ਹਾਈਕੋਰਟ ਨੇ ਸਾਬਕਾ ਆਈਜੀ ਉਮਰਾਨੰਗਲ ਨੁੰ ਦਿੱਤੀ ਵੱਡੀ ਰਾਹਤ

ਹਾਈਕੋਰਟ ਨੇ ਸਾਬਕਾ ਆਈਜੀ ਉਮਰਾਨੰਗਲ ਨੁੰ ਦਿੱਤੀ ਵੱਡੀ ਰਾਹਤ
ਚੰਡੀਗੜ : ਪੰਜਾਬ-ਹਰਿਆਣਾ ਹਾਈਕੋਰਟ ਨੇ ਬੇਅਦਬੀ ਮਾਮਲੇ ਵਿੱਚ ਨਾਮਜ਼ਦ ਸਾਬਕਾ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਉਮਰਾਨੰਗਲ ਨੂੰ ਦਾਖਲ ਪਟੀਸ਼ਨ ‘ਤੇ ਅੰਤਰਿਮ ਰਾਹਤ ਦਿੰਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਵੀ ਮੰਗਿਆ ਹੈ।
ਹਾਈਕੋਰਟ ਨੇ ਮੰਗਲਵਾਰ ਮਾਮਲੇ ਦੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਮਾਮਲੇ ਵਿੱਚ ਜਵਾਬ ਮੰਗਿਆ ਹੈ। ਸਾਬਕਾ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਬੇਅਦਬੀ ਮਾਮਲੇ ਵਿੱਚ ਵੀ ਨਾਮਜ਼ਦ ਕੀਤਾ ਹੋਇਆ ਹੈ। ਦੱਸ ਦਈਏ ਕਿ ਉਮਰਾਨੰਗਲ ਖਿਲਾਫ਼ ਪੰਜਾਬ ਪੁਲਿਸ ਨੇ 29 ਸਾਲ ਪੁਰਾਣੇ ਫਰਜ਼ੀ ਐਨਕਾਊਂਟਰ ਮਾਮਲੇ ‘ਚ ਪਰਮਰਾਜ ਸਿੰਘ ਉਮਰਾਨੰਗਲ ਤੇ 2 ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੋਇਆ ਹੈ ਅਤੇ ਪੰਜਾਬ ਪੁਲਿਸ ਦੀ ਐਸਆਈਟੀ ਵੱਲੋਂ ਮਾਮਲੇ ਵਿੱਚ ਜਾਂਚ ਕੀਤੀ ਜਾ ਰਹੀ ਸੀ। ਹਾਈਕੋਰਟ ਨੇ ਇਸ ਮਾਮਲੇ ‘ਚ ਉਨ੍ਹਾਂ ਖਿਲਾਫ ਕੀਤੀ ਜਾ ਰਹੀ ਵਿਭਾਗੀ ਜਾਂਚ ‘ਤੇ ਰੋਕ ਲਗਾਉਂਦੇ ਹੋਏ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

Leave a Comment

Your email address will not be published. Required fields are marked *

Scroll to Top