Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 7:46 pm

+91 90915 01313 , +91 90916 01313

punjabbanni@gmail.com
punjabbani@yahoo.com

ਸੰਵਿਧਾਨਕ ਮੁੱਲਾਂ ਦੀ ਰਾਖੀ ਲਈ ਵਕੀਲ ਅੱਗੇ ਆਉਣ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਸੰਵਿਧਾਨਕ ਮੁੱਲਾਂ ਦੀ ਰਾਖੀ ਲਈ ਵਕੀਲ ਅੱਗੇ ਆਉਣ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਮਈ 2026 : ਮਜ਼ਦੂਰ ਦਿਵਸ ਦੀ ਪੂਰਵ ਸੰਧਿਆ ‘ਤੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟਰੇਟ ਵਿੱਚ ਕਰਵਾਏ ਗਏ ਇੱਕ ਸੈਮੀਨਾਰ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਾਨੂੰਨੀ ਭਾਈਚਾਰੇ ਨੂੰ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਥੇ ਹੀ ਉਨਾ ਬੀਆਰ ਅੰਬੇਡਕਰ ਦੇ 135ਵੇਂ ਜਨਮ ਦਿਵਸ ਨੂੰ ਯਾਦ ਕਰਦਿਆਂ ਵਿੱਤ ਮੰਤਰੀ ਨੇ ਉਨ੍ਹਾਂ ਦੇ ਯੋਗਦਾਨ ਨੂੰ ਸਲਾਮ ਕੀਤਾ। ਉਨ੍ਹਾਂ ਕਿਹਾ ਕਿ ਅੰਬੇਡਕਰ ਨੇ ਸਿਰਫ਼ ਸੰਵਿਧਾਨ ਹੀ ਨਹੀਂ ਬਣਾਇਆ, ਸਗੋਂ ਦੇਸ਼ ਦੀ ਆਰਥਿਕ ਨੀਹ ਨੂੰ ਵੀ ਮਜ਼ਬੂਤ ਕੀਤਾ, ਜਿਸਦਾ ਲਾਭ ਅੱਜ ਵੀ ਭਾਰਤ ਨੂੰ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਵਕੀਲਾਂ ਨੂੰ ਦੇਸ਼ ਦੀ ਜਮਹੂਰੀ ਪ੍ਰਣਾਲੀ ਦੇ ਮਜ਼ਬੂਤ ਸਤੰਭ ਵਜੋਂ ਅੱਗੇ ਆਉਣਾ ਚਾਹੀਦਾ ਹੈ। ਇਸ ਸਮਾਗਮ ਦਾ ਆਯੋਜਨ ਐਡਵੋਕੇਟ ਜਨਰਲ ਦਫ਼ਤਰ ਦੇ ਲਾਅ ਅਧਿਕਾਰੀਆਂ ਵੱਲੋਂ ਕੀਤਾ ਗਿਆ, ਜਿਸ ਵਿੱਚ ਕਾਨੂੰਨੀ ਖੇਤਰ ਨਾਲ ਜੁੜੇ ਵਿਅਕਤੀਆਂ ਨੇ ਸੰਵਿਧਾਨਕ ਸਿਧਾਂਤਾਂ ਅਤੇ ਉਨ੍ਹਾਂ ਦੀ ਆਜ ਦੇ ਸਮੇਂ ਵਿੱਚ ਮਹੱਤਤਾ ‘ਤੇ ਵਿਚਾਰ-ਵਟਾਂਦਰਾ ਕੀਤਾ।

ਚੀਮਾ ਨੇ ਮੌਜੂਦਾ ਹਾਲਾਤਾਂ ‘ਤੇ ਚਿੰਤਾ ਜਤਾਉਂਦਿਆਂ ਕਿਹਾ ਕਿ ਸੰਵਿਧਾਨ ਦੀ ਮੂਲ ਆਤਮਾ ਨੂੰ ਚੁਣੌਤੀਆਂ ਮਿਲ ਰਹੀਆਂ ਹਨ। ਇਸ ਪ੍ਰਸੰਗ ਵਿੱਚ ਉਨ੍ਹਾਂ ਨੇ ਵਕੀਲਾਂ ਨੂੰ ਅਪੀਲ ਕੀਤੀ ਕਿ ਉਹ ਨਿਆਂ, ਸਮਾਨਤਾ ਅਤੇ ਇਮਾਨਦਾਰੀ ਦੇ ਸਿਧਾਂਤਾਂ ਦੀ ਰੱਖਿਆ ਕਰਦੇ ਹੋਏ ਜਮਹੂਰੀ ਸੰਸਥਾਵਾਂ ਨੂੰ ਮਜ਼ਬੂਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

Scroll to Top