ਮੁਹਾਲੀ, 16 ਦਸੰਬਰ : ਸੋਹਾਣਾ ਵਿੱਚ ਸੋਮਵਾਰ ਸ਼ਾਮ ਕਬੱਡੀ ਟੂਰਨਾਮੈਂਟ ਦੌਰਾਨ ਹੋਏ ਕਬੱਡੀ ਪ੍ਰਮੋਟਰ ਕੰਵਰ ਦਿਗਵਿਜੈ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਕਤਲ ਮਾਮਲੇ ਵਿੱਚ ਮੁਹਾਲੀ ਪੁਲੀਸ ਨੇ ਵੱਡਾ ਖੁਲਾਸਾ ਕੀਤਾ ਹੈ।
ਜਾਣਕਾਰੀ ਅਨੁਸਾਰ ਇਸ ਸਬੰਧੀ ਅੱਜ ਐਸਐਸਪੀ ਨੇ ਦੱਸਿਆ ਕਿ ਰਾਣਾ ਬਲਾਚੌਰੀਆ ਦਾ ਕਿਸੇ ਵੀ ਤਰ੍ਹਾਂ ਦਾ ਅਪਰਾਧਿਕ ਪਿਛੋਕੜ ਨਹੀਂ ਸੀ। ਪੁਲੀਸ ਜਾਂਚ ਅਨੁਸਾਰ ਇਹ ਮਾਮਲਾ ਕਬੱਡੀ ਖੇਡ ਅਤੇ ਕਬੱਡੀ ਖਿਡਾਰੀਆਂ ਉੱਤੇ ਆਪਣਾ ਪ੍ਰਭਾਵ ਬਣਾਉਣ ਦੀ ਲੜਾਈ ਨਾਲ ਜੁੜਿਆ ਹੋਇਆ ਹੈ।
ਉਨਾ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਚਲ ਰਹੀ ਹੈ।
ਐਸਐਸਪੀ ਨੇ ਦਸਿਆ ਕਿ ਪੁਲਸ ਨੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਹਾਂ ਸ਼ੂਟਰਾਂ ਦੀ ਪਛਾਣ ਕਰ ਲਈ ਗਈ ਹੈ, ਜਿਨ੍ਹਾਂ ਦੇ ਨਾਮ ਆਦਿੱਤਿਆ ਕਪੂਰ ਅਤੇ ਕਰਨ ਪਾਠਕ ਦੱਸੇ ਜਾ ਰਹੇ ਹਨ। ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਹਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਇਸ ਮਾਮਲੇ ਦਾ ਸਿੱਧੂ ਮੂਸੇਵਾਲਾ ਕਤਲ ਕਾਂਡ ਜਾਂ ਉਸ ਨਾਲ ਜੁੜੇ ਕਿਸੇ ਵੀ ਵਿਅਕਤੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨਾ ਕਿਹਾਕਿ ਜਲਦ ਹੀ ਮੁਲਜਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।