ਹਰਿਆਣਾ ਵਿਧਾਨ ਸਭਾ ਚੋਣਾਂ ਲਈ ਇੰਡੀਅਨ ਨੈਸ਼ਨਲ ਲੋਕਦਲ ਅਤੇ ਬਹੁਜਨ ਸਮਾਜਵਾਦੀ ਪਾਰਟੀ ਨੇ ਕੀਤਾ ਗਠਜੋੜ

ਹਰਿਆਣਾ ਵਿਧਾਨ ਸਭਾ ਚੋਣਾਂ ਲਈ ਇੰਡੀਅਨ ਨੈਸ਼ਨਲ ਲੋਕਦਲ ਅਤੇ ਬਹੁਜਨ ਸਮਾਜਵਾਦੀ ਪਾਰਟੀ ਨੇ ਕੀਤਾ ਗਠਜੋੜ
ਹਰਿਆਣਾ : ਹਰਿਆਣਾ ਵਿਧਾਨ ਸਭਾ ਚੋਣਾਂ ਲਈ ਇੰਡੀਅਨ ਨੈਸ਼ਨਲ ਲੋਕਦਲ (ਇਨੈਲੋ) ਅਤੇ ਬਹੁਜਨ ਸਮਾਜਵਾਦੀ ਪਾਰਟੀ (ਬਸਪਾ) ਨੇ ਗਠਜੋੜ ਕਰ ਲਿਆ ਹੈ। ਚੰਡੀਗੜ੍ਹ `ਚ ਗਠਜੋੜ ਦਾ ਐਲਾਨ ਕਰਦੇ ਹੋਏ ਬਸਪਾ ਦੇ ਰਾਸ਼ਟਰੀ ਕੋਆਰਡੀਨੇਟਰ ਆਕਾਸ਼ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ `ਚ 90 ਸੀਟਾਂ `ਚੋਂ ਬਸਪਾ 37 ਸੀਟਾਂ `ਤੇ ਅਤੇ ਇਨੈਲੋ 53 ਸੀਟਾਂ `ਤੇ ਚੋਣ ਲੜੇਗੀ। ਅਭੈ ਚੌਟਾਲਾ ਬਸਪਾ-ਇਨੈਲੋ ਗਠਜੋੜ ਦਾ ਮੁੱਖ ਮੰਤਰੀ ਦਾ ਚਿਹਰਾ ਹੋਣਗੇ।ਦੱਸਣਯੋਗ ਹੈ ਕਿ ਹਰਿਆਣਾ `ਚ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ। ਇਸ ਤੋਂ ਪਹਿਲਾਂ ਸਿਆਸੀ ਗਲਿਆਰਿਆਂ ਵਿਚ ਵੱਖ-ਵੱਖ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ।

Leave a Comment

Your email address will not be published. Required fields are marked *

Scroll to Top