ਹਿਮਾਚਲ ਦੇ ਬਿਲਾਸਪੁਰ ਵਿਚ ਫਟਿਆ ਬਦਲ

ਦਿੱਲੀ, 13 ਸਤੰਬਰ : ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ’ਚ ਨੈਣਾ ਦੇਵੀ ਵਿਧਾਨ ਸਭਾ ਹਲਕੇ ਦੇ ਨਾਮਹੋਲ ਖੇਤਰ ਦੇ ਗੁਤਰਹਾਨ ਪਿੰਡ ਵਿੱਚ ਬੱਦਲ ਫਟਣ ਦੀ ਘਟਨਾ ਵਾਪਰੀ, ਜਿਸ ਕਾਰਨ ਲੋਕਾਂ ਅੰਦਰ ਕਾਫੀ ਸਹਿਮ ਦਾ ਮਾਹੌਲ ਹੈ। ਜਾਣਕਾਰੀ ਅਨੁਸਾਰ ਬਦਲ ਫਟਣ ਕਾਰਨ ਕਈ ਵਾਹਨ ਮਲਬੇ ਹੇਠਾਂ ਦੱਬ ਗਏ ਅਤੇ ਖੇਤਾਂ ਨੂੰ ਨੁਕਸਾਨ ਪੁੱਜਿਆ। ਹਾਲਾਂਕਿ, ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।

ਇਸ ਪਿੰਡ ਦੇ ਵਾਸੀਆਂ ਨੇ ਦੱਸਿਆ ਕਿ ਬੱਦਲ ਫਟਣ ਤੋਂ ਬਾਅਦ ਪਾਣੀ ਵਿਚ ਆਇਆ ਮਲਬਾ ਖੇਤੀ ਵਾਲੀਆਂ ਜ਼ਮੀਨਾਂ ਵਿੱਚ ਚਲਾ ਗਿਆ।
ਦੂਜੇ ਪਾਸੇ ਸੂਬੇ ਦੀ ਰਾਜਧਾਨੀ ਸ਼ਿਮਲਾ ਵਿੱਚ ਸ਼ਨਿਚਰਵਾਰ ਸਵੇਰੇ ਧੁੰਦ ਪਈ, ਜਿਸ ਕਾਰਨ ਦਿਸਣਯੋਗਤਾ ਕੁਝ ਮੀਟਰ ਤੱਕ ਘਟ ਗਈ ਅਤੇ ਵਾਹਨਾਂ ਵਿੱਚ ਆਉਣ-ਜਾਣ ਵਾਲੇ ਲੋਕਾਂ ਨੂੰ ਸਕੂਲ ਸਮੇਂ ਦੌਰਾਨ ਸਮੱਸਿਆ ਦਾ ਸਾਹਮਣਾ ਕਰਨਾ ਪਿਆ। ਸਥਾਨਕ ਮੌਸਮ ਵਿਭਾਗ ਨੇ ਸ਼ਨਿਚਰਵਾਰ ਅਤੇ ਐਤਵਾਰ ਨੂੰ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ।

Scroll to Top