Breaking

ਪੰਜਾਬੀ ਯੂਨੀਵਰਸਿਟੀ ਵਿਖੇ ‘ਵਿਸ਼ਵ ਦੇ 2% ਵਿਗਿਆਨੀਆਂ’ ਦੀ ਸੂਚੀ ਵਿੱਚ ਥਾਂ ਬਣਾਉਣ ਵਾਲੇ ਅਧਿਆਪਕਾਂ ਦਾ ਕੀਤਾ ਵਿਸ਼ੇਸ਼ ਸਨਮਾਨ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਨੇ ਜਿੱਤਿਆ ‘9ਵਾਂ ਬ੍ਰਿਕਸ ਯੰਗ ਇਨੋਵੇਟਰ ਪ੍ਰਾਈਜ਼ 2026     ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ
Friday, 27 Nov 2026 | 9:56 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀ ਭਲਾਈ ਲਈ ਵਧੀਕ ਡਿਪਟੀ ਕਮਿਸ਼ਨਰ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ

ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀ ਭਲਾਈ ਲਈ ਵਧੀਕ ਡਿਪਟੀ ਕਮਿਸ਼ਨਰ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ

ਪਟਿਆਲਾ , 27 ਨਵੰਬਰ : ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਰਜਿ 234 ਦੇ ਵਫ਼ਦ ਵੱਲੋਂ ਮਿੰਨੀ ਸਕੱਤਰੇਤ ਪਟਿਆਲਾ ਵਿਖੇ ਪਹੁੰਚ ਕੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨਾਲ ਅਹਿਮ ਮੁਲਾਕਾਤ ਕੀਤੀ। ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਹਿਮਾਂਸ਼ੂ ਜੈਨ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀ ਭਲਾਈ ਲਈ ਨੋਡਲ ਅਫ਼ਸਰ ਨਿਯੁਕਤ ਕੀਤੇ ਜਾਣ ਲਈ ਜਥੇਬੰਦੀ ਦੇ ਆਗੂਆਂ ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ, ਸਰਪ੍ਰਸਤ ਬਾਬਾ ਭੁਪਿੰਦਰ ਸਿੰਘ ਜੀ,ਜ਼ਿਲ੍ਹਾ ਪ੍ਰਧਾਨ ਅਮਰਪ੍ਰੀਤ ਸਿੰਘ ਬੋਬੀ, ਸੂਬਾ ਆਗੂ ਮਨਜੀਤ ਸਿੰਘ ਵਿਰਕ, ਹਰਨੇਕ ਸਿੰਘ ਭੁੱਲਰ,ਦਫ਼ਤਰ ਇੰਚਾਰਜ ਕਮਲਦੀਪ ਸਿੰਘ ਗਿੱਲ, ਸਤਪਾਲ ਕੋਰ ਸੋਹੀ,ਗੁਰਇਕਬਾਲ ਸਿੰਘ ਸੰਧੂ, ਰਾਜ ਕੁਮਾਰ ਡਕਾਲਾ, ਅਜੇ ਖੰਨਾ,ਇੰਦਰਪਾਲ ਸਿੰਘ ਸੰਧੂ,ਅਮਰੀਕ ਗਿੱਲ, ਪ੍ਰਭਜੀਤ ਸਿੰਘ ਰਾਜਾ, ਰਾਜਿੰਦਰ ਸਿੰਘ ਚਲੇਲਾ, ਗੁਰਚਰਨ ਸਿੰਘ ਮਕਬੂਲਪੂਰ, ਬਚਿੱਤਰ ਸਿੰਘ, ਨਰਿੰਦਰ ਸਿੰਘ ਰੋਹਟੀ ਨੇ ਡਿਪਟੀ ਕਮਿਸ਼ਨਰ ਦਾ ਵਿਸ਼ੇਸ਼ ਧੰਨਵਾਦ ਕੀਤਾ।

ਅੱਜ ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਹਿਮਾਂਸ਼ੂ ਜੈਨ ਵਲੋਂ ਵਧੀਕ ਡਿਪਟੀ ਕਮਿਸ਼ਨਰ ਜਰਨਲ ਪਟਿਆਲਾ ਨੂੰ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀ ਭਲਾਈ ਲਈ ਬਤੋਰ ਨੋਡਲ ਅਫ਼ਸਰ ਨਿਯੁਕਤ ਕਰਨ ਦਾ ਪੱਤਰ ਜਾਰੀ ਕੀਤਾ ਗਿਆ ਹੈ। ਪੱਤਰ ਰਾਹੀਂ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੇ ਲੰਬਿਤ ਪਏ ਕੇਸਾਂ, ਸ਼ਨਾਖ਼ਤੀ ਕਾਰਡ, ਮਾਣ ਸਨਮਾਨ ਨੂੰ ਯਕੀਨੀ ਬਣਾਉਣ, ਮੀਟਿੰਗ ਦੀ ਪ੍ਰਗਤੀ ਰਿਪੋਰਟ, ਕੰਮਕਾਜ ਨੂੰ ਸਮੇਂ ਸਿਰ ਪੂਰਾ ਕਰਨ ਲਈ ਕਿਹਾ ਗਿਆ ਹੈ। ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੇ ਮਾਣ ਸਨਮਾਨ ਲਈ ਵਚਨਬੱਧ ਹੈ। ਉਨ੍ਹਾਂ ਸਬੰਧਤ ਅਫਸਰਾਂ ਨੂੰ ਮਾਣ ਸਨਮਾਨ ਸਬੰਧੀ ਤਰਜੀਹ ਦੇਣ ਨੂੰ ਯਕੀਨੀ ਬਣਾਉਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਜ਼ਿਲ੍ਹਾ ਪਟਿਆਲਾ ਦੇ ਸੁਤੰਤਰਤਾ ਸੰਗਰਾਮੀਆ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਡਿਪਟੀ ਕਮਿਸ਼ਨਰ ਦਾ ਵਿਸ਼ੇਸ਼ ਧੰਨਵਾਦ ਕੀਤਾ।

Scroll to Top