ਹਰਚੰਦ ਬਰਸਟ ਨੇ ਹਲਕਾ ਸਮਾਣਾ ਦੇ ਪਿੰਡ ਫਤਿਹਗੜ੍ਹ ਛੰਨਾਂ ਅਤੇ ਕਾਦਰਾਬਾਦ ਵਾਸੀਆਂ ਨਾਲ ਕੀਤੀ ਮੁਲਾਕਾਤ

ਪਟਿਆਲਾ24 ਫਰਵਰੀ 2026 : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਅਤੇ ਖੁਸ਼ਹਾਲ ਬਣਾਉਣ ਲਈ ਜੰਗੀ ਪੱਧਰ ਤੇ ਕੰਮ ਕੀਤੇ ਜਾ ਰਹੇ ਹਨ। ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਅਤੇ ਵਿਕਾਸ ਕਾਰਜਾਂ ਨੂੰ ਤੇਜੀ ਨਾਲ ਅਮਲ ਵਿੱਚ ਲਿਆਉਣ ਲਈ ਸਰਕਾਰ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਲੋਕ ਭਲਾਈ ਅਤੇ ਸੂਬੇ ਦੀ ਤਰੱਕੀ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ਵਿਖੇ ਆਯੋਜਿਤ ਮੀਟਿੰਗਾਂ ਦੌਰਾਨ ਕੀਤਾ ਗਿਆ।

ਸ. ਹਰਚੰਦ ਸਿੰਘ ਬਰਸਟ ਨੇ ਹਲਕਾ ਸਮਾਣਾ ਦੇ ਪਿੰਡ ਫਤਿਹਗੜ੍ਹ ਛੰਨਾਂ ਅਤੇ ਕਾਦਰਾਬਾਦ ਵਿਖੇ ਪਿੰਡ ਵਾਸੀਆਂ ਅਤੇ ਪਾਰਟੀ ਵਲੰਟੀਅਰਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਦਾ ਹਾਲ-ਚਾਲ ਜਾਣਿਆ ਅਤੇ ਹਲਕੇ ਤੇ ਪਿੰਡਾਂ ਵਿੱਚ ਹੋ ਰਹੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਇਸਦੇ ਨਾਲ ਹੀ ਪਿੰਡਾਂ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਚਹੁੰਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਹਰ ਖੇਤਰ ਵਿੱਚ ਸੁਧਾਰ ਕੀਤੇ ਜਾ ਰਹੇ ਹਨ।

ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਹਰ ਘਰ ਤੱਕ ਬੁਨਿਆਦੀ ਸੁਵਿਧਾਵਾਂ ਪਹੁੰਚਾਉਣਾ ਹੈ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤ ਰਵੱਈਆ ਅਪਣਾਇਆ ਗਿਆ ਹੈ ਅਤੇ ਸਰਕਾਰੀ ਯੋਜਨਾਵਾਂ ਦਾ ਲਾਭ ਸਿੱਧਾ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਪਾਰਟੀ ਵਲੰਟੀਅਰਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਘਰ-ਘਰ ਜਾ ਕੇ ਜਾਣਕਾਰੀ ਦੇਣ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾ ਕੇ ਰੱਖਣ। ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਹਰ ਫੈਸਲਾ ਲੋਕ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਲਿਆ ਜਾ ਰਿਹਾ ਹੈ।

Scroll to Top