ਸੂਬੇ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ – ਬਰਸਟ

ਪਟਿਆਲਾ, 29 ਨਵੰਬਰ 2025 – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਪਟਿਆਲਾ ਦਫ਼ਤਰ ਵਿਖੇ ਆਯੋਜਿਤ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਮੌਕੇ ਤੇ ਹੀ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਗਿਆ।

ਇਸ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਵਿਧਾਨ ਸਭਾ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਅਤੇ ਹੋਰ ਮੋਹਤਬਰ ਸੱਜਣਾਂ ਵੱਲੋਂ ਸ. ਹਰਚੰਦ ਸਿੰਘ ਬਰਸਟ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿੰਡਾਂ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਪੰਚਾਇਤਾ ਨੇ ਸਰਕਾਰ ਵੱਲੋਂ ਸੂਬੇ ਦੀ ਤਰੱਕੀ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ।

ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਤਰੱਕੀ ਲਈ ਵਚਨਬੱਧ ਹੈ। ਲੋਕਾਂ ਨੂੰ ਚੰਗੀਆਂ ਸਹੂਲਤਾਂ ਮੁਹੱਇਆ ਕਰਵਾਉਣ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣੇ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਹਰ ਖੇਤਰ ਵਿੱਚ ਮਿਸਾਲੀ ਕਾਰਜ ਕੀਤੇ ਗਏ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪੰਜਾਬ ਅਤੇ ਹਲਕਾ ਸਮਾਣਾ ਦੇ ਵਿਕਾਸ ਵਿੱਚ ਕਿਸੇ ਕਿਸਮ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ। ਸਿਹਤ, ਸਿੱਖਿਆ, ਰੁਜ਼ਗਾਰ ਸਮੇਤ ਹਰ ਖੇਤਰ ਵਿੱਚ ਲਗਾਤਾਰ ਵਿਕਾਸ ਕੀਤਾ ਜਾ ਰਿਹਾ ਹੈ। ਆਮ ਆਦਮੀ ਕਲੀਨਿਕ ਸਥਾਪਿਤ ਕਰਕੇ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਿਸ਼ ਤੋਂ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਖੇਤਾਂ ਨੂੰ ਨਹਿਰਾਂ ਦਾ ਪਾਣੀ ਦਿੱਤਾ ਜਾ ਰਿਹਾ ਹੈ। ਮਹਿਲਾਵਾਂ ਨੂੰ ਮੁਫ਼ਤ ਬਸ ਸਫ਼ਰ ਦੀ ਸੁਵਿਧਾ ਦਿੱਤੀ ਜਾ ਰਹੀ ਹੈ।

ਪੰਜਾਬ ਰਾਜ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ। ਨੌਜਵਾਨਾਂ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਲਈ ਜਿੱਥੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਉੱਥੇ ਹੀ ਸੂਬੇ ਵਿੱਚ ਖੇਡ ਮੈਦਾਨ ਵੀ ਬਣਾਏ ਜਾ ਰਹੇ ਹਨ। ਪੇਂਡੂ ਲਿੰਕ ਸੜਕਾਂ ਦੇ ਨਵੀਨੀਕਰਣ ਅਤੇ ਮੁਰੰਮਤ ਦੇ ਕਾਰਜ ਵੀ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਆਵਾਜਾਈ ਦੌਰਾਨ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਾ ਆਵੇ।

ਸਰਕਾਰ ਦੀਆਂ ਇਨ੍ਹਾਂ ਲੋਕ ਪੱਖੀ ਨੀਤੀਆਂ ਕਰਕੇ ਲੋਕ ਦਿਨੋਂ-ਦਿਨ ਆਮ ਆਦਮੀ ਪਾਰਟੀ ਦੇ ਨਾਲ ਜੁੜਦੇ ਜਾ ਰਹੇ ਹਨ। ਉਨ੍ਹਾਂ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੂੰ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਦੀਆਂ ਚੋਣਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਸ. ਬਰਸਟ ਨੇ ਵਲੰਟੀਅਰਾਂ ਨੂੰ ਕਿਹਾ ਕਿ ਉਹ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਸੰਪਰਕ ਕਰਕੇ ਪਾਰਟੀ ਦੇ ਲੋਕ ਭਲਾਈ ਕਾਰਜਾਂ ਅਤੇ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ।

ਇਸ ਮੌਕੇ ਗੌਸ਼ਾ ਸਿੰਘ ਸਰਪੰਚ ਕੱਲਰ ਭੈਣੀ, ਜਗਦੀਪ ਸਿੰਘ ਸਰਪੰਚ ਪਹਾੜਪੁਰ, ਰਜਿੰਦਰ ਸਿੰਘ ਸਰਪੰਚ ਚੁਹੜਪੁਰ, ਪਰਗਟ ਸਿੰਘ ਸਰਪੰਚ ਗਾਜੇਵਾਸ (ਚੁ), ਸੋਨੀ ਸਰਪੰਚ ਤਰਖਾਨ ਮਾਜਰਾ, ਯਾਦਵਿੰਦਰ ਸਿੰਘ ਸਰਪੰਚ ਪਸਿਆਣਾ, ਮਨਪ੍ਰੀਤ ਸਿੰਘ ਸਰਪੰਚ ਖੇੜੀ ਮਾਨੀਆ,  ਬਲਕਾਰ ਸਿੰਘ ਸਾਬਕਾ ਸਰਪੰਚ ਕੱਲਰ ਭੈਣੀ, ਦਵਿੰਦਰ ਸਿੰਘ ਸ਼ੇਰਮਾਜਰਾ, ਗੁਰਸੇਵਕ ਸਿੰਘ ਪੰਚਾਇਤ ਮੈਂਬਰ ਦਦਹੇੜਾ, ਹਰਦੀਪ ਸ਼ੇਖੂਪੁਰ, ਗੁਲਜਾਰ ਸਿੰਘ ਦੁਘਾਟ, ਸ਼ਾਮ ਲਾਲ ਦੱਤ ਸਮੇਤ ਹੋਰ ਲੋਕ ਵੀ ਮੌਜੂਦ ਰਹੇ।

Scroll to Top