Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 18 Oct 2026 | 5:26 am

+91 90915 01313 , +91 90916 01313

punjabbanni@gmail.com
punjabbani@yahoo.com

ਸੀ.ਐਚ.ਸੀ ਮਾਡਲ ਟਾਊਨ ਵਿਖੇ ਵਿਸ਼ਵ ਛਾਤੀ ਦਾ ਦੁੱਧ ਹਫ਼ਤੇ ਦਾ ਉਦਘਾਟਨ

ਸੀ.ਐਚ.ਸੀ ਮਾਡਲ ਟਾਊਨ ਵਿਖੇ ਵਿਸ਼ਵ ਛਾਤੀ ਦਾ ਦੁੱਧ ਹਫ਼ਤੇ ਦਾ ਉਦਘਾਟਨ

ਪਟਿਆਲਾ 1 ਅਗਸਤ – ਵਿਸ਼ਵ ਛਾਤੀ ਦਾ ਦੁੱਧ ਹਫ਼ਤੇ ਦੇ ਸਬੰਧ ਵਿੱਚ ਸੀ.ਐਚ.ਸੀ ਮਾਡਲ ਟਾਊਨ ਵਿਖੇ ਇੱਕ ਜਾਗਰੂਕਤਾ ਪ੍ਰੋਗਰਾਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਲਵਕੇਸ਼ ਕੁਮਾਰ, ਬਾਲ ਰੋਗ ਮਾਹਿਰ ਡਾ. ਰਾਜੀਵ ਟੰਡਨ, ਡਾ. ਜੈਸਮੀਨ ਅਤੇ ਸ਼੍ਰੀਮਤੀ ਬਲਵਿੰਦਰ ਕੌਰ ਸਮੇਤ ਸਟਾਫ ਨਰਸਾਂ, ਆਸ਼ਾ ਵਰਕਰਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਹਾਜ਼ਰ ਸਨ।

ਪ੍ਰੋਗਰਾਮ ਦੌਰਾਨ ਮਾਵਾਂ ਨੂੰ ਪਹਿਲੇ 6 ਮਹੀਨੇ ਸਿਰਫ਼ ਛਾਤੀ ਦਾ ਦੁੱਧ ਪਿਲਾਉਣ ਦੇ ਮਹੱਤਵ, ਛਾਤੀ ਦੇ ਦੁੱਧ ਦੇ ਬੱਚੇ ਦੀ ਸਿਹਤ ਅਤੇ ਇਮਿਊਨਿਟੀ ਲਈ ਫਾਇਦੇ, ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਲਈ ਸੰਤੁਲਿਤ ਪੋਸ਼ਟਿਕ ਖੁਰਾਕ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਆਈ.ਈ.ਸੀ ਸਮੱਗਰੀ, ਪਰਚੇ ਅਤੇ ਪੋਸ਼ਣ ਸਬੰਧੀ ਡਾਈਟ ਪਲੇਟ ਵੀ ਪ੍ਰਦਰਸ਼ਿਤ ਕੀਤੀ ਗਈ ਤਾਂ ਜੋ ਮਾਵਾਂ ਨੂੰ ਸਹੀ ਖੁਰਾਕ ਬਾਰੇ ਸਮਝਾਇਆ ਜਾ ਸਕੇ।

ਡਾ. ਲਵਕੇਸ਼ ਕੁਮਾਰ ਨੇ ਕਿਹਾ ਕਿ “ਛਾਤੀ ਦਾ ਦੁੱਧ – ਬੱਚੇ ਦੀ ਪਹਿਲੀ ਵੈਕਸੀਨ ਹੈ” ਅਤੇ ਸਮਾਜ ਨੂੰ ਮਾਵਾਂ ਨੂੰ ਛਾਤੀ ਦਾ ਦੁੱਧ ਪਿਲਾਉਣ ਲਈ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ। ਡਾ. ਰਾਜੀਵ ਟੰਡਨ ਨੇ ਬੱਚਿਆਂ ਦੇ ਸਹੀ ਵਿਕਾਸ ਲਈ ਛਾਤੀ ਦੇ ਦੁੱਧ ਦੀ ਮਹੱਤਤਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਪ੍ਰੋਗਰਾਮ ਦੇ ਅੰਤ ਵਿੱਚ ਭਾਗ ਲੈਣ ਵਾਲੀਆਂ ਸਾਰੀਆਂ ਮਾਵਾਂ ਨੂੰ ਜਾਣਕਾਰੀ ਭਰਪੂਰ ਪਰਚੇ ਵੰਡੇ ਗਏ ਅਤੇ ਉਹਨਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ।

Scroll to Top