Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 7:58 pm

+91 90915 01313 , +91 90916 01313

punjabbanni@gmail.com
punjabbani@yahoo.com

ਹਰਿਆਣਾ ਬਜਟ ‘ਚ ਸਿੱਖਿਆ ਨੂੰ ਵੱਡੀ ਤਰਜੀਹ, ਸਕੂਲ ਵਿਭਾਗ ਲਈ ਹਜ਼ਾਰਾਂ ਕਰੋੜ ਰਾਖਵੇਂ

ਹਰਿਆਣਾ ਬਜਟ ‘ਚ ਸਿੱਖਿਆ ਨੂੰ ਵੱਡੀ ਤਰਜੀਹ, ਸਕੂਲ ਵਿਭਾਗ ਲਈ ਹਜ਼ਾਰਾਂ ਕਰੋੜ ਰਾਖਵੇਂ

ਚੰਡੀਗੜ੍ਹ, 18 ਮਾਰਚ : ਹਰਿਆਣਾ ਸਰਕਾਰ ਨੇ ਵਿੱਤੀ ਸਾਲ 2026-27 ਦੇ ਬਜਟ ਵਿੱਚ ਸਿੱਖਿਆ ਖੇਤਰ ਲਈ ਵੱਡਾ ਪ੍ਰਬੰਧ ਕਰਦਿਆਂ ਸਕੂਲ ਸਿੱਖਿਆ ਵਿਭਾਗ ਨੂੰ ਖਾਸ ਤਰਜੀਹ ਦਿੱਤੀ ਹੈ। ਇਸ ਅਧੀਨ ਹਜ਼ਾਰਾਂ ਕਰੋੜ ਰੁਪਏ ਰਾਖਵੇਂ ਕੀਤੇ ਗਏ ਹਨ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਿਧਾਨ ਸਭਾ ਵਿੱਚ ਬਜਟ ਚਰਚਾ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਲਈ 18,717 ਕਰੋੜ ਤੋਂ ਵੱਧ ਦੀ ਰਕਮ ਨਿਰਧਾਰਤ ਕੀਤੀ ਗਈ ਹੈ, ਜੋ ਕਿ ਕੁੱਲ ਬਜਟ ਦਾ ਲਗਭਗ 8.37 ਫੀਸਦੀ ਹਿੱਸਾ ਬਣਦੀ ਹੈ।

ਉਨ੍ਹਾਂ ਦੱਸਿਆ ਕਿ ਇਹ ਜਵਾਬ ਉਨ੍ਹਾਂ ਨੇ ਮੈਂਬਰਾਂ ਭੁਪਿੰਦਰ ਸਿੰਘ ਹੁਡਾ ਅਤੇ ਆਫਤਾਬ ਅਹਿਮਦ ਵੱਲੋਂ ਪੁੱਛੇ ਗਏ ਸਵਾਲਾਂ ਦੇ ਸੰਦਰਭ ਵਿੱਚ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਰਾਸ਼ਟਰੀ ਸਿੱਖਿਆ ਨੀਤੀ ਮੁਤਾਬਕ ਦੇਸ਼ ਦੇ ਕੁੱਲ ਘਰੇਲੂ ਉਤਪਾਦ ਦਾ ਕਰੀਬ 6 ਫੀਸਦੀ ਸਿੱਖਿਆ ‘ਤੇ ਖਰਚ ਕੀਤਾ ਜਾਣਾ ਚਾਹੀਦਾ ਹੈ, ਜਦਕਿ ਸੂਬੇ ਦਾ ਮੌਜੂਦਾ ਅੰਕੜਾ ਲਗਭਗ 1.9 ਫੀਸਦੀ ਹੈ।

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਸਿੱਖਿਆ ‘ਤੇ 6 ਫੀਸਦੀ ਖਰਚ ਦਾ ਟੀਚਾ ਕੋਈ ਨਵੀਂ ਗੱਲ ਨਹੀਂ, ਸਗੋਂ ਇਹ ਕੋਠਾਰੀ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਧੀਨ 1968 ਦੀ ਸਿੱਖਿਆ ਨੀਤੀ ਵਿੱਚ ਹੀ ਤੈਅ ਕੀਤਾ ਗਿਆ ਸੀ, ਜਿਸਨੂੰ ਬਾਅਦ ਵਿੱਚ ਹੋਈਆਂ ਸਮੀਖਿਆਵਾਂ ਵਿੱਚ ਵੀ ਦੁਹਰਾਇਆ ਗਿਆ।

Scroll to Top