Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 5:07 am

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

ਪਟਿਆਲਾ 6 ਅਪ੍ਰੈਲ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖ-ਨਿਵਾਰਨੋਂ ਸਾਹਿਬ ਤੋਂ ਪੰਜ ਪਿਆਰਿਆਂ, ਪੰਜ ਨਿਸ਼ਾਨਚੀ ਸਿੰਘਾਂ ਦੀ ਯੋਗ ਅਗਵਾਈ ਵਿਚ ਨਗਰ ਕੀਰਤਨ ਗੁਰਦੁਆਰਾ ਮੋਤੀ ਬਾਗ਼ ਸਾਹਿਬ ਵੱਲ ਰਵਾਨਾ ਹੋਇਆ, ਜਿਥੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਹੋਵੇਗਾ। ਨਗਰ ਕੀਰਤਨ ਦੀ ਆਰੰਭਤਾ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਹੋਈ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਨੇ ਫੁੱਲਾਂ ਨਾਲ ਸਜੀ ਪਾਲਕੀ ਵਿਚ ਗੁਰੂ ਸਾਹਿਬ ਜੀ ਦਾ ਸਰੂਪ ਅਦਬ ਅਤੇ ਸਤਿਕਾਰ ਨਾਲ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।

ਆਰੰਭਤਾ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿਘ ਬਡੂੰਗਰ, ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਜੀ ਕਾਲੀ ਕੰਬਲੀ ਵਾਲਿਆਂ ਸਮੇਤ ਸ਼ਹਿਰ ਦੀਆਂ ਸਿੱਖ ਸਭਾਵਾਂ, ਸੁਸਾਇਟੀਆਂ ਅਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।

ਨਗਰ ਕੀਰਤਨ ਦੌਰਾਨ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਸੰਗਤਾਂ ਗੁਰੂ ਸਾਹਿਬ ਜੀ ਦੀ ਪਾਲਕੀ ਨਾਲ ਨਾਮ ਸਿਮਰਨ ਕਰ ਰਹੀਆਂ, ਝਾੜੂ ਬਰਦਾਰ ਬਣੀਆਂ ਬੀਬੀਆਂ, ਗਤਕਾ ਪਾਰਟੀਆਂ ਅਤੇ ਸ਼ਬਦੀ ਜਥਿਆਂ ਨੇ ਵੀ ਸਾਰਿਆਂ ਦਾ ਧਿਆਨ ਖਿੱਚਿਆ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਲੜੂ, ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਆਦਿ ਸ਼ਾਮਲ ਸਨ।

ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਜੀਵਨ ਅਤੇ ਵਿਚਾਰਧਾਰਾ ਤੋਂ ਵੱਡੀ ਪ੍ਰੇਰਨਾ ਮਿਲਦੀ ਹੈ ਕਿ ਮਾਨਵੀ ਅਧਿਕਾਰਾਂ ਦੀ ਰਾਖੀ ਕਿਵੇਂ ਕਰਨੀ, ਗੁਰਬਾਣੀ ਦੇ ਫ਼ਲਸਫ਼ੇ ਅਨੁਸਾਰ ਧਰਮ ਦੀ ਰਾਹ ’ਤੇ ਕਿਵੇਂ ਪਰਪੱਕ ਰਹਿਣਾ ਅਤੇ ਗੁਰਮਤਿ ਸੱਭਿਆਚਾਰ ਦਾ ਧਾਰਨੀ ਕਿਵੇਂ ਬਣਿਆ ਜਾ ਸਕਦਾ।

 

Scroll to Top