Breaking

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ     ਪੰਜਾਬੀ ਯੂਨੀਵਰਸਿਟੀ ਵਿਖੇ ‘ਸਮਾਰਟ ਸ਼ਨਾਖਤੀ-ਕਮ-ਲਾਇਬ੍ਰੇਰੀ ਕਾਰਡ’ ਸਕੀਮ ਦਾ ਉਦਘਾਟਨ     ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ
Friday, 17 Jul 2026 | 2:02 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ
ਹਾਈਕੋਰਟ ਨੇ ਸੋਨਮ ਵਾਂਗਚੁਕ ਦੀ ਭੁੱਖ ਹੜਤਾਲ ਨੂੰ ਲੈ ਕੇ ਡਾਕਟਰੀ ਜਾਂਚ ਦੇ ਦਿੱਤੇ ਨਿਰਦੇਸ਼

ਹਾਈਕੋਰਟ ਨੇ ਸੋਨਮ ਵਾਂਗਚੁਕ ਦੀ ਭੁੱਖ ਹੜਤਾਲ ਨੂੰ ਲੈ ਕੇ ਡਾਕਟਰੀ ਜਾਂਚ ਦੇ ਦਿੱਤੇ ਨਿਰਦੇਸ਼

ਨਵੀਂ ਦਿੱਲੀ, 16 ਜੁਲਾਈ 2026 : ਹਾਈਕੋਰਟ ਨੇ ਅੱਜ ਪਿਛਲੇ ਕਈ ਦਿਨਾਂ ਤੋ ਸੋਨਮ ਵਾਂਗਚੁਕ ਵਲੋ ਰਖੀ ਗਈ ਭੁੱਖ ਹੜਤਾਲ ਨੂੰ ਲੈ ਕੇ ਡਾਕਟਰੀ ਜਾਂਚ ਦੇ ਨਿਰਦੇਸ਼ ਦੇ ਦਿਤੇ ਹਨ। ਜਾਣਕਾਰੀ ਅਨੁਸਾਰ ਸੁਣਵਾਈ ਦੇ ਅੰਤ ਵਿੱਚ ਹਾਈ ਕੋਰਟ ਨੇ ਟਿੱਪਣੀ ਕਰਦਿਆਂ ਕਿਹਾ ਕਿ ਹਰ ਨਾਗਰਿਕ ਦੀ ਜ਼ਿੰਦਗੀ ਬੇਹੱਦ ਕੀਮਤੀ ਹੈ ਅਤੇ ਕਿਸੇ ਨੂੰ ਵੀ ਇਸ ਤਰ੍ਹਾਂ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

ਉਧਰ ਦੂਸਰੇ ਪਾਸੇ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਦੀ ਭੁੱਖ ਹੜਤਾਲ ਵੀਰਵਾਰ ਨੂੰ 19ਵੇਂ ਦਿਨ ਵਿੱਚ ਦਾਖਲ ਹੋ ਗਈ। ਲਗਾਤਾਰ ਚੱਲ ਰਹੀ ਹੜਤਾਲ ਕਾਰਨ ਉਨ੍ਹਾਂ ਦਾ ਭਾਰ 9 ਕਿਲੋਗ੍ਰਾਮ ਤੋਂ ਵੱਧ ਘੱਟ ਗਿਆ ਹੈ, ਜਦਕਿ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ।

ਇਸ ਮਾਮਲੇ ਦੀ ਸੁਣਵਾਈ ਦੌਰਾਨ ਦਿੱਲੀ ਹਾਈ ਕੋਰਟ ਦੇ ਮੁੱਖ ਜੱਜ ਦੇਵੇਂਦਰ ਕੁਮਾਰ ਉਪਾਧਿਆਏ ਅਤੇ ਜਸਟਿਸ ਤੇਜਸ ਕਰੀਆ ਦੀ ਬੈਂਚ ਨੇ ਸਰਕਾਰ ਵੱਲੋਂ ਦਿੱਤੇ ਭਰੋਸੇ ਨੂੰ ਤਸੱਲੀਬਖ਼ਸ਼ ਕਰਾਰ ਦਿੱਤਾ। ਅਦਾਲਤ ਨੇ ਨਿਰਦੇਸ਼ ਦਿੱਤੇ ਕਿ ਸਰਕਾਰੀ ਡਾਕਟਰ ਸੋਨਮ ਵਾਂਗਚੁਕ ਦੀ ਨਿਯਮਿਤ ਡਾਕਟਰੀ ਜਾਂਚ ਕਰਨ ਅਤੇ ਡਾਕਟਰਾਂ ਦੀ ਸਲਾਹ ਅਨੁਸਾਰ ਲੋੜੀਂਦਾ ਇਲਾਜ ਜਾਂ ਹੋਰ ਜ਼ਰੂਰੀ ਕਦਮ ਚੁੱਕੇ ਜਾਣ। ਇਸ ਦੇ ਨਾਲ ਹੀ ਅਦਾਲਤ ਨੇ ਜਨਹਿੱਤ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।

Scroll to Top