ਹਥਿਆਰਾਂ ਦੀ ਨੁਮਾਇਸ ਕਰਨ ਤੇ ਗਾਇਕ ਰੰਮੀ ਰੰਧਾਵਾ ਖਿਲਾਫ ਕੇਸ ਦਰਜ

ਅੰਮ੍ਰਿਤਸਰ : ਸੋਸਲ ਮੀਡੀਆ ਉਪਰ ਹਥਿਆਰਾਂ ਦੀ ਨੁਮਾਇਸ ਕਰਨ ਕਾਰਨ ਅੱਜ ਪੰਜਾਬ ਪੁਲਸ ਨੇ ਪੰਜਾਬੀ ਗਾਇਕ ਰਮਨਦੀਪ ਸਿੰਘ ਰੰਮੀ ਰੰਧਾਵਾ ਖਿਲਾਫ ਕੇਸ ਦਰਜ ਕੀਤਾ ਹੈ।
ਜਾਣਕਾਰੀ ਦੇ ਅਨੁਸਾਰ ਅਧਿਕਾਰੀਆਂ ਨੇ ਦੱਸਿਆ ਕਿ ਪੁਲੀਸ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਗਾਇਕ ਵੱਲੋਂ ਸੋਸ਼ਲ ਮੀਡੀਆ ’ਤੇ ਇਤਰਾਜ਼ਯੋਗ ਸਮੱਗਰੀ ਅਪਲੋਡ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਫੇਸਬੁੱਕ ਅਕਾਊਂਟ ਦੀ ਜਾਂਚ ਦੌਰਾਨ ਦੋਸ਼ ਸਹੀ ਪਾਇਆ ਗਿਆ।

ਪੁਲੀਸ ਅਧਿਕਾਰੀ ਨੇ ਸਪੱਸ਼ਟ ਕੀਤਾ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਹਥਿਆਰਾਂ ਦੀ ਨਮਾਇਸ਼ ਕਰਨਾ ਕਾਨੂੰਨ ਦੀ ਉਲੰਘਣਾ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮਾਮਲੇ ਦੀ ਅਗਲੀ ਜਾਂਚ ਜਾਰੀ ਹੈ। ਉਨਾ ਕਿਹਾ ਕਿ ਕੇਸ ਦਰਜ ਕਰ ਲਿਆ ਹੈ ਤੇ ਅਗਲੇ ਮਾਮਲੇ ਸਬੰਧੀ ਕਾਰਵਾਈ ਜਾਰੀ ਹੈ।

Scroll to Top