Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 18 Oct 2026 | 5:27 am

+91 90915 01313 , +91 90916 01313

punjabbanni@gmail.com
punjabbani@yahoo.com

ਹਾਈ ਅਲਰਟ : ਅਜਾਦੀ ਦਿਵਸ ਦੇ ਮੱਦੇਨਜਰ ਪੰਜਾਬ ਪੁਲਸ ਨੇ ਸੁਰਿਖਆ ਕੀਤੀ ਮਜਬੂਤ

ਹਾਈ ਅਲਰਟ : ਅਜਾਦੀ ਦਿਵਸ ਦੇ ਮੱਦੇਨਜਰ ਪੰਜਾਬ ਪੁਲਸ ਨੇ ਸੁਰਿਖਆ ਕੀਤੀ ਮਜਬੂਤ

ਚੰਡੀਗੜ੍ਹ, 31 ਜੁਲਾਈ 2026 : 79ਵੇਂ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਸ ਨੇ ਹਾਈ ਅਲਰਟ ਦੇ ਮੱਦੇਨਜਰ ਸੁਰੱਖਿਆ ਪ੍ਰਬੰਧ ਹੋਰ ਜਿਆਦਾ ਮਜਬੂਤ ਕਰ ਦਿਤੇ ਹਨ। ਜਾਣਕਾਰੀ ਦੇ ਅਨੁਸਾਰ ਡੀਜੀਪੀ ਗੌਰਵ ਯਾਦਵ ਨੇ ਸਾਰੇ ਪੁਲਿਸ ਕਮਿਸ਼ਨਰਾਂ, ਰੇਂਜ ਆਈਜੀ/ਡੀਆਈਜੀ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ (ਐਸਐਸਪੀਜ਼) ਨੂੰ ਵਿਸ਼ੇਸ਼ ਸੁਰੱਖਿਆ ਯੋਜਨਾ ਤੁਰੰਤ ਲਾਗੂ ਕਰਨ ਅਤੇ ਕਾਨੂੰਨ-ਵਿਵਸਥਾ ‘ਤੇ ਲਗਾਤਾਰ ਨਜ਼ਰ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਹਨ।

ਡੀਜੀਪੀ ਨੇ ਕਿਹਾ ਕਿ ਆਜ਼ਾਦੀ ਦਿਵਸ ਮੌਕੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੁੱਖ ਮੰਤਰੀ, ਮੰਤਰੀ ਮੰਡਲ ਦੇ ਮੈਂਬਰ, ਵਿਧਾਇਕਾਂ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਹੋਰ ਪਤਵੰਤੇ ਸ਼ਖ਼ਸੀਅਤਾਂ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਜਾਵੇਗਾ। ਇਸ ਲਈ ਹਰ ਸਮਾਗਮ ਸਥਾਨ ‘ਤੇ ਬਹੁ-ਪੱਧਰੀ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਜਾਣ ਅਤੇ ਸੁਰੱਖਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਹੋਣ ਦਿੱਤੀ ਜਾਵੇ।

ਉਨ੍ਹਾਂ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ ਵਿਸ਼ੇਸ਼ ਤਲਾਸ਼ੀ ਅਤੇ ਜਾਂਚ ਮੁਹਿੰਮ ਤੁਰੰਤ ਸ਼ੁਰੂ ਕਰਨ ਦੇ ਹੁਕਮ ਵੀ ਦਿੱਤੇ ਹਨ। ਨਾਲ ਹੀ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕਰਕੇ ਉੱਥੇ ਵਾਧੂ ਪੁਲਿਸ ਫੋਰਸ ਤਾਇਨਾਤ ਕਰਨ ਲਈ ਕਿਹਾ ਗਿਆ ਹੈ। ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸੁਰੱਖਿਆ ਪ੍ਰਬੰਧਾਂ ਦੀ ਨਿਯਮਿਤ ਸਮੀਖਿਆ ਕਰਨ ਅਤੇ ਕਿਸੇ ਵੀ ਸ਼ੱਕੀ ਜਾਣਕਾਰੀ ਜਾਂ ਘਟਨਾ ‘ਤੇ ਤੁਰੰਤ ਕਾਰਵਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

 

Scroll to Top