Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 8:01 am

+91 90915 01313 , +91 90916 01313

punjabbanni@gmail.com
punjabbani@yahoo.com

ਸੁਤੰਤਰਤਾ ਦਿਵਸ ਤੋਂ ਪਹਿਲਾਂ, ਸਪੈਸ਼ਲ ਡੀਜੀਪੀ ਨੇ ਲੁਧਿਆਣਾ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸੁਤੰਤਰਤਾ ਦਿਵਸ ਤੋਂ ਪਹਿਲਾਂ, ਸਪੈਸ਼ਲ ਡੀਜੀਪੀ ਨੇ ਲੁਧਿਆਣਾ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸੁਤੰਤਰਤਾ ਦਿਵਸ ਤੋਂ ਪਹਿਲਾਂ, ਸਪੈਸ਼ਲ ਡੀਜੀਪੀ ਨੇ ਲੁਧਿਆਣਾ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੁਤੰਤਰਤਾ ਦਿਵਸ ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ

– ਸੂਬੇ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ 75 ਫ਼ੀਸਦੀ ਪੁਲਿਸ ਬਲ ਤਾਇਨਾਤ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ/ਲੁਧਿਆਣਾ, 14 ਅਗਸਤ:

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਤੰਤਰਤਾ ਦਿਵਸ ਤੋਂ ਪਹਿਲਾਂ ਸੂਬੇ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਅਰਪਿਤ ਸ਼ੁਕਲਾ ਨੇ ਅੱਜ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਲੁਧਿਆਣਾ ਦੇ ਸਮੂਹ ਅਧਿਕਾਰੀਆਂ ਅਤੇ ਐਸਐਚਓਜ਼ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਕੀਤੀ ਗਈ।
ਲੁਧਿਆਣਾ ਦੇ ਐਸਸੀਡੀ ਸਰਕਾਰੀ ਕਾਲਜ ਦੇ ਗਰਾਊਂਡ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਪੈਸ਼ਲ ਡੀ.ਜੀ.ਪੀ. ਨੇ ਸੀ.ਪੀ. ਲੁਧਿਆਣਾ ਮਨਦੀਪ ਸਿੰਘ ਸਿੱਧੂ ਦੇ ਨਾਲ ਅਧਿਕਾਰੀਆਂ ਅਤੇ ਪੁਲਿਸ ਬਲ ਨੂੰ ਸੁਤੰਤਰਤਾ ਦਿਵਸ ਨਾਲ ਸਬੰਧਤ ਮਹੱਤਵਪੂਰਨ ਸੁਰੱਖਿਆ ਪਹਿਲੂਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਾਨੂੰਨ ਵਿਵਸਥਾ ਦੇ ਮੁੱਦਿਆਂ, ਪੁਲਿਸਿੰਗ ਵਿੱਚ ਹੋਰ ਸੁਧਾਰ ਲਈ ਸੁਝਾਵਾਂ ਅਤੇ ਪ੍ਰਭਾਵਸ਼ਾਲੀ ਕਾਨੂੰਨ ਲਾਗੂ ਕਰਨ ਲਈ ਮੌਜੂਦਾ ਲੋੜਾਂ ਬਾਰੇ ਵੀ ਜਾਣਕਾਰੀ ਦਿੱਤੀ।
ਉਨ੍ਹਾਂ ਸਮੂਹ ਪੁਲਿਸ ਅਧਿਕਾਰੀਆਂ ਅਤੇ ਐਸਐਚਓਜ਼ ਨੂੰ ਹਦਾਇਤ ਕੀਤੀ ਕਿ ਉਹ ਜਨਤਕ ਤੌਰ ‘ਤੇ ਅਤੇ ਸੋਸ਼ਲ ਮੀਡੀਆ ‘ਤੇ ਸ਼ਰਾਰਤੀ ਅਨਸਰਾਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਉਣ। ਉਨ੍ਹਾਂ ਅਧਿਕਾਰੀਆਂ ਨਾਲ ਵੱਖ-ਵੱਖ ਸੁਰੱਖਿਆ ਅਲਰਟ ਅਤੇ ਇਨਪੁਟਸ ਵੀ ਸਾਂਝੇ ਕੀਤੇ।
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੁਤੰਤਰਤਾ ਦਿਵਸ ਦੇ ਸ਼ਾਂਤਮਈ ਜਸ਼ਨ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਸੂਬੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ 75 ਫ਼ੀਸਦ ਪੁਲਿਸ ਬਲ ਤਾਇਨਾਤ ਕੀਤਾ ਹੈ।
ਬਾਅਦ ਵਿੱਚ, ਸਪੈਸ਼ਲ ਡੀਜੀਪੀ ਨੇ ਬਿਹਤਰ ਕਾਰਗੁਜ਼ਾਰੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਲਈ ਉਤਸ਼ਾਹਿਤ ਕਰਨ ਅਤੇ ਉਹਨਾਂ ਨੂੰ ਪ੍ਰੇਰਿਤ ਕਰਨ ਲਈ ਡੀਜੀਪੀ ਪ੍ਰਸ਼ੰਸਾ ਡਿਸਕ ਅਤੇ ਨਕਦ ਇਨਾਮਾਂ ਨਾਲ ਸਨਮਾਨਿਤ ਵੀ ਕੀਤਾ।

Scroll to Top