Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 10:35 am

+91 90915 01313 , +91 90916 01313

punjabbanni@gmail.com
punjabbani@yahoo.com

ਸੁਲਤਾਨਪੁਰ ਅਦਾਲਤ ਵਿੱਚ ਪੇਸ਼ ਹੋਏ ਰਾਹੁਲ ਗਾਂਧੀ, ਕਰਵਾਏ ਬਿਆਨ ਦਰਜ

ਸੁਲਤਾਨਪੁਰ ਅਦਾਲਤ ਵਿੱਚ ਪੇਸ਼ ਹੋਏ ਰਾਹੁਲ ਗਾਂਧੀ, ਕਰਵਾਏ ਬਿਆਨ ਦਰਜ

ਦਿੱਲੀ, 19 ਫਰਵਰੀ : ਕੇਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਵਿਰੁੱਧ ਇਕ ਮਾਮਲੇ ਵਿਚ ਕੀਤੀ ਟਿਪਣੀ ਨੂੰ ਲੈ ਕੇ ਅੱਜ ਕਾਂਗਰਸ ਨੇਤਾ ਰਾਹੁਲ ਗਾਂਧੀ ਅਦਾਲਤ ਵਿਚ ਪੇਸ਼ ਹੋਏ, ਜਿਥੇ ਉਨਾ ਵਲੋ ਆਪਣੇ ਬਿਆਨ ਦਰਜ ਕਰਵਾਏ ਗਏ ਹਨ। ਦਸ ਦਈਏ ਕਿ ਰਾਹੁਲ ਗਾਂਧੀ ਦੇ ਵਕੀਲ ਕਾਸ਼ੀ ਪ੍ਰਸਾਦ ਸ਼ੁਕਲਾ ਨੇ ਦੱਸਿਆ ਕਿ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 9 ਮਾਰਚ ਦੀ ਤਰੀਕ ਮੁਕਰਰ ਕੀਤੀ ਹੈ। ਉਸ ਦਿਨ ਰਾਏਬਰੇਲੀ ਤੋਂ ਲੋਕ ਸਭਾ ਮੈਂਬਰ ਰਾਹੁਲ ਗਾਂਧੀ ਨੂੰ ਆਪਣੇ ਬਚਾਅ ਵਿੱਚ ਸਬੂਤ ਪੇਸ਼ ਕਰਨ ਲਈ ਕਿਹਾ ਗਿਆ ਹੈ।

ਅਦਾਲਤ ਤੋਂ ਬਾਹਰ ਆਉਣ ਤੋਂ ਬਾਅਦ ਕਾਂਗਰਸ ਸਮਰਥਕਾਂ ਨੇ ਉਨ੍ਹਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ। ਗਾਂਧੀ ਨੇ ਮੁਸਕਰਾ ਕੇ ਭੀੜ ਵੱਲ ਹੱਥ ਹਿਲਾਇਆ ਅਤੇ ਉਥੋਂ ਰਵਾਨਾ ਹੋ ਗਏ। ਉਹ ਸਵੇਰੇ ਕਰੀਬ 10:40 ਵਜੇ ਅਦਾਲਤ ਪਹੁੰਚੇ ਅਤੇ ਲਗਭਗ 11:15 ਵਜੇ ਬਿਆਨ ਦਰਜ ਕਰਵਾ ਕੇ ਬਾਹਰ ਆਏ। ਇਸ ਦੌਰਾਨ ਉੱਤਰ ਪ੍ਰਦੇਸ਼ ਕਾਂਗਰਸ ਪ੍ਰਧਾਨ ਅਜੇ ਰਾਏ ਨੇ ਦੱਸਿਆ ਕਿ ਸੁਣਵਾਈ ਤੋਂ ਬਾਅਦ ਗਾਂਧੀ ਲਖਨਊ ਲਈ ਰਵਾਨਾ ਹੋਏ ਹਨ, ਜਿੱਥੋਂ ਉਹ ਦਿੱਲੀ ਲਈ ਉਡਾਣ ਭਰਨਗੇ। ਸੁਣਵਾਈ ਤੋਂ ਪਹਿਲਾਂ ਕੁਝ ਸਥਾਨਕ ਕਾਂਗਰਸੀ ਆਗੂਆਂ ਵੱਲੋਂ ਸੁਲਤਾਨਪੁਰ ਵਿੱਚ “ਸਤਿਆਮੇਵ ਜਯਤੇ” ਲਿਖੇ ਪੋਸਟਰ ਵੀ ਲਗਾਏ ਗਏ ਸਨ।

Scroll to Top