ਸੁਪਰੀਮ ਕੋਰਟ ਹੋਈ ਗੁਰਮੀਤ ਰਾਮ ਰਹੀਮ ਸਿੰਘ ਨੂੰ ਬਰੀ ਕਰਨ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਵਿਚਾਰ ਕਰਨ ਲਈ ਤਿਆਰ

ਸੁਪਰੀਮ ਕੋਰਟ ਹੋਈ ਗੁਰਮੀਤ ਰਾਮ ਰਹੀਮ ਸਿੰਘ ਨੂੰ ਬਰੀ ਕਰਨ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਵਿਚਾਰ ਕਰਨ ਲਈ ਤਿਆਰ
ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਰਣਜੀਤ ਸਿੰਘ ਦੀ ਹੱਤਿਆ ਮਾਮਲੇ ’ਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਬਰੀ ਕਰਨ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਵਿਚਾਰ ਕਰਨ ਲਈ ਸੋਮਵਾਰ ਨੂੰਤਿਆਰ ਹੋ ਗਈ। ਜਸਟਿਸ ਬੇਲਾ ਐੱਮ ਤ੍ਰਿਵੇਦੀ ਤੇ ਐੱਸਸੀ ਸ਼ਰਮਾ ਦੇ ਬੈਂਚ ਨੇ ਮਾਮਲੇ ’ਚ ਸੀਬੀਆਈ, ਰਾਮ ਰਹੀਮ ਤੇ ਚਾਰ ਹੋਰ ਮੁਲਜ਼ਮਾਂ ਨੂੰ ਨੋਟਿਸ ਜਾਰੀ ਕੀਤਾ ਹੈ। ਮਾਮਲੇ ਦੀ ਸੁਣਵਾਈ 15 ਅਕਤੂਬਰ ਨੂੰ ਹੋਣ ਦੀ ਸੰਭਾਵਨਾ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਰਣਜੀਤ ਸਿੰਘ ਹੱਤਿਆ ਕੇਸ ’ਚ ਦੋਸ਼ ਮੁਕਤ ਕਰ ਦਿੱਤਾ ਸੀ। ਹਾਈ ਕੋਰਟ ਨੇ ਇਸ ਮਾਮਲੇ ’ਚ ਵਿਸ਼ੇਸ਼ ਸੀਬੀਆਈ ਅਦਾਲਤ ਵੱਲੋਂ ਦਿੱਤੇ ਗਏ ਫ਼ੈਸਲੇ ਨੂੰ ਰੱਦ ਕਰ ਦਿੱਤਾ ਸੀ ਤੇ ਰਾਮ ਰਹੀਮ ਸਮੇਤ ਚਾਰ ਹੋਰਨਾਂ ਨੂੰ ਬਰੀ ਕਰ ਦਿੱਤਾ ਸੀ। ਪੰਚਕੂਲਾ ਦੀ ਵਿਸ਼ੇਸ਼ ਅਦਾਲਤ ਨੇ ਇਸ ਮਾਮਲੇ ’ਚ ਸਜ਼ਾ ਦਾ ਐਲਾਨ ਕੀਤਾ ਸੀ, ਜਿਸਨੂੰ ਬਾਅਦ ’ਚ ਹਾਈ ਕੋਰਟ ’ਚ ਚੁਣੌਤੀ ਦਿੱਤੀ ਗਈ ਸੀ। ਬਰੀ ਹੋਣ ਦੇ ਬਾਵਜੂਦ ਰਾਮ ਰਹੀਮ ਜੇਲ੍ਹ ’ਚ ਹੀ ਰਿਹਾ, ਕਿਉਂਕਿ ਉਸਨੂੰ ਜਬਰ ਜਨਾਹ ਤੇ ਹੱਤਿਆ ਦੇ ਹੋਰ ਮਾਮਲਿਆਂ ’ਚ ਦੋਸ਼ੀ ਠਹਿਰਾਇਆ ਗਿਆ ਸੀ।

Leave a Comment

Your email address will not be published. Required fields are marked *

Scroll to Top