤ ਸੇਵਾਵਾਂ ਲੋਕਾਂ ਤੱਕ ਪਹੁੰਚਾਉਣ ਲਈ ਰੀੜ ਦੀ ਹੱਡੀ ਮੰਨਿਆ ਜਾਂਦਾ ਹੈ ਜੋ ਕਿ ਸਮਾਜ ਨੂੰ ਸਿਹਤਮੰਦ ਬਨਾਉਣ ਲਈ ਦਿਨ ਰਾਤ ਮਿਹਨਤ ਕਰਦੀਆਂ ਹਨ।

ਆਸ਼ਾ ਵਰਕਰ ਜਨੇਪਾ ਸਿਹਤ, ਬਾਲ ਸਿਹਤ, ਬਿਮਾਰੀਆਂ ਦੀ ਰੋਕਥਾਮ, ਪਰਿਵਾਰ ਨਿਯੋਜਨ ਅਤੇ ਸੈਨੀਟੇਸ਼ਨ ਵਿੱਚ ਅਹਿਮ ਭੂਮਿਕਾਂ ਨਿਭਾਉਂਦੀਆ ਹਨ। ਆਸ਼ਾ ਵਰਕਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਅਤੇ ਹੋਰ ਸਿਹਤ ਸੇਵਾਵਾਂ ਨੂੰ ਤੇਜ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਇਸ ਮੌਕੇ ਵਧੀਆ ਕਾਰਗੁਜਾਰੀ ਕਰਨ ਵਾਲੀਆਂ ਆਸ਼ਾ ਵਰਕਰਾਂ ਨੂੰ ਸਰਟੀਫੀਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ.ਬਲਕਾਰ ਸਿੰਘ, ਐਮ.ਓ ਡਾ.ਰਾਜਨੀਤ ਕੌਰ, ਡੀ.ਪੀ.ਐਮ ਰਿਤਿਕਾ, ਡੀ.ਸੀ.ਐਮ ਹੇਮਾ, ਬੀ.ਈ.ਈ ਸ਼ਾਯਾਨ, ਐਲ.ਐਚ.ਵੀ ਪ੍ਰਦੀਪ ਕੌਰ, ਏ.ਐਨ.ਐਮ ਸੁਖਵੀਰ ਕੌਰ ਅਤੇ ਤ੍ਰਿਪੜੀ ਬਲਾਕ ਦੇ ਸਮੂਹ ਆਸ਼ਾ ਵਰਕਰ ਅਤੇ ਫੇਸਿਲੀਟੇਟਰ ਮੌਜੂਦ ਸਨ।

Scroll to Top