Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 03 Nov 2026 | 8:35 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਖਬੀਰ ਬਾਦਲ ਪੁੱਜੇ ਬਿਕਰਮ ਮਜੀਠੀਆ ਨੂੰ ਮਿਲਣ ਨਾਭਾ ਜੇਲ

ਸੁਖਬੀਰ ਬਾਦਲ ਪੁੱਜੇ ਬਿਕਰਮ ਮਜੀਠੀਆ ਨੂੰ ਮਿਲਣ ਨਾਭਾ ਜੇਲ

ਚੰਡੀਗੜ, 26 ਸਤੰਬਰ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਹਰਸਿਮਰਤ ਕੌਰ ਬਾਦਲ ਤੇ ਗਨੀਵ ਕੌਰ ਮਜੀਠੀਆ ਦੇ ਨਾਲ ਨਾਭਾ ਜੇਲ ਵਿਚ ਬੰਦ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਲਈ ਪੁੱਜੇ। ਦਸ ਦਈੇ ਕਿ ਬਿਕਰਮ ਮਜੀਠੀਆ ਨਾਭਾ ਜੇਲ ’ਚ 6 ਜੁਲਾਈ ਤੋਂ ਬੰਦ ਹਨ ਤੇ ਸੁਖਬੀਰ ਬਾਦਲ ਅੱਜ ਪਹਿਲੀ ਵਾਰੀ ਮਜੀਠੀਆ ਨੂੰ ਮਿਲਣ ਜੇਲ੍ਹ ਪਹੁੰਚੇ।

15 ਜੁਲਾਈ ਨੂੰ ਸੁਖਬੀਰ ਬਾਦਲ ਨਾਭਾ ਆ ਕੇ ਵੀ ਮਜੀਠੀਆ ਨੂੰ ਮਿਲਣ ਨਾ ਗਏ। ਗ੍ਰਿਫ਼ਤਾਰ ਹੋਣ ਤੋਂ ਕੁਝ ਹੀ ਦਿਨ ਪਹਿਲਾਂ ਬਿਕਰਮ ਮਜੀਠੀਆ ਵੱਲੋਂ ਪੰਥਕ ਜਥੇਦਾਰਾਂ ਨੂੰ ਹਟਾਉਣ ਦੀ ਆਲੋਚਨਾ ਕੀਤੀ ਗਈ ਸੀ। ਅਜੇ ਤੱਕ ਸੁਖਬੀਰ ਬਾਦਲ ਵੱਲੋਂ ਮਜੀਠੀਆ ਤੋਂ ਦੂਰੀ ਬਣਾ ਕੇ ਰੱਖਣ ਦੇ ਚੱਲ ਰਹੇ ਅੰਦਾਜ਼ਿਆਂ ਨੂੰ ਅੱਜ ਠੱਲ ਤਾਂ ਪਵੇਗੀ ਪਰ ਡੇਰਾ ਮੁਖੀ ਵੱਲੋਂ ਮਿਲਣੀ ਤੋਂ ਇੱਕ ਦਮ ਬਾਅਦ ਜੇਲ੍ਹ ਪਹੁੰਚਣ ਕਾਰਨ ਨਵੀਆਂ ਚਰਚਾਵਾਂ ਛਿੜ ਗਈਆਂ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਨਾਭਾ ਜੇਲ੍ਹ ਵਿੱਚ ਬੰਦ ਆਪਣੇ ਰਿਸ਼ਤੇਦਾਰ ਤੇ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਦੇ ਨਾਲ ਮੁਲਾਕਾਤ ਮਗਰੋਂ ਉਹ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਦੇ ਦੇਹਾਂਤ ਦੇ ਮੱਦੇਨਜ਼ਰ ਪਿੰਡ ਟੌਹੜਾ ਪਹੁੰਚ ਕੇ ਉਨ੍ਹਾਂ ਦੀ ਪਤਨੀ ਕੁਲਦੀਪ ਕੌਰ ਟੌਹੜਾ ਅਤੇ ਪੁੱਤਰਾਂ ਹਰਿੰਦਰ ਪਾਲ ਟੌਹੜਾ ਤੇ ਕੰਵਰਵੀਰ ਟੌਹੜਾ ਸਣੇ ਹੋਰ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਨਗੇ।

Scroll to Top