Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 28 Oct 2026 | 2:06 pm

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਤੁਰੰਤ ਮੁੜ ਖੋਲ੍ਹਿਆ ਜਾਵੇ, ਇਹ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਸਾਂਝ ਦਾ ਮਾਮਲਾ ਹੈ: ਹਰਜੋਤ ਬੈਂਸ

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਤੁਰੰਤ ਮੁੜ ਖੋਲ੍ਹਿਆ ਜਾਵੇ, ਇਹ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਸਾਂਝ ਦਾ ਮਾਮਲਾ ਹੈ: ਹਰਜੋਤ ਬੈਂਸ

ਚੰਡੀਗੜ੍ਹ, 28 ਅਕਤੂਬਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ‘ਸਰਬੱਤ ਦੇ ਭਲੇ’ ਦੇ ਸੰਦੇਸ਼ ਨੂੰ ਉਜਾਗਰ ਰੱਖਦਿਆਂ, ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਇੱਕ ਮਤਾ ਪੇਸ਼ ਕੀਤਾ, ਜਿਸ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਇਸ ਨੂੰ ਲਗਾਤਾਰ ਖੁੱਲ੍ਹਾ ਰੱਖਣ ਸਬੰਧੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਲਾਂਘਾ ਸਿਰਫ਼ ਭਾਰਤ ਅਤੇ ਪਾਕਿਸਤਾਨ ਵਿਚਕਾਰ ਕੂਟਨੀਤਕ ਰਸਤਾ ਨਹੀਂ ਹੈ ਸਗੋਂ ਲੱਖਾਂ ਸਿੱਖ ਸੰਗਤਾਂ ਲਈ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਸਾਂਝ ਨਾਲ ਜੁੜਿਆ ਹੋਇਆ ਮਾਮਲਾ ਹੈ।

ਇਸ ਮਤੇ ਵਿੱਚ ਮੰਗ ਕੀਤੀ ਗਈ ਹੈ ਕਿ ਕੇਂਦਰ ਸਰਕਾਰ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਚਾਲੂ ਰੱਖਣ ਲਈ ਤੁਰੰਤ ਕਦਮ ਚੁੱਕੇ, ਤੀਰਥ ਯਾਤਰਾ ਦੀਆਂ ਪ੍ਰਕਿਰਿਆਵਾਂ ਨੂੰ ਸਰਲ ਬਣਾਵੇ ਅਤੇ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰੇ ਤਾਂ ਜੋ ਸੰਗਤ ਦੀ ਪਾਕਿਸਤਾਨ ਦੇ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਤੱਕ ਸੁਰੱਖਿਅਤ, ਸੁਚਾਰੂ ਅਤੇ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਸ. ਹਰਜੋਤ ਸਿੰਘ ਬੈਂਸ ਨੇ ਸਦਨ ਵਿੱਚ ਸੰਬੋਧਨ ਕਰਦਿਆਂ ਕਿਹਾ, “ਸ੍ਰੀ ਕਰਤਾਰਪੁਰ ਸਾਹਿਬ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਦੇ ਸਿਧਾਂਤਾਂ ਦਾ ਮੁੱਢ ਹੈ। ਇਹ ਲਾਂਘਾ ਸਿਰਫ਼ ਇੱਕ ਰਸਤਾ ਨਹੀਂ, ਸਗੋਂ ਇੱਕ ਅਜਿਹਾ ਪੁਲ ਹੈ ਜੋ ਸਿੱਖ ਸੰਗਤ ਨੂੰ ਉਸ ਧਰਤੀ ਨਾਲ ਮੁੜ ਜੋੜਦਾ ਹੈ ਜਿੱਥੇ ਸਾਡੇ ਗੁਰੂ ਸਾਹਿਬ ਨੇ ਚਰਨ ਪਾਏ ਸਨ।”

