Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 31 Oct 2026 | 7:26 pm

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਔਰੰਗਾਬਾਦ ਦੀ ਧਰਤੀ ’ਤੇ ਖਾਲਸਾਈ ਜਾਹੋ-ਜਲਾਲ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਔਰੰਗਾਬਾਦ ਦੀ ਧਰਤੀ ’ਤੇ ਖਾਲਸਾਈ ਜਾਹੋ-ਜਲਾਲ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ : 31 ਅਕਤੂਬਰ : ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਰਾਸ਼ਟਰ ਦੇ ਸੰਭਾਜੀ ਨਗਰ (ਔਰੰਗਾਬਾਦ) ਦੀ ਧਰਤੀ ’ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਜੀ 96 ਕਰੋੜੀ ਦੀ ਅਗਵਾਈ ਹੇਠ ਖਾਲਸਈ ਜਾਹੋ-ਜਲਾਲ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਲੰਗਰ ਸਾਹਿਬ ਤੋਂ ਆਰੰਭ ਹੋ ਕੇ ਗੁਰਦੁਆਰਾ ਗੁਰੂ ਸਿੰਘ ਸਭਾ ਵਿਖੇ ਪਹੁੰਚਿਆ। ਇਸ ਦੌਰਾਨ ਸੰਗਤਾਂ ਵੱਲੋਂ ਗੁਰੂ ਸਾਹਿਬ ਦੇ ਚਰਨਾਂ ਵਿੱਚ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ।
ਨਗਰ ਕੀਰਤਨ ਵਿੱਚ ਖਾਲਸਾਈ ਰਵਾਇਤਾਂ, ਪੁਰਾਤਨ ਸਿੱਖ ਪਰੰਪਰਾਵਾਂ ਅਤੇ ਗੁਰੂ ਸਾਹਿਬ ਪ੍ਰਤੀ ਸੰਗਤਾਂ ਦੀ ਅਥਾਹ ਸ਼ਰਧਾ ਦਾ ਮਨਮੋਹਕ ਪ੍ਰਗਟਾਵਾ ਹੋਇਆ।ਗੁਰਦੁਆਰਾ ਗੁਰੂ ਸਿੰਘ ਸਭਾ ਵਿਖੇ ਪਹੁੰਚਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਭਾਈ ਸੁਖਜੀਤ ਸਿੰਘ ਕਨ੍ਹਈਆ ਨੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਜੀਵਨ, ਗੁਰਮਤਿ ਸਿੱਖਿਆਵਾਂ ਅਤੇ ਸਿੱਖ ਪੰਥ ਲਈ ਕੀਤੀਆਂ ਮਹਾਨ ਸੇਵਾਵਾਂ ਤੋਂ ਜਾਣੂ ਕਰਵਾਇਆ। ਇਸ ਉਪਰੰਤ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਜੀ 96 ਕਰੋੜੀ ਨੇ ਸੰਗਤਾਂ ਨੂੰ ਸਿੱਖਾਂ ਦੇ ਅਮੀਰ ਵਿਰਸੇ ਅਤੇ ਸ਼ਸਤਰ ਪਰੰਪਰਾ ਨਾਲ ਜੋੜਦਿਆਂ ਸ਼ਸਤਰਾਂ ਦੇ ਦਰਸ਼ਨ ਕਰਵਾਏ।
