Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 4:15 am

+91 90915 01313 , +91 90916 01313

punjabbanni@gmail.com
punjabbani@yahoo.com

ਹਾਈ ਕੋਰਟ ਨੇ ਰਾਜਜੀਤ ਹੁੰਦਲ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ

ਹਾਈ ਕੋਰਟ ਨੇ ਰਾਜਜੀਤ ਹੁੰਦਲ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ

ਹਾਈ ਕੋਰਟ ਨੇ ਰਾਜਜੀਤ ਹੁੰਦਲ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬਰਖ਼ਾਸਤ ਏ.ਆਈ.ਜੀ ਰਾਜਜੀਤ ਹੁੰਦਲ ਨੂੰ ਵੱਡਾ ਝਟਕਾ ਦਿੰਦਿਆਂ ਉਸ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦਰਜ ਐਫ.ਆਈ.ਆਰ ਵਿੱਚ ਜ਼ਮਾਨਤ ਦੇਣ ਤੋਂ ਸਾਫ਼ ਇਨਕਾਰ ਕਰਦਿਆਂ ਉਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ।
ਹਾਈ ਕੋਰਟ ਨੇ ਰਾਜਜੀਤ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰਦਿਆਂ ਕਿਹਾ ਕਿ ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਦੇ ਡਰੱਗ ਰੈਕੇਟ ਦੀ ਐਸ.ਆਈ.ਟੀ ਵੱਲੋਂ ਸੌਂਪੀ ਗਈ ਜਾਂਚ ਰਿਪੋਰਟ ਵਿੱਚ ਉਸ ਦਾ ਨਾਂ ਸਾਹਮਣੇ ਆਇਆ ਸੀ। ਕਈ ਬੈਂਕ ਖਾਤਿਆਂ ਵਿੱਚ ਉਸਦੀ ਜਾਇਦਾਦ ਉਸਦੀ ਆਮਦਨ ਦੇ ਅਨੁਪਾਤ ਤੋਂ ਵੱਧ ਪਾਈ ਗਈ ਸੀ।ਜੇਕਰ ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਗ੍ਰਹਿ ਸਕੱਤਰ ਨੇ ਰਾਜਜੀਤ ਹੁੰਦਲ ਵਿਰੁੱਧ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਹਨ ਤਾਂ ਇਸ ਨੂੰ ਗਲਤ ਨਹੀਂ ਕਿਹਾ ਜਾ ਸਕਦਾ। 2016 ਤੋਂ 2022 ਦਰਮਿਆਨ ਉਸ ਦੀ ਦੌਲਤ ਵਿੱਚ ਵਾਧਾ ਹੋਇਆ ਹੈ, ਜਿਸ ਬਾਰੇ ਪੁੱਛ-ਪੜਤਾਲ ਕਰਨ ਦੀ ਲੋੜ ਹੈ।
ਇਸ ਲਈ ਸਾਰੇ ਤੱਥਾਂ ਨੂੰ ਦੇਖਦੇ ਹੋਏ ਹਾਈ ਕੋਰਟ ਨੇ ਰਾਜਜੀਤ ਹੁੰਦਲ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਵਿਜੀਲੈਂਸ ਨੇ ਭ੍ਰਿਸ਼ਟਾਚਾਰ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਰਾਜਜੀਤ ਖ਼ਿਲਾਫ਼ 20 ਅਪ੍ਰੈਲ ਨੂੰ ਐਫ.ਆਈ.ਆਰ ਦਰਜ ਕੀਤੀ ਸੀ। ਹਾਈ ਕੋਰਟ ਨੇ ਇਸ ਤੋਂ ਪਹਿਲਾਂ 10 ਅਕਤੂਬਰ ਨੂੰ ਉਸ ਨੂੰ ਇਸ ਮਾਮਲੇ ਵਿੱਚ ਅੰਤਰਿਮ ਜ਼ਮਾਨਤ ਦਿੱਤੀ ਸੀ ਪਰ ਹੁਣ ਹਾਈ ਕੋਰਟ ਨੇ ਉਸ ਦੀ ਜ਼ਮਾਨਤ ਦੀ ਅਰਜ਼ੀ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ।
ਇਹ ਵੀ ਦੱਸਣਯੋਗ ਹੈ ਕਿ ਰਾਜਜੀਤ ਨੂੰ ਐਨ.ਡੀ.ਪੀ.ਐਸ ਕੇਸ ਵਿੱਚ ਸੁਪਰੀਮ ਕੋਰਟ ਅਤੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਮਿਲ ਚੁੱਕੀ ਹੈ।

Scroll to Top