ਚੰਡੀਗੜ੍ਹ, 18 ਮਈ 2026 : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਅੱਜ ਹੋ ਰਹੀ ਕੈਬਨਿਟ ਮੀਟਿੰਗ ਵਿੱਚ ਕਈ ਮਹੱਤਵਪੂਰਨ ਫੈਸਲਿਆਂ ‘ਤੇ ਵਿਚਾਰ ਕੀਤਾ ਜਾ ਰਿਹਾ ਹੈ, ਜਿਸ ਵਿਚ ਨਵੀ ਉਦਯੋਗਿਕ ਨੀਤੀ ਨੂੰ ਮੰਜੂਰੀ ਮਿਲਣ ਦੀ ਪੂਰੀ ਸੰਭਾਵਨਾ ਬਣੀ ਹੋਈ ਹੈ।
ਇਸ ਮੀਟਿੰਗ ਵਿਚ ਪੇਸ਼ ਕੀਤੇ ਗਏ ਪ੍ਰਸਤਾਵ ਮੁਤਾਬਕ, ਰਾਜ ਵਿੱਚ ਖਰੀਦੇ ਜਾਣ ਵਾਲੇ ਇਲੈਕਟ੍ਰਿਕ ਵਾਹਨਾਂ ‘ਤੇ ਰਜਿਸਟ੍ਰੇਸ਼ਨ ਫੀਸ ਅਤੇ ਰੋਡ ਟੈਕਸ ਪੂਰੀ ਤਰ੍ਹਾਂ ਮੁਆਫ਼ ਕੀਤਾ ਜਾ ਸਕਦਾ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਯੋਜਨਾ ਨੂੰ ਕੈਬਨਿਟ ਵੱਲੋਂ ਹਰੀ ਝੰਡੀ ਮਿਲ ਸਕਦੀ ਹੈ।
ਦਸ ਦਈਏ ਕਿ ਸਰਕਾਰੀ ਸੂਤਰਾਂ ਅਨੁਸਾਰ, ਕੈਬਨਿਟ ਅੱਗੇ ਲਗਭਗ 26 ਵੱਖ-ਵੱਖ ਮੱਦੇ ਰੱਖੇ ਗਏ ਹਨ, ਜਿਨ੍ਹਾਂ ‘ਤੇ ਮੰਤਰੀ ਮੰਡਲ ਵੱਲੋਂ ਵਿਸਥਾਰ ਨਾਲ ਚਰਚਾ ਕੀਤੀ ਜਾ ਰਹੀ ਹੈ। ਬੈਠਕ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਭਾਵਿਤ ਹਰਿਆਣਾ ਦੌਰੇ ਨੂੰ ਲੈ ਕੇ ਵੀ ਵਿਚਾਰ-ਵਟਾਂਦਰਾ ਹੋ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰੇ ਨਾਲ ਜੁੜੀਆਂ ਤਿਆਰੀਆਂ ਅਤੇ ਪ੍ਰੋਗਰਾਮਾਂ ਬਾਰੇ ਵੀ ਮੀਟਿੰਗ ਵਿੱਚ ਚਰਚਾ ਕੀਤੀ ਜਾ ਰਹੀ ਹੈ।