Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 8:11 pm

+91 90915 01313 , +91 90916 01313

punjabbanni@gmail.com
punjabbani@yahoo.com

ਸੂਲਰ ’ਚ ਗ੍ਰਾਮ ਸਭਾ ਦਾ ਇਜਲਾਸ ਕਰਵਾਇਆ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਸੂਲਰ ’ਚ ਗ੍ਰਾਮ ਸਭਾ ਦਾ ਇਜਲਾਸ ਕਰਵਾਇਆ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਸੂਲਰ ’ਚ ਗ੍ਰਾਮ ਸਭਾ ਦਾ ਇਜਲਾਸ ਕਰਵਾਇਆ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਪਟਿਆਲਾ, 31 ਦਸੰਬਰ ( )- ਇਥੋਂ ਨੇੜਲੇ ਪਿੰਡ ਸੂਲਰ ਵਿਖੇ ਸਰਪੰਚ ਜਤਿੰਦਰ ਕੌਰ ਵਲੋਂ ਗ੍ਰਾਮ ਸਭਾ ਦਾ ਇਜਲਾਸ ਕਰਵਾਇਆ ਗਿਆ, ਜਿਸ ਵਿਚ ਪਿੰਡ ਵਾਸੀਆਂ ਨੇ ਹਿੱਸਾ ਲਿਆ ਅਤੇ ਦਰਪੇਸ ਸਮੱਸਿਆਵਾਂ ਤੋਂ ਸਰਪੰਚ ਅਤੇ ਪੰਚਾਇਤ ਨੂੰ ਜਾਣੂ ਕਰਵਾਇਆ। ਇਸ ਮੌਕੇ ਨੌਜਵਾਨ ਆਗੂ ਰਜਿੰਦਰ ਸਿੰਘ ਬੱਬੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਜਲਾਸ ਦੌਰਾਨ ਪੰਚਾਇਤ ਵਲੋਂ ਪਿੰਡ ਵਾਸੀਆਂ ਦੀਆਂ ਇਕ-ਇਕ ਕਰਕੇ ਸਮੱਸਿਆਵਾਂ ਸੁਣੀਆਂ, ਜਿਨ੍ਹਾਂ ਵਿਚ ਲੋਕਾਂ ਵਲੋਂ ਕੁਝ ਮਹੱਲਿਆਂ ਵਿਚ ਸੀਵਰੇਜ ਤੇ ਲਾਈਟਾਂ ਦੀ ਸਮੱਸਿਆ, ਪਿੰਡ ਦੇ ਗਰਾਂਊਂਡ ਦੇ ਨੌਜਵਾਨਾਂ ਲਈ ਜ਼ਿੰਮ ਅਤੇ ਕਈ ਥਾਈਂ ਗਲੀਆਂ ਪੱਕੀ ਕਰਨ ਦੀ ਮੰਗ ਕੀਤੀ, ਜਿਸ ਨੂੰ ਪੰਚਾਇਤ ਵਲੋਂ ਭਰੋਸਾ ਦਿਵਾਇਆ ਕਿ ਜਿਹੜੇ ਮੁਹੱਲਿਆਂ ਤੇ ਗਲੀਆਂ ਵਿਚ ਸੀਵਰੇਜ ਨੂੰ ਪਿਆ ਉਥੇ ਜਲਦ ਹੀ ਸੀਵਰੇਜ ਪੁਆ ਦਿੱਤਾ ਜਾਵੇਗਾ ਅਤੇ ਸਟਰੀਟ ਲਾਈਟਾਂ ਦੀ ਸਮੱਸਿਆ ਵੀ ਤੁਰੰਤ ਹੱਲ ਕਰ ਦਿੱਤੀ ਜਾਵੇਗੀ । ਇਸ ਤੋਂ ਬਿਨ੍ਹਾਂ ਕੱਚੇ ਘਰਾਂ ਵਾਲੇ ਗਰੀਬ ਤੇ ਲੋੜਵੰਦਾਂ ਨੂੰ ਮਕਾਨ ਬਣਾਉਣ ਲਈ ਸਰਕਾਰੀ ਸਕੀਮ ਦਾ ਲਾਭ ਲੈਣ ਵਿਚ ਪਹਿਲ ਦੇ ਆਧਾਰ ’ਤੇ ਸਹਾਇਤਾ ਕੀਤੀ ਜਾਵੇਗੀ। ਸੂਲਰ ਦੇ ਸਰਪੰਚ ਵਲੋਂ ਸਭ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਪੂਰਾ ਭਰੋਸਾ ਦਿਵਾਇਆ । ਇਸ ਮੌਕੇ ਹਾਜ਼ਰ ਪੰਚਾਇਤ ਸੈਕਟਰੀ ਗੁਰਦੀਪ ਸਿੰਘ ਵਲੋਂ ਪੰਚਾਇਤ ਨੂੰ ਸਵੈ ਨਿਰਭਰ ਹੋਣ ਲਈ ਪਿੰਡ ਵਿਚ ਆਮਦਨ ਦੇ ਵਸੀਲੇ ਪੈਦਾ ਕਰਨ ਦੇ ਨੁਕਤੇ ਸਾਂਝੇ ਕੀਤੇ। ਸੈਕਟਰੀ ਗੁਰਦੀਪ ਸਿੰਘ ਨੇ ਕਿਹਾ ਕਿ ਜ਼ਿਆਦਾਤਰ ਪਿੰਡਾਂ ਵਿਚ ਪੰਚਾਇਤਾਂ ਨੂੰ ਪਿੰਡਾਂ ਦੇ ਵਿਕਾਸ ਲਈ ਜਾਂ ਫਿਰ ਪਿੰਡ ਦੇ ਛੋਟੇ ਮੋਟੇ ਕੰਮਾਂ ਲਈ ਸਰਕਾਰ ਤੋਂ ਮਿਲਣ ਵਾਲੀਆਂ ਗ੍ਰਾਂਟਾਂ ’ਤੇ ਹੀ ਨਿਰਭਰ ਰਹਿਣਾ ਪੈਂਦਾ ਹੈ, ਜਦਕਿ ਪੰਚਾਇਤਾਂ ਨਿਯਮਾਂ ਅਨੁਸਾਰ ਪਿੰਡ ਲਈ ਆਮਦਨ ਜਰਨੇਟ ਕਰ ਸਕਦੀਆਂ ਹਨ ਤਾਂ ਜੋ ਪਿੰਡਾਂ ਦੇ ਛੋਟੇ ਮੋਟੇ ਕੰਮਾਂ ਲਈ ਸਰਕਾਰ ’ਤੇ ਨਿਰਭਰ ਨਾ ਰਹਿਣਾ ਪਵੇ। ਨੌਜਵਾਨ ਆਗੂ ਰਜਿੰਦਰ ਸਿੰਘ ਬੱਬੀ ਵਲੋਂ ਪਿੰਡ ਵਾਸੀਆਂ ਤੇ ਖਾਸ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਪਿੰਡ ਦੇ ਵਿਕਾਸ ਕਾਰਜਾਂ ਲਈ ਪੰਚਾਇਤ ਦਾ ਪੂਰਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਅੱਗੋਂ ਵੀ ਸਮੇਂ ਸਮੇਂ ’ਤੇ ਅਜਿਹੇ ਖੁੱਲੇ ਇਜਲਾਸ ਕਰਵਾਏ ਜਾਣਗੇ । ਇਸ ਮੌਕੇ ਪੰਚਾਇਤ ਸੈਕਟਰੀ ਗੁਰਦੀਪ ਸਿੰਘ, ਰਜਿੰਦਰ ਸਿੰਘ ਬੱਬੀ, ਪੰਚਾਇਤ ਮੈਂਬਰ ਮੋਹਨ ਸਿੰਘ, ਨਿਸ਼ਾਨ ਸਿੰਘ, ਹਰਮਨ ਕੌਰ ਤੋਂ ਇਲਾਵਾਂ ਪੰਚਾਇਤ ਮੈਂਬਰਾ ਹਾਜ਼ਰ ਸਨ ।

Scroll to Top