ਸੜਕੀ ਹਾਦਸੇ ਵਿਚ ਮੌਤ ਦੇ ਘਾਟ ਉਤਰੇ ਪਰਿਵਾਰ ਨੂੰ ਪੰਜਾਬ ਸਰਕਾਰ ਨੇ ਦਿੱਤੀ ਵਿੱਤੀ ਮਦਦ
ਚੰਡੀਗੜ੍ਹ, 3 ਜੁਲਾਈ : ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਪਿਛਲੇ ਸਾਲ ਭਵਾਨੀਗੜ੍ਹ ਇਲਾਕੇ ਦੇ ਪੱਤਰਕਾਰ ਇਕਬਾਲ ਖ਼ਾਨ ਚੰਨੋਂ ਉਰਫ਼ ਡਾ. ਬਾਲੀ ਜਿਨ੍ਹਾਂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ ਦੇ ਪਰਿਵਾਰ ਦੀ ਵਿੱਤ ਮਦਦ ਲਈ ਅੱਜ ਪੰਜਾਬ ਸਰਕਾਰ ਵਲੋਂ ਪੰਜ ਲੱਖ ਰੁਪਏ ਦਿੱਤੇ ਗਏ ਹਨ।ਉਨ੍ਹਾਂ ਦੱਸਿਆ ਕਿ ਮੁਸ਼ਕਲ ਦੇ ਇਸ ਸਮੇਂ ਵਿਚ ਫ਼ਸੇ ਪਰਿਵਾਰ ਨੂੰ ਰਾਹਤ ਦੇਣ ਲਈ ਪੰਜਾਬ ਸਰਕਾਰ ਵੱਲੋਂ ਉਕਤ ਸਹਾਇਤਾ ਰਾਸ਼ੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਡਾ.ਬਾਲੀ ਦੇ ਪਰਿਵਾਰ ਨਾਲ ਹਮੇਸ਼ਾ ਖੜ੍ਹੇ ਰਹਿਣਗੇ। ਡਾ.ਬਾਲੀ ਦੀ ਪਤਨੀ ਬੀਬੀ ਪ੍ਰਵੀਨ ਨੇ ਪੰਜਾਬ ਸਰਕਾਰ, ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ, ਲੋਕ ਸੰਪਰਕ ਵਿਭਾਗ ਤੇ ਸਮੂਹ ਪੱਤਰਕਾਰ ਭਾਈਚਾਰੇ ਦਾ ਧੰਨਵਾਦ ਕੀਤਾ।