ਕੈਬਨਿਟ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦਾ ਇੱਕ ਮਹੱਤਵਪੂਰਨ ਪੜਾਅ ਕਰਤਾਰਪੁਰ ਸਾਹਿਬ ਵਿਖੇ ਬਿਤਾਇਆ ਅਤੇ ਮਨੁੱਖਤਾ ਨੂੰ ਸਮਾਨਤਾ, ਸੇਵਾ, ਭਾਈਚਾਰੇ ਅਤੇ ‘ਸਰਬੱਤ ਦੇ ਭਲੇ’ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਇਹ ਲਾਂਘਾ ਲੱਖਾਂ ਸੰਗਤਾਂ ਦੀਆਂ ਭਾਵਨਾਵਾਂ ਅਤੇ 1947 ਦੀ ਵੰਡ ਦੌਰਾਨ ਵਿਛੜੇ ਪਰਿਵਾਰਾਂ ਦੇ ਦਰਦ ਦੀ ਤਰਜਮਾਨੀ ਕਰਦਾ ਹੈ।

ਮੰਤਰੀ ਹਰਜੋਤ ਬੈਂਸ ਨੇ ਕਿਹਾ, “ਗੁਰੂ ਸਾਹਿਬ ਦਾ ਸੰਦੇਸ਼ ਸਾਰੇ ਧਰਮਾਂ ਅਤੇ ਸਮੁੱਚੀ ਲੋਕਾਈ ਲਈ ਹੈ, ਜੋ ਹੱਦਾਂ-ਸਰਹੱਦਾਂ ਤੋਂ ਪਰੇ ਹੈ। ਉਨ੍ਹਾਂ ਦੀ ਬਾਣੀ ਮਨੁੱਖਤਾ ਨੂੰ ਪਿਆਰ, ਸਦਭਾਵਨਾ, ਸਹਿਣਸ਼ੀਲਤਾ ਅਤੇ ਸ਼ਾਂਤੀ ਦਾ ਮਾਰਗ ਦਿਖਾਉਂਦੀ ਹੈ। ਇਸ ਲਈ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਾ ਰੱਖਣਾ ਧਾਰਮਿਕ ਆਜ਼ਾਦੀ, ਮਨੁੱਖੀ ਸਾਂਝ ਅਤੇ ਪੰਜਾਬ ਦੀ ਸਾਂਝੀ ਵਿਰਾਸਤ ਦੇ ਸਤਿਕਾਰ ਨਾਲ ਸਬੰਧਤ ਹੈ।”

“ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ” ਦੀ ਭਾਵਨਾ ਨੂੰ ਸਮਰਪਿਤ ਹੁੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਇਸ ਗਲਿਆਰੇ ਨੂੰ ਆਪਸੀ ਵਿਸ਼ਵਾਸ, ਸ਼ਾਂਤੀ, ਲੋਕਾਂ ਵਿਚਕਾਰ ਆਪਸੀ ਸਾਂਝ ਅਤੇ ਸਾਂਝੀ ਵਿਰਾਸਤ ਦੇ ਜੀਵੰਤ ਪ੍ਰਤੀਕ ਵਜੋਂ ਖੁੱਲ੍ਹਾ ਰੱਖਣ ਲਈ ਲਗਾਤਾਰ ਅਤੇ ਸੁਹਿਰਦ ਯਤਨ ਜਾਰੀ ਰੱਖਣ ਲਈ ਕਿਹਾ।

ਉਨ੍ਹਾਂ ਕਿਹਾ ਕਿ ਲਾਂਘੇ ਰਾਹੀਂ ਆਉਣ-ਜਾਣ ਸਬੰਧੀ ਪਾਬੰਦੀਆਂ ਅਤੇ ਰੁਕਾਵਟਾਂ ਦੁਨੀਆ ਭਰ ਵਿੱਚ ਵਸਦੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਦਰਸ਼ਨਾਂ ਤੋਂ ਵਾਂਝਾ ਕਰਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਮਤੇ ਵਿੱਚ ਕੇਂਦਰ ਨੂੰ ਸੰਗਤਾਂ, ਖਾਸ ਕਰਕੇ ਬਜ਼ੁਰਗਾਂ ਲਈ ਪ੍ਰਕਿਰਿਆਵਾਂ ਨੂੰ ਹੋਰ ਸਰਲ ਬਣਾਉਣ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਵੱਧ ਤੋਂ ਵੱਧ ਸੰਗਤ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕੇ।

Scroll to Top