Breaking

ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ     10ਵੀ, 12ਵੀ ਦੇ ਨਤੀਜਿਆਂ ਨੂੰ ਲੈ ਕੇ ਸਿਖਿਆ ਮੰਤਰੀ ਨੇ ਕੀਤੀ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ
Monday, 29 Jun 2026 | 3:10 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੇ 170 ਰੇਲਵੇ ਸਟੇਸ਼ਨਾਂ ‘ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੇ 170 ਰੇਲਵੇ ਸਟੇਸ਼ਨਾਂ ‘ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
ਪੁਲਿਸ ਟੀਮਾਂ ਨੇ ਰੇਲਵੇ ਸਟੇਸ਼ਨਾਂ ‘ਤੇ 1778 ਵਿਅਕਤੀਆਂ ਦੀ ਲਈ ਤਲਾਸ਼ੀ, ਪਾਰਕ ਕੀਤੇ 1851 ਵਾਹਨਾਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
ਚੰਡੀਗੜ੍ਹ, 9 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅਗਾਮੀ ਸੁਤੰਤਰਤਾ ਦਿਵਸ-2024 ਦੇ ਮੱਦੇਨਜ਼ਰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਇਨ੍ਹਾਂ ਦੇ ਆਲੇ-ਦੁਆਲੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ।
ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਇਹ ਮੁਹਿੰਮ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਚਲਾਈ ਗਈ, ਜਿਸ ਤਹਿਤ ਪੁਲਿਸ ਟੀਮਾਂ ਨੇ ਖੋਜੀ ਕੁੱਤਿਆਂ ਦੀ ਸਹਾਇਤਾ ਨਾਲ ਰੇਲਵੇ ਸਟੇਸ਼ਨਾਂ ‘ਤੇ ਆਉਣ-ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ ।
ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਇਸ ਸੂਬਾ ਪੱਧਰੀ ਮੁਹਿੰਮ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਇਸ ਮੁਹਿੰਮ ਨੇ ਨੇਪਰੇ ਚਾੜ੍ਹਨ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ ਪ੍ਰਤੀ ਰੇਲਵੇ ਸਟੇਸ਼ਨ ਘੱਟੋ ਘੱਟ ਦੋ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਵਿਅਕਤੀਆਂ ਦੀ ਤਲਾਸ਼ੀ ਲੈਣ ਸਮੇਂ ਉਨ੍ਹਾਂ ਨਾਲ ਨਿਮਰਤਾ ਨਾਲ ਪੇਸ਼ ਆਉਣ।
ਉਨ੍ਹਾਂ ਕਿਹਾ ਕਿ ਆਮ ਲੋਕਾਂ ਲਈ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਉਂਦਿਆਂ ਸੂਬੇ ਭਰ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ‘ਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਕਰਨ ਲਈ 2000 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 250 ਪੁਲਿਸ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਸਨ । ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ 170 ਰੇਲਵੇ ਸਟੇਸ਼ਨਾਂ ‘ਤੇ ਚਲਾਏ ਇਸ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 1778 ਲੋਕਾਂ ਦੀ ਚੈਕਿੰਗ ਕੀਤੀ, ਜਦਕਿ 31 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ । ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੀਪੀਜ਼/ਐਸਐਸਪੀਜ਼ ਨੂੰ ਵਾਹਨ ਐਪ ਦੀ ਵਰਤੋਂ ਕਰਕੇ ਰੇਲਵੇ ਸਟੇਸ਼ਨਾਂ ਦੇ ਆਲੇ-ਦੁਆਲੇ ਖੜ੍ਹੇ ਸਾਰੇ ਵਾਹਨਾਂ, ਖਾਸ ਤੌਰ ‘ਤੇ ਤਿੰਨ ਦਿਨਾਂ ਤੋਂ ਵੱਧ ਸਮੇਂ ਤੋਂ ਪਾਰਕ ਕੀਤੇ ਵਾਹਨਾਂ ਦੀ ਚੈਕਿੰਗ ਕਰਨ ਲਈ ਵੀ ਕਿਹਾ ਗਿਆ ।
ਉਨ੍ਹਾਂ ਅੱਗੇ ਦੱਸਿਆ ਕਿ ਰੇਲਵੇ ਸਟੇਸ਼ਨਾਂ ਦੇ ਆਲੇ-ਦੁਆਲੇ ਵੱਖ-ਵੱਖ ਪਾਰਕਿੰਗਾਂ ਵਿੱਚ ਖੜ੍ਹੇ ਕੁੱਲ 1851 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ‘ਚੋਂ 628 ਵਾਹਨ ਤਿੰਨ ਦਿਨਾਂ ਤੋਂ ਵੱਧ ਸਮੇਂ ਤੋਂ ਪਾਰਕ ਕੀਤੇ ਗਏ ਸਨ ।

Leave a Comment

Your email address will not be published. Required fields are marked *

Scroll to Top