ਸ੍ਰੀ ਖਡੂਰ ਸਾਹਿਬ ਤੋਂ ਚੋਣ ਜਿੱਤੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੂੰ ਚੁੱਕਣ ਦੀ ਮਿਲੀ ਮਨਜੂਰੀ
ਚੰਡੀਗੜ੍ਹ : ਪੰਜਾਬ ਦੀ ਹੋਟ ਸੀਟ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ `ਵਾਰਿਸ ਪੰਜਾਬ ਦੇ` ਮੁੱਖੀ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਦੀ ਮਨਜ਼ੂਰੀ ਮਿਲ ਗਈ ਹੈ। ਕੌਮੀ ਜਾਂਚ ਏਜੰਸੀ ਐਨ. ਆਈ. ਏ. ਨੇ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਦੇ ਦਿੱਤੀ ਹੈ। ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੀ ਸੀ। ਉਹ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਅੰਮ੍ਰਿਤਪਾਲ ਨੇ ਅਜੇ ਤੱਕ ਸੰਸਦ ਮੈਂਬਰ ਦੀ ਸਹੁੰ ਨਹੀਂ ਚੁੱਕੀ ਹੈ।