ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ ਅਤੇ ਆਲੇ ਦੁਆਲੇ ਦੇ 200 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ

ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ ਅਤੇ ਆਲੇ ਦੁਆਲੇ ਦੇ 200 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ
ਪਟਿਆਲਾ, 9 ਸਤੰਬਰ:
ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ, ਪਟਿਆਲਾ ਵਿਖੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ, ਪਟਿਆਲਾ ਅਤੇ ਇਸਦੇ ਆਲੇ ਦੁਆਲੇ ਲੱਗਦੇ 200 ਮੀਟਰ ਖੇਤਰ ਨੂੰ ‘ਨੋ ਡਰੋਨ ਜ਼ੋਨ’ ਘੋਸ਼ਿਤ ਕੀਤਾ ਹੈ। ਇਹ ਹੁਕਮ 8 ਨਵੰਬਰ 2023 ਤੱਕ ਲਾਗੂ ਰਹਿਣਗੇ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Leave a Comment

Your email address will not be published. Required fields are marked *

Scroll to Top