Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 8:54 am

+91 90915 01313 , +91 90916 01313

punjabbanni@gmail.com
punjabbani@yahoo.com

ਹਿੰਦੀ ਦਿਵਸ ਤੇ ਮੋਦੀ ਕਾਲਜ ਵੱਲੋਂ 'ਭਾਰਤੀ ਭਾਸ਼ਾਵਾਂ ਦੇ ਵਿਕਾਸ ਵਿੱਚ ਸੰਸਕ੍ਰਿਤ ਦਾ ਯੋਗਦਾਨ' ਵਿਸ਼ੇ ਤੇ ਵਿਸ਼ੇਸ਼ ਭਾਸ਼ਣ ਆਯੋਜਿਤ

ਹਿੰਦੀ ਦਿਵਸ ਤੇ ਮੋਦੀ ਕਾਲਜ ਵੱਲੋਂ 'ਭਾਰਤੀ ਭਾਸ਼ਾਵਾਂ ਦੇ ਵਿਕਾਸ ਵਿੱਚ ਸੰਸਕ੍ਰਿਤ ਦਾ ਯੋਗਦਾਨ' ਵਿਸ਼ੇ ਤੇ ਵਿਸ਼ੇਸ਼ ਭਾਸ਼ਣ ਆਯੋਜਿਤ

ਹਿੰਦੀ ਦਿਵਸ ਤੇ ਮੋਦੀ ਕਾਲਜ ਵੱਲੋਂ ‘ਭਾਰਤੀ ਭਾਸ਼ਾਵਾਂ ਦੇ ਵਿਕਾਸ ਵਿੱਚ ਸੰਸਕ੍ਰਿਤ ਦਾ ਯੋਗਦਾਨ’ ਵਿਸ਼ੇ ਤੇ ਵਿਸ਼ੇਸ਼ ਭਾਸ਼ਣ ਆਯੋਜਿਤ

ਪਟਿਆਲਾ: 14 ਸਤੰਬਰ, 2023

ਸਥਾਨਿਕ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵੱਲੋਂ ਅੱਜ ਕਾਲਜ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਦੀ ਸੁਚੱਜੀ ਅਗਵਾਈ ਹੇਠ ‘ਹਿੰਦੀ ਦਿਵਸ’ ਨੂੰ ਸਮਰਪਿਤ ‘ਭਾਰਤੀ ਭਾਸ਼ਾਵਾਂ ਦੇ ਵਿਕਾਸ ਵਿੱਚ ਸੰਸਕ੍ਰਿਤ ਦਾ ਯੋਗਦਾਨ’ ਵਿਸ਼ੇ’ ਤੇ ਇੱਕ ਵਿਸ਼ੇਸ ਭਾਸ਼ਣ ਆਯੋਜਿਤ ਕੀਤਾ ਗਿਆ। ਇਸ ਵਿੱਚ ਮੁੱਖ ਵਕਤਾ ਵੱਜੋਂ ਕੇਂਦਰੀ ਸੰਸਕ੍ਰਿਤ ਯੂਨੀਵਰਸਿਟੀ, ਨਵੀਂ ਦਿੱਲੀ ਦੇ ਭਾਸ਼ਾ ਮਾਹਿਰ ਵਿਨੈ ਸਿੰਘ ਰਾਜਪੂਤ ਨੇ ਸ਼ਿਰਕਤ ਕੀਤੀ।

ਇਸ ਮੌਕੇ ਤੇ ਕਾਲਜ ਦੇ ਪੋਸਟ-ਗ੍ਰੈਜੂਏਟ, ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਦੀਪ ਸਿੰਘ ਸੰਧੂ ਨੇ ਮੁੱਖ ਵਕਤਾ ਦਾ ਸਵਾਗਤ ਕਰਦਿਆ ਕਿਹਾ ਕਿ ਕਿਸੇ ਵੀ ਰਾਸ਼ਟਰ ਦੀ ਰਾਸ਼ਟਰੀ ਭਾਸ਼ਾ ਉਸ ਨੂੰ ਅੰਤਰ-ਰਾਸ਼ਟਰੀ ਪੱਧਰ ਤੇ ਪਹਿਚਾਣ ਦਿੰਦੀ ਹੈ। ਉਹਨਾਂ ਕਿਹਾ ਕਿ ਇੱਕ ਭਾਸ਼ਾ ਤਕਨੀਕੀ ਅਤੇ ਸਾਹਿਤਕ ਤੌਰ ਤੇ ਸਮਰੱਥ ਹੋਣੀ ਚਾਹੀਦੀ ਹੈ ਤੇ ਹਿੰਦੀ ਇਸ ਮਸਲੇ ਵਿੱਚ ਇੱਕ ਸਮਰੱਥ ਭਾਸ਼ਾ ਹੈ।

