Breaking

ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ
Wednesday, 18 Nov 2026 | 12:16 am

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ

ਚੰਡੀਗੜ੍ਹ, 17 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਤਾਂ ਜੋ ਲੱਖਾਂ ਨਾਨਕ ਨਾਮ ਲੇਵਾ ਸੰਗਤ ਪਹਿਲੇ ਸਿੱਖ ਗੁਰੂ ਸਾਹਿਬ ਨਾਲ ਜੁੜੇ ਇਸ ਪਵਿੱਤਰ ਅਸਥਾਨ ‘ਤੇ ਮੁੜ ਨਤਮਸਤਕ ਹੋ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਸੰਗਤ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰ ਲਈ ਰੋਜ਼ਾਨਾ ਅਰਦਾਸ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਨੇ ਵੀ ਇਸ ਲਾਂਘੇ ਨੂੰ ਮੁੜ ਖੋਲ੍ਹਣ ਦੀ ਮੰਗ ਕਰਦਿਆਂ ਇੱਕ ਮਤਾ ਪਾਸ ਕੀਤਾ ਸੀ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨ ਅਤੇ ਜਲਦ ਤੋਂ ਜਲਦ ਇਸ ਲਾਂਘੇ ਨੂੰ ਮੁੜ ਖੋਲ੍ਹਣ ਦਾ ਐਲਾਨ ਕਰਨ।

ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਉੱਤੇ ਕਿਹਾ, “ਮੈਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਨੂੰ ਅਪੀਲ ਕਰਦਾ ਹਾਂ ਕਿ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ‘ਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਿਆ ਜਾਵੇ। ਨਾਨਕ ਨਾਮ ਲੇਵਾ ਸੰਗਤ ਰੋਜ਼ਾਨਾ ਅਰਦਾਸ ਕਰਦੀ ਹੈ ਕਿ ਉਨ੍ਹਾਂ ਨੂੰ ਵਿਛੜੇ ਪਵਿੱਤਰ ਗੁਰਧਾਮਾਂ ਦੇ ਦਰਸ਼ਨ ਕਰਨ ਅਤੇ ਉੱਥੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਵੇ।

ਇਨ੍ਹਾਂ ਧਾਰਮਿਕ ਭਾਵਨਾਵਾਂ ਅਤੇ ਸੰਗਤ ਦੀਆਂ ਇੱਛਾਵਾਂ ਨੂੰ ਧਿਆਨ ਵਿੱਚ ਰੱਖਦਿਆਂ, ਅਸੀਂ ਪੰਜਾਬ ਵਿਧਾਨ ਸਭਾ ਵਿੱਚ ਵੀ ਇੱਕ ਮਤਾ ਪਾਸ ਕੀਤਾ ਸੀ ਜਿਸ ਵਿੱਚ ਇਸ ਲਾਂਘੇ ਨੂੰ ਮੁੜ ਖੋਲ੍ਹਣ ਦੀ ਮੰਗ ਕੀਤੀ ਗਈ ਸੀ। ਮੈਨੂੰ ਉਮੀਦ ਹੈ ਕਿ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ, ਤੁਸੀਂ ਜਲਦੀ ਹੀ ਇਸ ਲਾਂਘੇ ਨੂੰ ਮੁੜ ਖੋਲ੍ਹਣ ਦਾ ਐਲਾਨ ਕਰੋਗੇ।”

ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੈ। ਜੇ ਵਾਹਗਾ ਬਾਰਡਰ ਨਹੀਂ ਖੋਲ੍ਹਿਆ ਜਾ ਸਕਦਾ ਤਾਂ ਘੱਟੋ-ਘੱਟ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਹੀ ਖੋਲ੍ਹ ਦਿੱਤਾ ਜਾਵੇ। ਸਾਨੂੰ ਉੱਥੇ ਜਾਣ ਦਿੱਤਾ ਜਾਵੇ ਤਾਂ ਜੋ ਅਸੀਂ ਉਸ ਪਵਿੱਤਰ ਅਸਥਾਨ ‘ਤੇ ਨਤਮਸਤਕ ਹੋ ਸਕੀਏ ਅਤੇ ਉਸੇ ਦਿਨ ਵਾਪਸ ਆ ਸਕੀਏ ਜਿੱਥੇ ਗੁਰੂ ਸਾਹਿਬ ਨੇ ਆਪਣੇ ਜੀਵਨ ਦੇ 16 ਸਾਲ ਕਿਰਤ ਕਰਦਿਆਂ, ਖੇਤੀ ਕਰਦਿਆਂ, ਪਰਮਾਤਮਾ ਦਾ ਨਾਮ ਸਿਮਰਨ ਕਰਦਿਆਂ ਅਤੇ ਦੂਜਿਆਂ ਨਾਲ ਵੰਡ ਕੇ ਛਕਦਿਆਂ ਬਿਤਾਏ ਸਨ। ਅਸੀਂ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਿਆ ਜਾਵੇ ਤਾਂ ਜੋ ਅਸੀਂ ਉੱਥੇ ਜਾ ਕੇ ਨਤਮਸਤਕ ਹੋ ਕੇ ਉਸੇ ਦਿਨ ਵਾਪਸ ਪਰਤ ਸਕੀਏ।”

ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, “ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਬਲਦਾਂ ਦੀ ਇੱਕ ਜੋੜੀ ਰੱਖੀ ਸੀ ਅਤੇ ਖੇਤੀਬਾੜੀ ਕਰਦੇ ਸਨ। ਉਨ੍ਹਾਂ ਨੇ ਆਪਣੀ ਜ਼ਿੰਦਗੀ ਦੇ 16 ਸਾਲ ਉੱਥੇ ਬਿਤਾਏ, ਜ਼ਮੀਨ ‘ਤੇ ਮਿਹਨਤ ਕੀਤੀ, ਇਮਾਨਦਾਰੀ ਨਾਲ ਆਪਣੀ ਰੋਜ਼ੀ-ਰੋਟੀ ਕਮਾਈ, ਪਰਮਾਤਮਾ ਨੂੰ ਯਾਦ ਕੀਤਾ ਅਤੇ ਜੋ ਕੁਝ ਵੀ ਉਨ੍ਹਾਂ ਕੋਲ ਸੀ, ਉਸ ਨੂੰ ਦੂਜਿਆਂ ਨਾਲ ਸਾਂਝਾ ਕੀਤਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਇਹੀ ਅਰਦਾਸਾਂ ਕਰਦੇ ਹਾਂ ਕਿ ਸਾਨੂੰ ਉਨ੍ਹਾਂ ਧਾਰਮਿਕ ਸਥਾਨਾਂ ਦੀ ਸੇਵਾ ਕਰਨ ਅਤੇ ਉਨ੍ਹਾਂ ਦੀ ਦੇਖਭਾਲ ਕਰਨ ਦਾ ਮੌਕਾ ਮਿਲੇ, ਜੋ ਸੰਗਤ ਤੋਂ ਵਿਛੜ ਗਏ ਹਨ। ਸਾਨੂੰ ਉਹ ਮੌਕਾ ਵੀ ਬਖ਼ਸ਼ੋ।”

Scroll to Top