ਸੂਬੇ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ – ਬਰਸਟ

ਪਟਿਆਲਾ, 14 ਫਰਵਰੀ 2026 – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਪਟਿਆਲਾ ਦਫ਼ਤਰ ਵਿਖੇ ਆਯੋਜਿਤ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਮੌਕੇ ਤੇ ਹੀ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਗਿਆ। ਇਸ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਵਿਧਾਨ ਸਭਾ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਅਤੇ ਹੋਰ ਮੋਹਤਬਰ ਸੱਜਣਾਂ ਵੱਲੋਂ ਸ. ਹਰਚੰਦ ਸਿੰਘ ਬਰਸਟ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿੰਡਾਂ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਪੰਚਾਇਤਾ ਨੇ ਸਰਕਾਰ ਵੱਲੋਂ ਸੂਬੇ ਦੀ ਤਰੱਕੀ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ।

ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਤਰੱਕੀ ਲਈ ਵਚਨਬੱਧ ਹੈ। ਲੋਕਾਂ ਨੂੰ ਚੰਗੀਆਂ ਸਹੂਲਤਾਂ ਮੁਹੱਇਆ ਕਰਵਾਉਣ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣੇ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਹਰ ਖੇਤਰ ਵਿੱਚ ਮਿਸਾਲੀ ਕਾਰਜ ਕੀਤੇ ਗਏ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪੰਜਾਬ ਅਤੇ ਹਲਕਾ ਸਮਾਣਾ ਦੇ ਵਿਕਾਸ ਵਿੱਚ ਕਿਸੇ ਕਿਸਮ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ। ਸਿਹਤ, ਸਿੱਖਿਆ, ਰੁਜ਼ਗਾਰ ਸਮੇਤ ਹਰ ਖੇਤਰ ਵਿੱਚ ਲਗਾਤਾਰ ਵਿਕਾਸ ਕੀਤਾ ਜਾ ਰਿਹਾ ਹੈ। ਆਮ ਆਦਮੀ ਕਲੀਨਿਕ ਸਥਾਪਿਤ ਕਰਕੇ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਿਸ਼ ਤੋਂ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਖੇਤਾਂ ਨੂੰ ਨਹਿਰਾਂ ਦਾ ਪਾਣੀ ਦਿੱਤਾ ਜਾ ਰਿਹਾ ਹੈ। ਮਹਿਲਾਵਾਂ ਨੂੰ ਮੁਫ਼ਤ ਬਸ ਸਫ਼ਰ ਦੀ ਸੁਵਿਧਾ ਦਿੱਤੀ ਜਾ ਰਹੀ ਹੈ।
pppਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ `ਮੁੱਖ ਮੰਤਰੀ ਸਿਹਤ ਯੋਜਨਾ´ ਦਾ ਤੋਹਫਾ ਦਿੱਤਾ ਗਿਆ ਹੈ, ਜਿਸਦੇ ਤਹਿਤ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਮੁੱਫ਼ਤ ਅਤੇ ਕੈਸ਼ਲੈਸ ਇਲਾਜ ਮਿਲੇਗਾ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਭਰ ਵਿੱਚ ਸਿਹਤ ਢਾਂਚੇ ਨੂੰ ਮਜਬੂਤ ਕਰਨ ਅਤੇ ਹਰ ਨਾਗਰਿਕ ਤੱਕ ਚੰਗੀਆਂ ਸਿਹਤ ਸੇਵਾਵਾਂ ਪਹੁੰਚਾਉਣ ਲਈ ਅਹਿਮ ਕਦਮ ਚੁੱਕੇ ਗਏ ਹਨ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਫ਼ਤ ਅਤੇ ਚੰਗੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਭਰ ਵਿੱਚ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੁਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕਾਰਜ ਕਰ ਰਹੀ ਹੈ।

ਇਸ ਮੌਕੇ ਪਰਗਟ ਸਿੰਘ ਸਰਪੰਚ ਢਕੜੱਬਾ, ਜਗਦੀਪ ਸਿੰਘ ਸਰਪੰਚ ਪਹਾੜਪੁਰ, ਸਤਗੁਰ ਸਿੰਘ ਸਰਪੰਚ ਤਰੋੜਾਂ ਕਲਾਂ, ਜੋਰਾ ਸਿੰਘ ਸਰਪੰਚ ਬੇਲੁਮਾਜਰਾ, ਸਰਪੰਚ ਹਰਜਿੰਦਰ ਸਿੰਘ ਸਰਾਜਪੁਰ, ਗੁਰਪ੍ਰੀਤ ਸਿੰਘ ਸਰਪੰਚ ਘਮੜੌਦਾ, ਕੁਲਵਿੰਦਰ ਸਿੰਘ ਸਰਪੰਚ ਲਾਲੌਡਾ, ਸ਼ਾਮ ਲਾਲ ਦੱਤ, ਨਾਇਬ ਸਿੰਘ ਸਾਬਕਾ ਸਰਪੰਚ ਕਾਦਰਾਬਾਦ, ਹੇਮਰਾਜ ਚੁਪਕੀ, ਡਾ. ਹਰਮੇਸ਼ ਆਲਮਪੁਰ, ਹੇਮਇੰਦਰ ਸਿੰਘ ਮਾਲੋਮਾਜਰਾ, ਦੀਪਕ ਬਾਜੀਗਰ, ਜੋਬਨ ਸੰਧੂ, ਗੁਰਪ੍ਰੀਤ ਸਿੰਘ, ਗੁਰਪਿੰਦਰ ਸਿੰਘ ਅਮਰਿੰਦਰ ਸਿੰਘ, ਗੁਰਧਿਆਨ ਸਿੰਘ, ਹਰਦੀਪ ਸਿੰਘ  ਸਮੇਤ ਹੋਰ ਲੋਕ ਵੀ ਮੌਜੂਦ ਰਹੇ।

Scroll to Top