ਆਪਣੇ ਵਿਸ਼ੇਸ਼ ਭਾਸ਼ਣ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਵਿਨੈ ਸਿੰਘ ਰਾਜਪੂਤ ਨੇ ਕਿਹਾ ਕਿ ਇਸ ਦੌਰ ਵਿੱਚ ਸਾਡੀਆਂ ਭਾਸ਼ਾਵਾਂ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੀਆਂ ਹਨ। ਭਾਰਤੀ ਸੰਵਿਧਾਨ ਵਿੱਚ ਸਾਰੀਆਂ ਭਾਸ਼ਾਵਾਂ ਨੂੰ ਸਮਾਨ ਦਰਜਾ ਦਿੱਤਾ ਗਿਆ ਹੈ ਜਿਹਨਾਂ ਵਿੱਚੋਂ ਹਿੰਦੀ ਭਾਸ਼ਾ ਆਪਣੀ ਖਾਸ ਸਥਿਤੀ ਕਾਰਣ ਬਹੁਤ ਸਾਰੀਆਂ ਚਣੌਤੀਆਂ ਦਾ ਸਾਹਮਣਾ ਕਰ ਰਹੀ ਹੈ।ਉਹਨਾਂ ਨੇ ਹਿੰਦੀ ਨੂੰ ਭਾਰਤੀ ਭਾਸ਼ਾਵਾਂ ਦੇ ਸਮਾਂਤਰ ਚੱਲਦੀ ਸਿੱਧ ਕਰਦੇ ਹੋਏ ਕਿਹਾ ਕਿ ਸਾਰੀਆਂ ਭਾਰਤੀ ਆਰੀਆ ਭਾਸ਼ਾਵਾਂ ਦਾ ਜਨਮ ਸੰਸਕ੍ਰਿਤ ਤੋਂ ਹੋਇਆ ਹੈ। ਸੰਸਕ੍ਰਿਤ ਭਾਸ਼ਾ ਨੇ ਭਾਰਤੀ ਭਾਸ਼ਾਵਾਂ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ। ਉਹਨਾਂ ਦੱਸਿਆ ਕਿ ਆਧੁਨਿਕ ਭਾਰਤੀ ਭਾਸ਼ਾਵਾਂ ਦੇ ਵਿਆਕਰਣ ਉੱਤੇ ਸੰਸਕ੍ਰਿਤ ਵਿਆਕਰਣ ਦਾ ਪ੍ਰਭਾਵ ਸਾਫ ਦਿਖਾਈ ਦਿੰਦਾ ਹੈ। ਇਸੇ ਤਰ੍ਹਾਂ ਹੀ ਸੰਸਕ੍ਰਿਤ ਭਾਸ਼ਾ ਦੇ ਸ਼ਬਦਾਂ ਦਾ ਪ੍ਰਯੋਗ ਹਿੰਦੀ ਅਤੇ ਹੋਰ ਭਾਸ਼ਾਵਾਂ ਵਿੱਚ ਹੁੰਦਾ ਹੈ।ਉਹਨਾਂ ਕਿਹਾ ਕਿ ਭਾਰਤੀ ਭਾਸ਼ਾਵਾਂ ਦੇ ਮੂਲ ਸ੍ਰੋਤ ਤੱਕ ਪਹੁੰਚ ਕੇ ਹੀ ਵਰਤਮਾਨ ਸਮੇਂ ਵਿੱਚ ਵਿਭਿੰਨ ਭਾਸ਼ਾਵਾਂ ਦਾ ਸੰਵਾਦ ਸੰਭਵ ਹੋ ਸਕਦਾ ਹੈ।

ਇਸ ਪ੍ਰੋਗਰਾਮ ਵਿੱਚ ਕਾਲਜ ਵਿਦਿਆਰਥੀਆਂ ਨੇਹਾ, ਕ੍ਰਿਸ਼ਨਮ ਯਦੂਵੰਸ਼ੀ, ਸ਼ਿਵਮ, ਜਯੋਤੀ ਅਤੇ ਪ੍ਰਭਜੋਤ ਸਿੰਘ ਨੇ ਆਪਣੀਆਂ ਹਿੰਦੀ ਰਚਨਾਵਾਂ ਸਾਂਝੀਆਂ ਕੀਤੀਆਂ।

ਇਸ ਮੌਕੇ ਤੇ ਕਾਲਜ ਦੇ ਹਿੰਦੀ ਵਿਭਾਗ ਦੇ ਮੁਖੀ ਡਾ.ਰੁਪਿੰਦਰ ਸ਼ਰਮਾ ਨੇ ਸੱਭਿਆਚਾਰਕ ਵਿਕਾਸ ਵਿੱਚ ਸੰਸਕ੍ਰਿਤ ਦੀ ਭੂਮਿਕਾ ਤੇ ਵਿਸਥਾਰ ਸਹਿਤ ਚਾਨਣਾ ਪਾਇਆ। ਉਹਨਾਂ ਨੇ ਸੰਸਕ੍ਰਿਤ ਦੇ ਭਾਸ਼ਾ ਵੱਜੋਂ ਵਿਕਸਿਤ ਹੋਣ ਦੇ ਪੜ੍ਹਾਵਾਂ ਬਾਰੇ ਵੀ ਦੱਸਿਆ ਅਤੇ ਪ੍ਰੋਗਰਾਮ ਦੇ ਅੰਤ ਵਿੱਚ ਧੰਨਵਾਦ ਦਾ ਮਤਾ ਪੇਸ਼ ਕਰਦਿਆ ਵਿਦਿਆਰਥੀਆਂ ਨੂੰ ਹਰ ਭਾਸ਼ਾ ਦਾ ਸਤਿਕਾਰ ਕਰਨ ਦਾ ਸੱਦਾ ਦਿੱਤਾ ਕਿਉਂਕਿ ਭਾਸ਼ਾ ਹੀ ਸੱਭਿਅਕ ਸਮਾਜ ਦਾ ਮੂਲ ਹੈ।ਇਸ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ।

Scroll to Top