Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 18 Oct 2026 | 6:10 pm

+91 90915 01313 , +91 90916 01313

punjabbanni@gmail.com
punjabbani@yahoo.com

ਹਰ ਜਾਣ ਗੁਆਉਣ ਵਾਲੇ ਵਿਅਕਤੀ ਨੂੰ ਅਰਦਾਸ ਵਿਚ ਯਾਦ ਕੀਤਾ ਜਾਣਾ ਚਾਹੀਦਾ ਹੈ : ਬਿੱਟੂ

ਹਰ ਜਾਣ ਗੁਆਉਣ ਵਾਲੇ ਵਿਅਕਤੀ ਨੂੰ ਅਰਦਾਸ ਵਿਚ ਯਾਦ ਕੀਤਾ ਜਾਣਾ ਚਾਹੀਦਾ ਹੈ : ਬਿੱਟੂ

ਚੰਡੀਗੜ੍ਹ, 14 ਜੁਲਾਈ 2026 : ਪੰਜਾਬ ਅੰਦਰ 1990 ਦੇ ਦਹਾਕੇ ਦੌਰਾਨ ਹਰ ਇਕ ਜਾਨ ਗੁਆਉਣ ਵਾਲੇ ਵਿਅਕਤੀ ਨੂੰ ਅਰਦਾਸ ਸਮਾਗਮ ਵਿਚ ਯਾਦ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਨਾ ਨੂੰ ਸ਼ਾਂਤੀ ਮਿਲੇ। ਇਨਾ ਵਿਚਾਰਾਂ ਦਾ ਪ੍ਰਗਟਾਵਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕਰਨ ਦੋਰਾਨ ਕੀਤਾ।

ਉਨਾ ਕਿਹਾ ਕਿ ਮੈ “ਹੱਥ ਜੋੜ ਕੇ ਮੈਂ ਜਥੇਦਾਰ ਸਾਹਿਬ ਨੂੰ ਨਿਮਰਤਾ ਨਾਲ ਬੇਨਤੀ ਕਰਦਾ ਹਾਂ ਕਿ ਅੱਜ ਸਾਰਾ ਪੰਜਾਬ ਅਤੇ ਦੁਨੀਆ ਭਰ ਵਿੱਚ ਵੱਸਦੇ ਪੰਜਾਬੀ ਤੁਹਾਡੀ ਅਰਦਾਸ ਵੱਲ ਦੇਖ ਰਹੇ ਹਨ। ਅੱਜ ਦੀ ਅਰਦਾਸ ਵਿੱਚ 1990 ਦੇ ਦਹਾਕੇ ਦੌਰਾਨ ਪੰਜਾਬ ਵਿੱਚ ਹੋਏ ਕਤਲੇਆਮ ਦੇ ਸਾਰੇ ਪੀੜਤਾਂ ਨੂੰ ਯਾਦ ਕੀਤਾ ਜਾਵੇ।”

ਉਨ੍ਹਾਂ ਕਿਹਾ ਕਿ ਉਸ ਦੌਰਾਨ ਵਗਿਆ ਖੂਨ ਸਿਰਫ਼ ਅੱਤਵਾਦੀਆਂ, ਪੁਲਿਸ ਮੁਲਾਜ਼ਮਾਂ ਜਾਂ ਨਿਰਦੋਸ਼ ਨਾਗਰਿਕਾਂ ਦਾ ਨਹੀਂ ਸੀ, ਸਗੋਂ ਉਹ ਪੰਜਾਬ ਦਾ ਖੂਨ ਸੀ। ਉਨ੍ਹਾਂ ਕਿਹਾ ਕਿ ਹਥਿਆਰਬੰਦ ਹੋਣ ਜਾਂ ਨਿਹੱਥੇ, ਵਰਦੀ ਵਿੱਚ ਹੋਣ ਜਾਂ ਆਮ ਨਾਗਰਿਕ, ਜਿਨ੍ਹਾਂ ਨੇ ਆਪਣੀਆਂ ਜਾਨਾਂ ਗੁਆਈਆਂ ਉਹ ਸਾਰੇ ਪੰਜਾਬੀ ਸਨ। ਇਸ ਲਈ ਸਾਰਿਆਂ ਨੂੰ ਯਾਦ ਕੀਤਾ ਜਾਣਾ ਚਾਹੀਦਾ ਹੈ।

Scroll to Top