ਉਨ੍ਹਾਂ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਨਗਰ ਕੀਰਤਨ ਵਿੱਚ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਵਾਲੀ ਸਮੂਹ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਵੱਖ-ਵੱਖ ਗੁਰੂ ਘਰਾਂ ਦੇ ਪ੍ਰਬੰਧਕ ਸਾਹਿਬਾਨ ਅਤੇ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ। ਇਸ ਮੌਕੇ ਹਾਜ਼ਰ ਗੁਰੂ ਘਰਾਂ ਦੇ ਪ੍ਰਬੰਧਕ ਸਾਹਿਬਾਨ ਜਿਨ੍ਹਾਂ ਵਿੱਚ  ਗੁਰਦੁਆਰਾ ਗੁਰੂ ਸਿੰਘ ਸਭਾ, ਸੰਭਾਜੀ ਨਗਰ ਔਰੰਗਾਬਾਦ ਦੇ ਸ. ਹਰਵਿੰਦਰ ਸਿੰਘ ਬਿੰਦਰਾ-ਪ੍ਰਧਾਨ, ਸ. ਜਸਪਾਲ ਸਿੰਘ ਓਬਰਾਏ-ਮੀਤ ਪ੍ਰਧਾਨ, ਸ. ਕੁਲਦੀਪ ਸਿੰਘ ਨਿਰ੍ਹ-ਸਕੱਤਰ, ਸ. ਇੰਦਰਜੀਤ ਸਿੰਘ ਚਟਵਾਲ-ਖ਼ਜ਼ਾਨਚੀ, ਭਾਈ ਪ੍ਰਿਤਪਾਲ ਸਿੰਘ-ਗ੍ਰੰਥੀ,
ਸ. ਓਂਕਾਰ ਸਿੰਘ ਓਬਰਾਏ ਅਤੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਲੰਗਰ ਸਾਹਿਬ ਦੇ ਸ. ਅਵਤਾਰ ਸਿੰਘ ਚਾਬੜਾ-ਪ੍ਰਧਾਨ, ਸ. ਜਗਦੇਵ ਸਿੰਘ ਗੁਰਦਿੱਤੇ-ਮੀਤ ਪ੍ਰਧਾਨ, ਸ. ਕੁਨਾਲ ਸਿੰਘ ਗੁਰਦਿੱਤੇ-ਸਕੱਤਰ, ਸ. ਹਰਪਾਲ ਸਿੰਘ ਮੁਛਾਲ-ਜੁਆਇੰਟ ਸਕੱਤਰ, ਸ. ਤ੍ਰਿਲੋਚਨ ਸਿੰਘ ਚਾਬੜਾ-ਖ਼ਜ਼ਾਨਚੀ, ਸ. ਰਣਜੀਤ ਸਿੰਘ ਚਾਬੜਾ, ਸ. ਸਤਨਾਮ ਸਿੰਘ ਗੁਲਾਟੀ ਅਤੇ ਨਾਲ ਗੁਰਦੁਆਰਾ ਭਾਈ ਦਇਆ ਸਿੰਘ ਜੀ, ਭਾਈ ਧਰਮ ਸਿੰਘ ਜੀ ਦੇ ਸ. ਨਰਿੰਦਰ ਸਿੰਘ ਜਬਿੰਦਾ-ਪ੍ਰਧਾਨ, ਸ. ਅਜੀਤ ਸਿੰਘ ਸ਼ਿਲੇਦਾਰ-ਮੀਤ ਪ੍ਰਧਾਨ, ਸ. ਸਰਬਜੀਤ ਹਰੀ ਸਿੰਘ-ਸਕੱਤਰ, ਸ. ਗੋਲਡੀ ਸਿੰਘ ਢੋਡੀ-ਖ਼ਜ਼ਾਨਚੀ, ਸ. ਮਨਬੀਰ ਸਿੰਘ ਧਕਾਨ, ਸ. ਹਰੀ ਸਿੰਘ ਸਮੂਹ ਗੁਰੂ ਘਰਾਂ ਦੇ ਪ੍ਰਬੰਧਕ ਸਾਹਿਬਾਨ, ਸੇਵਾਦਾਰਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਇਹ ਧਾਰਮਿਕ ਸਮਾਗਮ ਗੁਰੂ ਸਾਹਿਬ ਦੀਆਂ ਖੁਸ਼ੀਆਂ ਅਤੇ ਖਾਲਸਈ ਚੜ੍ਹਦੀ ਕਲਾ ਦਾ ਪ੍ਰਤੀਕ ਹੋ ਨਿਬੜਿਆ।

Scroll to Top