ਹਿਮਾਚਲ ਪ੍ਰਦੇਸ਼ ਵਿੱਚ 6 ਸਾਬਕਾ ਵਿਧਾਇਕ ਭਾਜਪਾ ਵਿੱਚ ਹੋਏ ਸ਼ਾਮਲ

ਹਿਮਾਚਲ ਪ੍ਰਦੇਸ਼ ਵਿੱਚ 6 ਸਾਬਕਾ ਵਿਧਾਇਕ ਭਾਜਪਾ ਵਿੱਚ ਹੋਏ ਸ਼ਾਮਲ
ਨਵੀਂ ਦਿੱਲੀ, 23 ਮਾਰਚ
ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਵੱਧਦੇ ਸਿਆਸੀ ਸੰਕਟ ਕਾਰਨ 6 ਸਾਬਕਾ ਵਿਧਾਇਕ ਅੱਜ ਇਥੇ ਭਾਜਪਾ ਵਿੱਚ ਸ਼ਾਮਲ ਹੋ ਗਏ ਅਤੇ ਉਸ ਦੀ ਟਿਕਟ ’ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲੜ ਸਕਦੇ ਹਨ। ਛੇ ਬਾਗੀ ਕਾਂਗਰਸੀ ਵਿਧਾਇਕਾਂ ਸੁਧੀਰ ਸ਼ਰਮਾ, ਰਵੀ ਠਾਕੁਰ, ਰਾਜਿੰਦਰ ਰਾਣਾ, ਇੰਦਰ ਦੱਤ ਲਖਨਪਾਲ, ਚੈਤੰਨਿਆ ਸ਼ਰਮਾ ਅਤੇ ਦੇਵੇਂਦਰ ਕੁਮਾਰ ਭੁੱਟੋ ਨੂੰ ਵ੍ਹਿਪ ਦੀ ਉਲੰਘਣਾ ਕਰਨ ’ਤੇ ਅਯੋਗ ਕਰਾਰ ਦਿੱਤਾ ਗਿਆ ਸੀ। ਉਨ੍ਹਾਂ ਨੂੰ ਭਾਜਪਾ ’ਚ ਸ਼ਾਮਲ ਕਰਨ ਮੌਕੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਸਾਬਕਾ ਮੁੱਖ ਮੰਤਰੀ ਜੈ ਰਾਮ ਠਾਕੁਰ ਤੇ ਹੋਰ ਨੇਤਾ ਹਾਜ਼ਰ ਸਨ।  ਚੋਣ ਕਮਿਸ਼ਨ ਨੇ ਇਨ੍ਹਾਂ ਦੇ ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਤਿੰਨ ਆਜ਼ਾਦ ਵਿਧਾਇਕਾਂ ਆਸ਼ੀਸ਼ ਸ਼ਰਮਾ, ਹੁਸ਼ਿਆਰ ਸਿੰਘ ਅਤੇ ਕੇ ਐੱਲ. ਠਾਕੁਰ ਨੇ ਸ਼ੁੱਕਰਵਾਰ ਨੂੰ ਆਪਣੇ ਅਸਤੀਫ਼ੇ ਸੌਂਪ ਦਿੱਤੇ। ਉਨ੍ਹਾਂ ਦੇ ਹਲਕਿਆਂ ਵਿੱਚ ਵੀ ਜ਼ਿਮਨੀ ਚੋਣਾਂ ਹੋਣ ਦੀ ਸੰਭਾਵਨਾ ਹੈ।

Leave a Comment

Your email address will not be published. Required fields are marked *

Scroll to Top