ਹਵਾਈ ਟਿਕਟਾਂ ਦੀਆਂ ਕੀਮਤਾਂ ਨੂੰ ਸਸਤੇ ਬਣਾਉਣਾ ਮੇਰੀ ਪਹਿਲ : ਹਵਾਬਾਜੀ ਮੰਤਰੀ

ਹਵਾਈ ਟਿਕਟਾਂ ਦੀਆਂ ਕੀਮਤਾਂ ਨੂੰ ਸਸਤੇ ਬਣਾਉਣਾ ਮੇਰੀ ਪਹਿਲ : ਹਵਾਬਾਜੀ ਮੰਤਰੀ
ਨਵੀਂ ਦਿੱਲੀ – ਸ਼ਹਿਰੀ ਹਵਾਬਾਜ਼ੀ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਆਪਣਾ ਅਹੁਦਾ ਸੰਭਾਲਦੇ ਹੀ ਫੋਰੀ ਕਾਰਵਾਈ ਕਰਦਿਆਂ ਹਵਾਈ ਟਿਕਟ ਦੀਆਂ ਕੀਮਤਾਂ ਵਿਚ ਲਗਾਤਾਰ ਵਾਧੇ ਨੂੰ ਸਵੀਕਾਰ ਕਰਦਿਆਂ ਟਿਕਟਾਂ ਦੀਆਂ ਕੀਮਤਾਂ ਨੂੰ ਸਸਤੇ ਬਣਾਉਣ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਇੱਕ ਯਾਤਰੀ ਵਜੋਂ ਆਪਣਾ ਨਿੱਜੀ ਤਜਰਬਾ ਸਾਂਝਾ ਕਰਦਿਆਂ ਕਿਹਾ ਕਿ ਸਰਕਾਰ ਇਸ ਮੁੱਦੇ ਨੂੰ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੇਰਾ ਪੂਰਾ ਇਰਾਦਾ ਇਸ ਨੂੰ ਯਕੀਨੀ ਬਣਾਉਣ ਦਾ ਹੈ ਕਿ ਆਮ ਆਦਮੀ ਲਈ ਹਵਾਈ ਯਾਤਰਾ ਸਸਤੀ ਅਤੇ ਅਰਾਮਦਾਇਕ ਹੋਵੇ। ਉਨ੍ਹਾਂ ਨੇ ਕਿਹਾ ਕਿ ਮੇਰੀ ਪਹਿਲ ਕੀਮਤਾਂ ਨੂੰ ਘੱਟ ਕਰਨ ਦੀ ਹੋਵੇਗੀ।

Leave a Comment

Your email address will not be published. Required fields are marked *

Scroll to Top