ਸੁਪਰੀਮ ਕੋਰਟ ਨੇ ਪ੍ਰਸ਼ਨ ਪੱਤਰ ਲੀਕ ਹੋਣ ਤੇ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪ੍ਰਸ਼ਨ ਪੱਤਰ ਲੀਕ ਹੋਣ ਤੇ ਮੰਗਿਆ ਜਵਾਬ
ਨਵੀਂ ਦਿੱਲੀ, 11 ਜੂਨ
ਸੁਪਰੀਮ ਕੋਰਟ ਨੇ ਪ੍ਰਸ਼ਨ ਪੱਤਰ ਲੀਕ ਹੋਣ ਤੇ ਹੋਰ ਗੜਬੜੀਆਂ ਕਾਰਨ ਕੌਮੀ ਯੋਗਤਾ ਅਤੇ ਦਾਖਲਾ ਪ੍ਰੀਖਿਆ-ਗ੍ਰੈਜੂਏਟ’ (ਨੀਟ-ਯੂਜੀ)-2024 ਮੁੜ ਕਰਵਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਅੱਜ ਕੌਮੀ ਪ੍ਰੀਖਿਆ ਏਜੰਸੀ(ਐੱਨਟੀਏ) ਤੋਂ ਜਵਾਬ ਮੰਗਿਆ ਹੈ। ਜਸਟਿਸ ਵਿਕਰਮ ਨਾਥ ਅਤੇ ਜਸਟਿਸ ਅਹਿਸਾਨੁਦੀਨ ਅਮਾਨਉੱਲਾ ਦੇ ਛੁੱਟੀ ਵਾਲੇ ਬੈਂਚ ਨੇ ਹਾਲਾਂਕਿ ਐੱਮਬੀਬੀਐੱਸ, ਬੀਡੀਐੱਸ ਅਤੇ ਹੋਰ ਕੋਰਸਾਂ ਵਿੱਚ ਸਫ਼ਲ ਉਮੀਦਵਾਰਾਂ ਨੂੰ ਦਾਖਲਾ ਦੇਣ ਲਈ ਕਾਉਂਸਲਿੰਗ ਦੀ ਪ੍ਰਕਿਰਿਆ ’ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ। ਨੀਟ-ਯੂਜੀ 2024, 5 ਮਈ ਨੂੰ ਕਰਵਾਈ ਗਈ ਸੀ ਤੇ ਇਸ ਦੇ ਨਤੀਜੇ 4 ਜੂਨ ਨੂੰ ਐਲਾਨੇ ਗਏ ਸਨ। ਇਸ ਲਈ ਹੁਣ ਜਵਾਬ ਮੰਗਿਆ ਗਿਆ ਹੈ।

Leave a Comment

Your email address will not be published. Required fields are marked *

Scroll to Top